ਚੰਡੀਗੜ, 13 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਦੇ ਵਿੱਤ ਅਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਕਿਸਾਨਾਂ ਦੀ ਸਹੂਲਤ ਲਈ ਅੱਜ ‘ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ’ ਦੀ ਵੈੱਬਸਾਈਟ www.agribankpunjab.dr onicsoft.com ਲਾਂਚ ਕੀਤੀ।
ਸਹਿਕਾਰਤਾ ਮੰਤਰੀ ਨੇ ਕਿਹਾ ਕਿ ਇਸ ਵੈੱਬਸਾਈਟ ਰਾਹੀਂ ਉਪਭੋਗਤਾ ਅਸਾਨੀ ਨਾਲ ਆਪਣੇ ਸੁਝਾਅ ਬੈਂਕ ਨੂੰ ਭੇਜ ਸਕਣਗੇ ਜਿਸ ਨਾਲ ਬੈਂਕ ਨੂੰ ਆਪਣੀਆਂ ਸੇਵਾਵਾਂ ਵਿੱਚ ਸੁਧਾਰ ਕਰਨ ਅਤੇ ਕਿਸਾਨਾਂ ਨੂੰ ਵਧੀਆ ਅਤੇ ਅਸਰਦਾਰ ਤਰੀਕੇ ਨਾਲ ਸੇਵਾਵਾਂ ਪ੍ਰਦਾਨ ਕਰਨ ’ਚ ਸਹਾਇਤਾ ਮਿਲੇਗੀ । ਪੰਜਾਬ ਰਾਜ ਦੇ ਸਾਰੇ ਪ੍ਰਾਇਮਰੀ ਬੈਂਕਾਂ ਦਾ ਪਤਾ ਅਤੇ ਸੰਪਰਕ ਕਰਨ ਦੇ ਵੇਰਵੇ ਵਰਗੀਆਂ ਜ਼ਰੂਰੀ ਸੂਚਨਾਵਾਂ ਇਸ ’ਤੇ ਉਪਲਬਧ ਹੋਣਗੀਆਂ। ਬੈਂਕ ਦੇ ਕਰਮਚਾਰੀਆਂ ਅਤੇ ਗਾਹਕਾਂ ਦੀਆਂ ਸਹੂਲਤਾਂ ਲਈ ਜ਼ਰੂਰੀ ਸਰਕੂਲਰ/ਦਸਤਾਵੇਜ ‘ਡਾਊਨਲੋਡ ਸੈਕਸ਼ਨ’ ਵਿੱਚ ਉਪਲਬਧ ਹੋਣਗੇ ।
ਉਨਾਂ ਕਿਹਾ ਕਿ ਵੈੱਬਸਾਈਟ ਰਾਹੀਂ ਉਪਭੋਗਤਾ ਲੋੜੀਂਦੇ ਪੰਨੇ ’ਤੇ ਸਿੱਧਾ ਪਹੁੰਚ ਸਕਦਾ ਹੈ । ਜਨਤਾ ਨਾਲ ਸਮਾਜਿਕ ਤੌਰ ’ਤੇ ਸੰਪਰਕ ਕਰਨ ਲਈ ਬੈਂਕ ਦੇ ਵੱਖ-ਵੱਖ ਸੋਸ਼ਲ ਮੀਡੀਆ ਹੈਂਡਲ ਜਿਵੇਂ ਕਿ ਫੇਸਬੁੱਕ, ਇੰਸਟਾਗ੍ਰਾਮ, ਟਵਿਟਰ ਆਦਿ ਦੀ ਜਾਣਕਾਰੀ ਬੈਂਕ ਦੀ ਵੈਬਸਾਈਟ ’ਤੇ ਦਰਸਾਈ ਗਈ ਹੈ। ਚੀਮਾ ਨੇ ਇਸ ਕਾਰਜ ਲਈ ਬੈਂਕ ਮੈਨਜਮੈਂਟ ਨੂੰ ਵਧਾਈ ਦਿੱਤੀ।
ਇਸ ਮੌਕੇ ਬੈਂਕ ਦੇ ਪ੍ਰਬੰਧ ਨਿਰਦੇਸ਼ਕ ਰਾਜੀਵ ਕੁਮਾਰ ਗੁਪਤਾ ਨੇ ਸਹਿਕਾਰਤਾ ਮੰਤਰੀ ਦਾ ਬੈਂਕ ਦੀ ਵੈੱਬਸਾਈਟ ਲਾਂਚ ਕਰਨ ਲਈ ਧੰਨਵਾਦ ਕੀਤਾ।
ਫੋਟੋ ਕੈਪਸ਼ਨ:
ਚੰਡੀਗੜ ਵਿਖੇ ਆਪਣੇ ਦਫਤਰ ਵਿਚ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ‘ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ’ ਦੀ ਵੈੱਬਸਾਈਟ ਜਾਰੀ ਕਰਦੇ ਹੋਏ।