KESARI VIRASAT

ਕੇਸਰੀ ਵਿਰਾਸਤ

Latest news
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਜਲੰਧਰ ਵਿਖੇ ਪੀੜਿਤ ਲੜਕੀ ਦਾ ਹਾਲ ਚਾਲ ਜਾਣਿਆ  ਕੈਨੇਡਾ 'ਚ ਚੋਣਾਂ ਤੋਂ ਇਕ ਸਾਲ ਪਹਿਲਾਂ ਡਿੱਗ ਸਕਦੀ ਹੈ ਸਰਕਾਰ : ਖਾਲਿਸਤਾਨ ਪੱਖੀ ਪਾਰਟੀ ਨੇ ਟਰੂਡੋ ਨੂੰ ਛੱਡਿਆ: ਢਾਈ ਸ... ਵਿਨੇਸ਼ ਫੋਗਾਟ-ਬਜਰੰਗ ਪੂਨੀਆ ਅੱਜ ਹੋਣਗੇ ਇਸ ਸਿਆਸੀ ਪਾਰਟੀ 'ਚ ਸ਼ਾਮਲ: ਜੁਲਾਨਾ ਜਾਂ ਦਾਦਰੀ ਤੋਂ ਵਿਨੇਸ਼ ਦੀ ਟਿਕਟ ਪੱਕੀ... ਲੁਧਿਆਣਾ ਪੁਲਿਸ ਨੇ ਬਸਤੀ ਸ਼ੇਖ ਦੇ ਇਲਾਕੇ ਵਿੱਚ ਸੁਸ਼ੀਲ ਮਲਹੋਤਰਾ ਨੂੰ ਕੀਤਾ ਗ੍ਰਿਫਤਾਰ ED ਦੀ ਸਾਬਕਾ ਮੁੱਖ ਮੰਤਰੀ ਖਿਲਾਫ਼ ਵੱਡੀ ਕਾਰਵਾਈ: ਮਨੀ ਲਾਂਡਰਿੰਗ ਮਾਮਲੇ 'ਚ 834 ਕਰੋੜ ਦੀ ਜਾਇਦਾਦ ਕੁਰਕ *ਡ੍ਰੀਮਵਰਕਸ ਐਜੂਕੇਸ਼ਨ ਵਿਖੇ ਪੂਰੇ ਉਤਸਾਹ ਨਾਲ ਮਨਾਈ ਗਈ ਜਨਮ ਅਸ਼ਟਮੀ* ਮੋਦੀ ਨਾਲ ਮੀਟਿੰਗ ਤੋਂ ਪਹਿਲਾਂ ਪੰਜਾਬ ਵਿੱਚ ਪੁਲਿਸ-ਕਿਸਾਨਾਂ ਵਿਚਾਲੇ ਝੜਪ: ਜੰਮੂ-ਕਟੜਾ ਐਕਸਪ੍ਰੈਸਵੇਅ ਲਈ ਜ਼ਮੀਨ ਐਕੁਆਇ... ਫੋਰਟਿਸ ਮੋਹਾਲੀ ਨੇ ਲਿਆਂਦੀ ਖੇਡਾਂ ਨਾਲ ਸਬੰਧਿਤ ਗਿੱਟੇ ਅਤੇ ਪੈਰਾਂ ਦੀਆਂ ਸੱਟਾਂ ਦੇ ਇਲਾਜ ਵਿੱਚ ਕ੍ਰਾਂਤੀ  ਡਿਜੀਟਲ ਮੀਡੀਆ ਐਸੋਸੀਏਸ਼ਨ (ਡੀ.ਐੱਮ.ਏ.) ਦੇ ਨਵੇਂ ਅਹੁਦੇਦਾਰਾਂ ਦਾ ਐਲਾਨ: ਪੱਤਰਕਾਰਾਂ ਨੂੰ ਸੌਂਪੀਆਂ ਵੱਡੀਆਂ ਜ਼ਿੰਮੇਵਾ... ਚਾਰਾ ਮੰਡੀ ਵਿਖੇ ਕਤਲ ਕਰਨ ਦੇ ਦੋਸ਼ ਵਿੱਚ ਕਮਿਸ਼ਨਰੇਟ ਪੁਲਿਸ  ਵਲੋਂ ਚਾਰ ਗ੍ਰਿਫਤਾਰ: ਹਥਿਆਰ ਬਰਾਮਦ 
You are currently viewing ਅਰੁਣਾਚਲ ਪ੍ਰਦੇਸ਼ ‘ਚ ਭੂਚਾਲ ਕਾਰਨ ਹਿੱਲੀ ਧਰਤੀ, ਜਾਣੋ ਰਿਕਟਰ ਸਕੇਲ ‘ਤੇ ਕਿੰਨੀ ਸੀ ਤੀਬਰਤਾ

