ਪੇਂਡੂ ਜਲ ਸਪਲਾਈ ਵਿੱਚ ਹੋਰ ਸੁਧਾਰ ਕਰਨ ਦੇ ਉਦੇਸ਼ ਨਾਲ ਲਿਆ ਫੈਸਲਾ
ਗਰਾਮ ਪੰਚਾਇਤਾਂ ਨੂੰ ਬਰਾਡਬੈਂਡ ਸੇਵਾਵਾਂ ਪ੍ਰਦਾਨ ਕਰਨ ਲਈ ਮੌਜੂਦਾ ਭਾਰਤਨੇਟ ਦੇ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕਰਨ ਲਈ ਪ੍ਰਵਾਨਗੀ
ਦੂਰਸੰਚਾਰ ਵਿਭਾਗ, ਭਾਰਤ ਸਰਕਾਰ ਅਤੇ ਰਾਜ ਸਰਕਾਰ ਵਿਚਕਾਰ ਅਪ੍ਰੈਲ 2013 ਵਿੱਚ ਕੀਤੇ ਗਏ ਸਮਝੋਤੇ ਦੀ ਲਗਾਤਾਰਤਾ ਵਿੱਚ ਮੰਤਰੀ ਮੰਡਲ ਨੇ ਭਾਰਤਨੈੱਟ ਸਕੀਮ ਦੇ ਤਹਿਤ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਰਾਸ਼ਟਰੀ ਬਰਾਡਬੈਂਡ ਨੈਟਵਰਕ ਨਾਲ ਜੋੜਨ ਲਈ ਮੌਜੂਦਾ ਭਾਰਤਨੈੱਟ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਵਿੱਚ ਮਦਦ ਕਰਨ ਲਈ ਮਨਜ਼ੂਰੀ ਦਿੱਤੀ।
ਰਾਜ ਸਰਕਾਰ ਇੱਕ ਮਿਆਰੀ ਨੈੱਟਵਰਕ ਬੁਨਿਆਦੀ ਢਾਂਚਾ ਸਥਾਪਤ ਕਰਕੇ ਪੇਂਡੂ ਖੇਤਰਾਂ ਵਿੱਚ ਈ-ਗਵਰਨੈਂਸ, ਈ-ਸਿਹਤ, ਈ-ਸਿੱਖਿਆ, ਈ-ਬੈਂਕਿੰਗ, ਇੰਟਰਨੈੱਟ ਅਤੇ ਹੋਰ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਜੋ ਕਿ ਬਿਨਾਂ ਕਿਸੇ ਵਿਤਕਰੇ ਦੇ ਆਧਾਰ `ਤੇ ਪਹੁੰਚਯੋਗ ਹੈ। ਇਹ ਸਾਰੇ ਘਰਾਂ ਅਤੇ ਸੰਸਥਾਵਾਂ ਲਈ ਆਨ-ਡਿਮਾਂਡ ਕਿਫਾਇਤੀ ਬਰਾਡਬੈਂਡ ਕਨੈਕਟੀਵਿਟੀ ਦੀ ਵਿਵਸਥਾ ਨੂੰ ਸਮਰੱਥ ਕਰੇਗਾ ਅਤੇ ਭਾਰਤ ਸਰਕਾਰ ਦੇ ਨਾਲ ਸਾਂਝੇਦਾਰੀ ਵਿੱਚ, ਡਿਜੀਟਲ ਪੰਜਾਬ ਦੇ ਵਿਜ਼ਨ ਨੂੰ ਸਾਕਾਰ ਕਰਨ ਵਿੱਚ ਸਹਾਇਤਾ ਕਰੇਗਾ।