KESARI VIRASAT

ਕੇਸਰੀ ਵਿਰਾਸਤ

Latest news
ਹਾਕੀ 'ਚ ਪਾਕਿਸਤਾਨ 'ਤੇ ਭਾਰਤ ਦੀ ਸਭ ਤੋਂ ਵੱਡੀ ਜਿੱਤ ਏਸ਼ੀਆਡ ਗਰੁੱਪ ਪੜਾਅ ਵਿੱਚ 10-2 ਨਾਲ ਹਰਾਇਆ ਅਭਿਨੇਤਾ ਵਿਸ਼ਾਲ ਦਾ ਸੈਂਸਰ ਬੋਰਡ ਉੱਪਰ ਗੰਭੀਰ ਇਲਜ਼ਾਮ: ਫਿਲਮ ਨੂੰ ਪਾਸ ਕਰਨ ਲਈ 6.5 ਲੱਖ ਰੁਪਏ ਲਏ ਵਿਜੀਲੈਂਸ ਨੇ ਸੀਨੀਅਰ ਅਕਾਲੀ ਆਗੂ ਜਰਨੈਲ ਵਾਹਿਦ ਨੂੰ ਕੀਤਾ ਗ੍ਰਿਫਤਾਰ: ਪਤਨੀ ਤੇ ਪੁੱਤਰ ਨੂੰ ਵੀ ਨਾਲ ਲੈ ਗਏ ਬੋਲਣ ਦੀ ਆਜ਼ਾਦੀ ਦੀ ਵਰਤੋਂ ਹਿੰਸਾ ਭੜਕਾਉਣ ਲਈ ਕਰਨਾ ਬਰਦਾਸ਼ਤ ਨਹੀਂ-ਐਸ. ਜੈਸ਼ੰਕਰ ਧੀ ਨੇ ਧੋਖੇ ਨਾਲ ਜ਼ਮੀਨ ਤੇ ਮਕਾਨ ਹੜੱਪੇ ਤਾਂ ਪਿਤਾ ਨੇ ਦੇ ਦਿੱਤੀ ਜਾਨ ਪਾਕਿਸਤਾਨ ਵਿਚਲੇ ਆਤਮਘਾਤੀ ਹਮਲਾਵਰਾਂ ਅਤੇ ਵਰਤੇ ਜਾਣ ਵਾਲੇ ਵਿਸਫੋਟਕਾਂ ਬਾਰੇ ਅੰਦਰੂਨੀ ਜਾਣਕਾਰੀ ਆਈ ਸਾਹਮਣੇ ਪਾਕਿਸਤਾਨ ਆਤਮਘਾਤੀ ਧਮਾਕਾ : ਈਦ-ਏ-ਮਿਲਾਦ ਦੇ ਜਲੂਸ ਲਈ ਇਕੱਠੇ ਹੋਏ 58 ਲੋਕਾਂ ਦੀ ਮੌਤ ਕੇ.ਐਮ.ਵੀ. ਕਾਲਜੀਏਟ ਸਕੂਲ ਦੀ ਸਾਫਟਬਾਲ ਟੀਮ ਬਣੀ ਚੈਂਪੀਅਨ ਪੀ.ਪੀ.ਐਸ.ਸੀ.ਐਲ. ਦਾ ਸੀਨੀਅਰ ਐਕਸੀਅਨ 45000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ Ayushman Card : ਹੁਣ ਘਰ ਬੈਠੇ Ayushman Card online Apply ਕਰੋ ਇਸਦੀ ਪੂਰੀ ਜਾਣਕਾਰੀ ਪੜਾਅ ਦਰ ਪੜਾਅ
You are currently viewing ਪੰਜਾਬ ਸਰਕਾਰ ਨੇ ਮ੍ਰਿਤਕ ਲਾਭਪਾਤਰੀਆਂ ਦੇ ਖਾਤਿਆਂ ਵਿੱਚੋਂ 28.97 ਕਰੋੜ ਰੁਪਏ ਦੀ ਕੀਤੀ ਰਿਕਵਰੀ
punjab police transfers

ਪੰਜਾਬ ਸਰਕਾਰ ਨੇ ਮ੍ਰਿਤਕ ਲਾਭਪਾਤਰੀਆਂ ਦੇ ਖਾਤਿਆਂ ਵਿੱਚੋਂ 28.97 ਕਰੋੜ ਰੁਪਏ ਦੀ ਕੀਤੀ ਰਿਕਵਰੀ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੰਡੀਗੜ੍ਹ, 12 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਫੰਡਾਂ ਦੀ ਤਰਕਸੰਗਤ ਵੰਡ ਨੂੰ ਯਕੀਨੀ ਬਣਾਉਂਦਿਆਂ, ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦੇ ਮ੍ਰਿਤਕ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚੋਂ 28.97 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਸਰਕਾਰੀ ਖਜ਼ਾਨੇ ਦੀ ਬੱਚਤ ਦੇ ਨਾਲ-ਨਾਲ ਲੋੜਵੰਦਾਂ ਅਤੇ ਅਸਲ ਲਾਭਪਾਤਰੀਆਂ ਲਈ ਇਨ੍ਹਾਂ ਸਕੀਮਾਂ ਤਹਿਤ ਨਿਰਪੱਖ ਢੰਗ ਨਾਲ ਵਿੱਤੀ ਸਹਾਇਤਾ ਯਕੀਨੀ ਬਣਾਉਣ ਲਈ ਸਾਰੀਆਂ ਸਕੀਮਾਂ ਦੀ ਬਾਰੀਕੀ ਨਾਲ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਸਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ 1,27,643 ਮ੍ਰਿਤਕ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚੋਂ 28.97 ਕਰੋੜ ਰੁਪਏ ਦੀ ਵਸੂਲੀ ਕਰਕੇ ਇਹ ਰਕਮ ਸਰਕਾਰੀ ਖਜ਼ਾਨੇ ਵਿੱਚ ਜਮ੍ਹਾ ਕਰਵਾ ਦਿੱਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ, ਵਿਧਵਾਵਾਂ, ਬੇਸਹਾਰਾ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 28.85 ਲੱਖ ਲਾਭਪਾਤਰੀਆਂ ਨੂੰ ਹਰ ਮਹੀਨੇ 432.75 ਕਰੋੜ ਰੁਪਏ ਦੀ ਪੈਨਸ਼ਨ ਦਿੱਤੀ ਜਾ ਰਹੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਕੁੱਲ 19,47,427 ਬੁਢਾਪਾ ਪੈਨਸ਼ਨਰ, 5,38,010 ਵਿਧਵਾਵਾਂ ਜਾਂ ਬੇਸਹਾਰਾ ਮਹਿਲਾਵਾਂ, 1,75,135 ਬੇਸਹਾਰਾ ਬੱਚੇ ਅਤੇ 2,24,513 ਦਿਵਿਆਂਗ ਵਿਅਕਤੀ ਆਪਣੀ ਮਹੀਨਾਵਾਰ ਪੈਨਸ਼ਨ ਦਾ ਲਾਭ ਲੈ ਰਹੇ ਹਨ।
ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਨੂੰ ਇਨ੍ਹਾਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਬਜਟ ਵਜੋਂ 4420.70 ਕਰੋੜ ਰੁਪਏ ਪ੍ਰਾਪਤ ਹੋਏ ਹਨ, ਜਿਨ੍ਹਾਂ ਵਿੱਚੋਂ 4353.64 ਕਰੋੜ ਰੁਪਏ ਕੁੱਲ 28,85,085 ਲਾਭਪਾਤਰੀਆਂ ਨੂੰ ਵੰਡੇ ਜਾ ਚੁੱਕੇ ਹਨ।

 

Leave a Reply