ਅਰੁਣਾਚਲ ਪ੍ਰਦੇਸ਼ ‘ਚ ਭੂਚਾਲ ਕਾਰਨ ਹਿੱਲੀ ਧਰਤੀ, ਜਾਣੋ ਰਿਕਟਰ ਸਕੇਲ ‘ਤੇ ਕਿੰਨੀ ਸੀ ਤੀਬਰਤਾ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਕੇਸਰੀ ਨਿਊਜ਼ ਨੈੱਟਵਰਕ : ਅਰੁਣਾਚਲ ਪ੍ਰਦੇਸ਼ ਦੇ ਪੰਗਿਨ ‘ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਸਵੇਰੇ ਕਰੀਬ 6.56 ਵਜੇ ਆਇਆ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਦੇ ਅਨੁਸਾਰ, 5.3 ਤੀਬਰਤਾ ਦਾ ਭੂਚਾਲ 1176 ਕਿਲੋਮੀਟਰ ਉੱਤਰ ਵਿੱਚ ਆਇਆ। ਹਾਲਾਂਕਿ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ।

NCS ਨੇ ਟਵੀਟ ਕੀਤਾ, “ਭੂਚਾਲ ਦੀ ਤੀਬਰਤਾ 5.3 ਸੀ ਅਤੇ ਇਹ 38.62 ਅਕਸ਼ਾਂਸ਼ ‘ਤੇ 30 ਕਿਲੋਮੀਟਰ ਦੀ ਡੂੰਘਾਈ ‘ਤੇ ਸੀ। ਭੂਚਾਲ ਆਉਂਦੇ ਹੀ ਲੋਕ ਆਪਣੇ ਘਰਾਂ ਨੂੰ ਛੱਡਣ ਲੱਗੇ।

ਪਿਛਲੇ ਹਫ਼ਤੇ ਅੰਡੇਮਾਨ ਵਿੱਚ ਵੀ ਭੂਚਾਲ ਆਇਆ ਸੀ

ਦੱਸ ਦੇਈਏ ਕਿ ਇੱਕ ਹਫ਼ਤਾ ਪਹਿਲਾਂ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ ਭੂਚਾਲ ਆਇਆ ਸੀ। ਜਾਣਕਾਰੀ ਮੁਤਾਬਕ ਇਹ 70 ਦੀ ਡੂੰਘਾਈ ‘ਤੇ ਕੈਂਪਬੈਲ ‘ਤੇ ਆਇਆ ਅਤੇ ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 4.6 ਸੀ।

ਕੁਝ ਦਿਨ ਪਹਿਲਾਂ ਕੱਛ ਵਿੱਚ ਵੀ ਹਿੱਲ ਗਈ ਸੀ ਧਰਤੀ

ਕੁਝ ਦਿਨ ਪਹਿਲਾਂ ਗੁਜਰਾਤ ਦੇ ਕੱਛ ਜ਼ਿਲ੍ਹੇ ਵਿੱਚ ਵੀ 3.2 ਤੀਬਰਤਾ ਦਾ ਭੂਚਾਲ ਆਇਆ ਸੀ। ਗਾਂਧੀਨਗਰ ਸਥਿਤ ਭੂਚਾਲ ਖੋਜ ਸੰਸਥਾਨ ਮੁਤਾਬਕ ਭੂਚਾਲ ਦੇ ਝਟਕੇ ਦੁਪਹਿਰ 12.49 ਵਜੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਕੱਛ ਵਿੱਚ ਰਾਪਰ ਤੋਂ ਇੱਕ ਕਿਲੋਮੀਟਰ ਦੂਰ 12.2 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ।

ਪੰਜਾਬ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ

ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਅਨੁਸਾਰ ਇੱਕ ਹਫ਼ਤਾ ਪਹਿਲਾਂ ਪੰਜਾਬ ਦੇ ਬਠਿੰਡਾ ਨੇੜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਭੂਚਾਲ ਦੀ ਤੀਬਰਤਾ 4.4 ਮਾਪੀ ਗਈ। ਭੂਚਾਲ ਦਾ ਕੇਂਦਰ ਬਠਿੰਡਾ ਤੋਂ 231 ਕਿਲੋਮੀਟਰ ਪੱਛਮ ਵੱਲ ਸੀ।

Leave a Reply