ਕੇਸਰੀ ਨਿਊਜ਼ ਨੈੱਟਵਰਕ : ਆਮ ਆਦਮੀ ਪਾਰਟੀ ਵਲੋਂ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਵਲੋਂ 300 ਯੂਨਿਟ ਬਿਜਲੀ ਮੁਆਫ਼ ਨਾਲ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੌਰਾਨ ਕੀਤਾ। ਉਨ੍ਹਾਂ ਨੇ ਬਿਜਲੀ ਮੁਆਫ਼ ਦੇ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਆਫ਼ ਨਾਲ ਪੰਜਾਬ ਦੇ ਲੋਕਾਂ ‘ਚ ਖ਼ੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦੇ ਇਕ-ਇਕ ਕਰਕੇ ਪੂਰੇ ਕੀਤੇ ਜਾਣਗੇ।