KESARI VIRASAT

Latest news
ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼  ਜ਼ੇਲੇਂਸਕੀ ਨੂੰ ਬਹਿਸ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਕੱਢਿਆ : ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਰੱਦ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਬਠਿੰਡਾ ਦੇ ਸਥਾਪਨਾ ਦਿਵਸ ਮੌਕੇ ਭਾਰਤ ਦੀ ਗੁਰੂਕੁਲ ਪ੍ਰਣਾਲੀ ਦੀ ਅਮੀਰ ਪਰੰਪਰਾ ਨੂੰ ਕੀ... ਬੀਬੀਸੀ ਨੇ ਹਮਾਸ ਕਮਾਂਡਰ ਦੇ ਬੇਟੇ ਨੂੰ ਬਣਾਇਆ ਆਪਣੀ ਡਾਕੂਮੈਂਟਰੀ ਦਾ 'ਹੀਰੋ', ਪਤਨੀ ਨੂੰ ਵੀ ਦਿੱਤੇ ਡਾਲਰ: ਲੋਕ ਰੋਹ ਕ...
You are currently viewing ਅਗਲੇ ਦੋ ਸਾਲਾਂ ‘ਚ ਗੰਨੇ ਦੇ ਝਾੜ ਵਿੱਚ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ : ਹਰਪਾਲ ਸਿੰਘ ਚੀਮਾ
Order to release Rs. 62.68 crore to the pensioners of Agriculture Development Bank

ਅਗਲੇ ਦੋ ਸਾਲਾਂ ‘ਚ ਗੰਨੇ ਦੇ ਝਾੜ ਵਿੱਚ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ : ਹਰਪਾਲ ਸਿੰਘ ਚੀਮਾ


