ਚੰਡੀਗੜ੍ਹ, 12 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਸਰਕਾਰ ਨੇ ਅੱਜ, 14 ਅਪ੍ਰੈਲ, 2022 ਦਿਨ ਵੀਰਵਾਰ ਨੂੰ ਆਉਂਦੀ ਮਹਾਵੀਰ ਜਯੰਤੀ, ਵਿਸਾਖੀ ਅਤੇ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਦੀ ਧਾਰਾ 25 ਦੀ ਵਿਆਖਿਆ ਤਹਿਤ ਵੀ ਛੁੱਟੀ ਐਲਾਨ ਦਿੱਤਾ ਹੈ।ਸਰਕਾਰ ਵੱਲੋਂ ਇਸ ਦਿਨ ਨੂੰ ਪਹਿਲਾਂ ਹੀ ਗਜ਼ਟਿਡ ਛੁੱਟੀ ਐਲਾਨਿਆ ਹੋਇਆ ਹੈ।ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।