ਜੀਵਨ ਗੁਪਤਾ ਨੇ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣੀ ਨੂੰ ਹਾਲੇ ਇੱਕ ਮਹੀਨਾ ਹੀ ਹੋਇਆ ਹੈ ਅਤੇ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਡੰਮੀ ਬਣਾ ਕੇ ਪੰਜਾਬ ਸਰਕਾਰ ’ਤੇ ਕਾਬਜ਼ ਹੋਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਦੋਵਾਂ ਨੇ ਚੋਣਾਂ ਵਿਚ ਜਨਤਾ ਨਾਲ ਹਰ ਘਰ ਵਿਚ 300 ਯੂਨਿਟ ਪ੍ਰਤੀ ਮਹੀਨਾ ਮੁਫਤ ਅਤੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਲਾ ਪ੍ਰਤੀ ਮਹੀਨਾ 1 ਅਪ੍ਰੈਲ 2022 ਤੋਂ ਦਿੱਤੇ ਜਾਣ ਸਮੇਤ ਕਈ ਹੋਰ ਵੱਡੇ-ਵੱਡੇ ਵਾਅਦੇ ਕੀਤੇ ਸਨ। ਪਰ ਕੇਜਰੀਵਾਲ ਅਤੇ ਭਗਵੰਤ ਮਾਨ ਦੋਵੇਂ ਹੀ ਆਪਣੇ ਵਾਅਦਿਆਂ ਤੋਂ ਮੁੱਕਰ ਗਏ ਹਨ। ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਹੁਣ ਕੇਜਰੀਵਾਲ ਅਤੇ ਭਗਵੰਤ ਮਾਨ ਦੋਵਾਂ ਦੀ ਜੋੜੀ ਨੇ ਪੰਜਾਬ ਦੀ ਮਿਸਾਲ ਦੇ ਕੇ ਦੂਜੇ ਚੋਣ ਰਾਜਾਂ ਵਿੱਚ ਜਾ ਕੇ ਕੂੜ-ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਪਰ ਇੱਥੇ ਦੋਵਾਂ ਨੂੰ ਮੂੰਹ ਦੀ ਖਾਣੀ ਪਵੇਗੀ।