ਅੰਮ੍ਰਿਤਸਰ, 19 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਬਾਲੀਵੁੱਡ ਅਦਾਕਾਰਾ ਕਿਆਰਾ ਅਡਵਾਨੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।
Twiter ਤੇ ਫੋਟੋ ਕੀਤੀ ਸਾਂਝੀ
ਬਾਲੀਵੁੱਡ ਅਭਿਨੇਤਰੀ ਕਿਆਰਾ ਅਡਵਾਨੀ, ਜੋ ਇਸ ਸਮੇਂ ਅੰਮ੍ਰਿਤਸਰ ਵਿੱਚ ਆਪਣੀ ਆਉਣ ਵਾਲੀ ਫਿਲਮ ‘ਆਰਸੀ 15’ ਦੀ ਸ਼ੂਟਿੰਗ ਕਰ ਰਹੀ ਹੈ, ਨੇ ਹਾਲ ਹੀ ਵਿੱਚ ਸ਼ਹਿਰ ਦੇ ਮਸ਼ਹੂਰ ਸ੍ਰੀ ਹਰਿਮੰਦਰ ਸਾਹਿਬ (ਸੁਨਹਿਰੀ ਮੰਦਰ) ਦੇ ਦਰਸ਼ਨਾਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਮੰਗਲਵਾਰ ਨੂੰ ਆਪਣੇ Twiter ਹੈਂਡਲ ‘ਤੇ ਕਿਆਰਾ ਨੇ ਹੱਥ ਜੋੜ ਕੇ ਮੰਦਰ ਦੇ ਸਾਹਮਣੇ ਖੜ੍ਹੀਆਂ ਆਪਣੀਆਂ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ।