KESARI VIRASAT

ਕੇਸਰੀ ਵਿਰਾਸਤ

Latest news
ਪਾਕਿ ਅੱਤਵਾਦੀ ਹਾਫਿਜ਼ ਸਈਦ ਦਾ ਬੇਟਾ ਲਾਪਤਾ: ਮੀਡੀਆ ਰਿਪੋਰਟਾਂ ਦਾ ਦਾਅਵਾ - ਪੇਸ਼ਾਵਰ ਤੋਂ ਕਾਰ ਸਵਾਰਾਂ ਨੂੰ ਚੁੱਕਿਆ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਹਮਲੇ ਦਾ ਲਗਾਇਆ ਇਲਜ਼ਾਮ: ਪਾਕਿ ਸੈਨਾ ਟੀਟੀਪੀ, ਆਈਐਸਆਈਐਸ 'ਤੇ ਹਮਲੇ ਲਈ ਤਿਆਰ ਮਨੀਪੁਰ ਹਿੰਸਾ ਪਿੱਛੇ ਵੀ ਖਾਲਿਸਤਾਨੀ : ਕੈਨੇਡਾ ਵਿੱਚ ਪੰਨੂ ਨੂੰ ਮਿਲਿਆ ਕੁੱਕੀ ਆਗੂ; ਮਣੀਪੁਰ 'ਚ ਅੱਤਵਾਦੀਆਂ ਨੇ ਕਰੋੜਾ... ਬਰਤਾਨੀਆ 'ਚ ਭਾਰਤੀ ਹਾਈ ਕਮਿਸ਼ਨਰ 'ਤੇ ਹਮਲੇ ਦੀ ਕੋਸ਼ਿਸ਼: ਗੁਰੂਘਰ ਜਾਣ ਤੋਂ ਰੋਕਿਆ; ਖਾਲਿਸਤਾਨੀ ਸਮਰਥਕ ਬਾਹਰੋਂ ਆਏ ਡਿਕਸ਼ਨਰੀ ਵਿੱਚੋਂ ਓਮ ਸ਼ਬਦ ਹਟਾਉਣ ਦੀ ਤਿਆਰੀ: ਇਸਾਈਆਂ ਦੇ ਦਬਾਅ ਹੇਠ ਸਾਜ਼ਿਸ਼ ਦਾ ਦੋਸ਼ ਹਾਕੀ 'ਚ ਪਾਕਿਸਤਾਨ 'ਤੇ ਭਾਰਤ ਦੀ ਸਭ ਤੋਂ ਵੱਡੀ ