KMV Ramandeep Kaur won the gold medal
ਜਲੰਧਰ (ਕੇਸਰੀ ਨਿਊਜ਼ ਨੈੱਟਵਰਕ)-ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੀ ਸੌਫਟਬਾਲ ਖਿਡਾਰਨ ਰਮਨਦੀਪ ਕੌਰ ਨੇ ਗੋਲਡ ਮੈਡਲ ਹਾਸਿਲ ਕਰਕੇ ਵਿਦਿਆਲਾ ਦਾ ਮਾਣ ਵਧਾਇਆ।
ਪਰਵਾਣੂ, ਹਿਮਾਚਲ ਪ੍ਰਦੇਸ਼ ਵਿਖੇ ਆਯੋਜਿਤ 14ਵੀਂ ਨੌਰਥ ਜ਼ੋਨ ਸਾਫਟਬਾਲ ਚੈਂਪੀਅਨਸ਼ਿਪ ਦੌਰਾਨ ਰਮਨਦੀਪ ਕੌਰ ਨੇ ਆਪਣੀ ਖੇਡ ਪ੍ਰਤਿਭਾ ਦਾ ਬਾਖੂਬੀ ਪ੍ਰਦਰਸ਼ਨ ਕਰਦੇ ਹੋਏ ਇਹ ਮੈਡਲ ਆਪਣੇ ਨਾਮ ਕਰਵਾਇਆ।
ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਹੋਣਹਾਰ ਵਿਦਿਆਰਥਣ ਦੀ ਇਸ ਸ਼ਾਨਦਾਰ ਪ੍ਰਾਪਤੀ ਦੇ ਲਈ ਉਸ ਨੂੰ ਮੁਬਾਰਕਬਾਦ ਦਿੰਦੇ ਹੋਏ ਉਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਨਾਲ ਹੀ ਇਸੇ ਪ੍ਰਕਾਰ ਮਿਹਨਤ ਅਤੇ ਲਗਨ ਦੇ ਨਾਲ ਅੱਗੇ ਵਧਦੇ ਰਹਿਣ ਦੇ ਲਈ ਪ੍ਰੇਰਿਤ ਕੀਤਾ।
ਅੱਗੇ ਗੱਲ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਕੰਨਿਆ ਮਹਾਂ ਵਿਦਿਆਲਾ ਵਿਖੇ ਖਿਡਾਰੀਆਂ ਨੂੰ ਆਪਣੇ ਸਬੰਧਿਤ ਖੇਡ ਖੇਤਰਾਂ ਵਿੱਚ ਨਿਰੰਤਰ ਅੱਗੇ ਵਧਦੇ ਰਹਿਣ ਦੇ ਲਈ ਪ੍ਰੇਰਨਾ ਪ੍ਰਦਾਨ ਕਰਨ ਦੇ ਨਾਲ-ਨਾਲ ਹਰ ਉਹ ਸੰਭਵ ਯਤਨ ਕੀਤੇ ਜਾਂਦੇ ਹਨ ਜਿਨ੍ਹਾਂ ਨਾਲ ਉਹ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਵਿਦਿਆਲਾ ਦਾ ਨਾਂ ਰੌਸ਼ਨ ਕਰ ਸਕਣ।
ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਵਿਸ਼ੇਸ਼ ਸਫਲਤਾ ਦੇ ਲਈ ਡਾ. ਦਵਿੰਦਰ ਸਿੰਘ ਅਤੇ ਸਮੂਹ ਫਿਜ਼ੀਕਲ ਐਜੂਕੇਸ਼ਨ ਵਿਭਾਗ ਨੂੰ ਵੀ ਮੁਬਾਰਕਬਾਦ ਦਿੱਤੀ ।