ਸਾਰੇ ਰਸਤੇ ਵਿਚ ਸੰਗਤਾਂ ਦੁਆਰਾ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ ਅਤੇ ਬੋਲੇ ਸੋ ਨਿਹਾਲ ਦੇ ਜੈਕਾਰਿਆ ਨਾਲ ਬਰੇਸ਼ੀਆ ਸ਼ਹਿਰ ਗੂੰਜਿਆ । ਜਗਾਂ ਜਗਾਂ ਤੇ ਸੰਗਤ ਵੱਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਫੁੱਲਾਂ ਦੀ ਵਰਖਾ ਕੀਤੀ। ਵੱਖ ਵੱਖ ਗੁਰੂਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਵੱਖ ਵੱਖ ਸੰਸਥਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਈ ਤਰਾਂ ਦੇ ਲੰਗਰ ਲਗਾਏ ਗਏ ।
ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸਜਾਏ ਜਾਂਦੇ ਇਸ ਨਗਰ ਕੀਰਤਨ ਵਿੱਚ ਜਿੱਥੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ । ਉੱਥੇ ਹੀ ਇਹ ਯੂਰਪ ਦਾ ਸਭ ਤੋਂ ਵੱਡਾ ਨਗਰ ਕੀਰਤਨ ਹੁੰਦਾ ਹੈ। ਇਸ ਵਿਸ਼ਾਲ ਨਗਰ ਕੀਰਤਨ ਵਿੱਚ ਸੰਤ ਜਰਨੈਲ ਸਿੰਘ ਗੱਤਕਾ ਅਕੈਡਮੀ ਬਰੇਸ਼ੀਆਂ ਵੱਲੋਂ ਗੱਤਕੇ ਦੇ ਜੌਹਰ ਵਿਖਾਏ।ਇਸ ਤੋਂ ਪਹਿਲਾਂ ਗੁਰੂਦੁਆਰਾ ਸਾਹਿਬ ਵਿਖੇ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਦਸਤਾਰ ਲਹਿਰ ਵੱਲੋਂ ਸੈਂਕੜੇ ਹੀ ਨੌਜਵਾਨਾਂ ਦੇ ਦਸਤਾਰਾਂ ਸਜਾਈਆਂ।
ਸ਼ਾਮ ਨੂੰ ਬਰੇਸ਼ੀਆਂ ਸ਼ਹਿਰ ਦੇ ਵੱਖ ਵੱਖ ਰਸਤਿਆਂ ਤੋਂ ਹੁੰਦਾ ਹੋਇਆਂ ਸੰਪੰਨ ਹੋਇਆ।ਇਸ ਮੌਕੇ ਹੈਲੀਕਾਪਟਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸੰਗਤਾਂ ਅਤੇ ਫੁੱਲਾਂ ਦੀ ਵਰਖਾ ਵੀ ਕੀਤੀ ਗਈ।ਇਸ ਨਗਰ ਕੀਰਤਨ ਮੌਕੇ ਵੱਖ – ਵੱਖ ਸੇਵਾਵਾਂ ਲਈ ਗੁਰਦਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ ਵੱਖ ਗੁਰੂਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ, ਇਲਾਕੇ ਦੀ ਸੰਗਤਾਂ ਅਤੇ ਸੇਵਾਦਾਰਾਂ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਕਮੂਨੇ ਦੀ ਬਰੇਸ਼ੀਆਂ ਦੇ ਪ੍ਰਸ਼ਾਸ਼ਨਿਕ ਅਧਿਕਾਰੀ ਵੀ ਮੌਜੂਦ ਰਹੇ। ਅੰਤ ਵਿੱਚ ਗੁਰਦਆਰਾ ਸਿੰਘ ਸਭਾ ਫਲੇਰੋ ਦੀ ਪ੍ਰਬੰਧਕ ਕਮੇਟੀ, ਸੰਤ ਬਾਬਾ ਪ੍ਰੇਮ ਸਿੰਘ ਯਾਦਗਾਰੀ ਕਮੇਟੀ ਫਲੇਰੋ, ਨੌਜਵਾਨ ਸਭਾ ਫਲੇਰੋ ਦੇ ਆਗੂਆਂ ਵੱਲੋਂ ਸਮੁੱਚੀ ਸਾਧ ਸੰਗਤ ਦਾ ਧੰਨਵਾਦ ਕੀਤਾ।