2021-22 ਦੌਰਾਨ ਗੰਨੇ ਦੀ ਪਿੜਾਈ ਪਿਛਲੇ ਸੀਜ਼ਨ ਨਾਲੋਂ 20 ਲੱਖ ਕੁਇੰਟਲ ਵੱਧ 
ਚੰਡੀਗੜ੍ਹ, 19 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਦੇ ਸਹਿਕਾਰਤਾ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਹੈ ਕਿ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਸੀਜ਼ਨ 2021-22 ਦੌਰਾਨ 1 ਕਰੋੜ 72 ਲੱਖ ਕੁਇੰਟਲ ਗੰਨੇ ਦੀ ਪਿੜਾਈ ਕੀਤੀ ਗਈ ਹੈ ਜੋ ਕਿ ਪਿਛਲੇ ਪਿੜਾਈ ਸੀਜ਼ਨ ਨਾਲੋਂ ਤਕਰੀਬਨ 20 ਲੱਖ ਕੁਇੰਟਲ ਵੱਧ ਹੈ।  ਉਹਨਾਂ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਨੇ 2021-22 ਦੌਰਾਨ ਪਿਛਲੇ ਸਾਲ ਨਾਲੋਂ 0.26 ਫੀਸਦੀ ਵੱਧ ਖੰਡ ਦੀ ਰਿਕਵਰੀ ਪ੍ਰਾਪਤ ਕੀਤੀ ਹੈ ਜਿਸ ਨਾਲ ਕਰੀਬ 44764 ਕੁਇੰਟਲ ਵਾਧੂ ਖੰਡ ਦਾ ਉਤਪਾਦਨ ਕੀਤਾ ਗਿਆ ਹੈ।  ਇਸ ਨਾਲ ਲਗਭਗ 16 ਕਰੋੜ ਰੁਪਏ ਦੀ ਵਾਧੂ ਆਮਦਨ ਹੋਣ ਦੀ ਉਮੀਦ ਹੈ। 
ਸਹਿਕਾਰਤਾ ਮੰਤਰੀ ਨੇ ਇਹ ਵੀ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਨੇ ਪਿਛਲੇ ਸਾਲ ਦੀ ਔਸਤ ਦਰ 800 ਰੁਪਏ ਪ੍ਰਤੀ ਕੁਇੰਟਲ ਦੇ ਮੁਕਾਬਲੇ 887 ਰੁਪਏ ਪ੍ਰਤੀ ਕੁਇੰਟਲ ਦੀ ਔਸਤ ਦਰ ‘ਤੇ 2,85,000 ਕੁਇੰਟਲ ਸ਼ੀਰਾ ਵੇਚਿਆ ਜਿਸ ਨਾਲ ਕਰੀਬ 2.50 ਕਰੋੜ ਰੁਪਏ ਦੀ ਵਾਧੂ ਆਮਦਨ ਹੋਵੇਗੀ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਵੱਧ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵੱਲੋੋਂ ਗੰਨੇ ਦੇ ਝਾੜ ਵਿੱਚ ਵਾਧਾ ਕਰਕੇ ਗੰਨਾ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਯੋੋਜਨਾ ਤਿਆਰ ਕਰਨ ਹਿੱਤ ਇੱਕ ਟਾਸਕਫੋੋਰਸ ਦਾ ਗਠਨ ਕੀਤਾ ਗਿਆ ਹੈ। ਇਸ ਟਾਸਕਫੋਰਸ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ, ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ, ਕੋੋਇੰਬਟੂਰ ਅਤੇ ਦੇਸ਼ ਪੱਧਰ ਦੇ ਗੰਨਾ ਮਾਹਿਰਾਂ ਤੋੋਂ ਇਲਾਵਾ ਸ਼ੂਗਰਫੈੱਡ, ਪੰਜਾਬ ਦੇ ਨੁਮਾਇੰਦੇ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਟਾਸਕਫੋੋਰਸ ਨੂੰ ਤਿੰਨ ਮਹੀਨੇ ਵਿੱਚ ਗੰਨੇ ਦਾ ਝਾੜ ਵਧਾਉਣ ਲਈ ਯੋੋਜਨਾ ਤਿਆਰ ਕਰਨ ਲਈ ਕਿਹਾ ਜਾਵੇਗਾ। 
ਚੀਮਾ ਨੇ ਦੱਸਿਆ ਕਿ ਅਗਲੇ ਦੋ ਸਾਲਾਂ ਵਿੱਚ ਗੰਨੇ ਦੇ ਝਾੜ ਵਿੱਚ ਘੱਟੋ-ਘੱਟ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ ਰੱਖਿਆ ਜਾਵੇਗਾ ਜਿਸ ਨਾਲ ਪ੍ਰਤੀ ਏਕੜ ਆਮਦਨ ਵਿੱਚ ਲਗਭਗ 36,000 ਰੁਪਏ ਤੱਕ ਦਾ ਵਾਧਾ ਹੋੋਵੇਗਾ। ਇਸ ਯੋੋਜਨਾ ਤਹਿਤ ਗੰਨਾ ਕਾਸ਼ਤਕਾਰਾਂ ਨੂੰ ਉੱਚ ਕੁਆਲਟੀ ਦੀਆਂ ਕਿਸਮਾਂ ਦੇ ਸ਼ੁੱਧ ਬੀਜ ਉਪਲੱਬਧ ਕਰਨ ਤੋੋਂ ਇਲਾਵਾ ਗੰਨੇ ਦੀ ਖੇਤੀ ਵਿੱਚ ਆਧੁਨਿਕ ਤਕਨੀਕਾਂ ਸਬੰਧੀ ਜਾਣਕਾਰੀ ਦੇ ਨਾਲ-ਨਾਲ ਮਸ਼ੀਨੀਕਰਨ ਬਾਰੇ ਵੀ ਸਿਖਲਾਈ ਦੇਣਾ ਸ਼ਾਮਲ ਹੋਵੇਗਾ। 
ਇਸ ਦੇ ਨਾਲ  ਚੀਮਾ ਵੱਲੋੋਂ ਇਹ ਵੀ ਹਦਾਇਤ ਕੀਤੀ ਗਈ ਕਿ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨੇ ਦੇ ਆਉਣ ਵਾਲੇ ਅਗਲੇ ਬਿਜਾਈ ਸੀਜ਼ਨ ਲਈ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਅਤੇ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ ਦੇ ਕਰਨਾਲ ਕੇਂਦਰ ਦੇ ਸਹਿਯੋੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਤਕਰੀਬਨ 30 ਲੱਖ ਪੌੌਦਿਆਂ ਦੀ ਪਨੀਰੀ ਤਿਆਰ ਕਰਕੇ ਗੰਨਾ ਕਾਸ਼ਤਕਾਰਾਂ ਨੂੰ ਬੀਜ਼ ਵੱਜੋੋਂ ਦਿੱਤੇ ਜਾਣ।

Leave a Reply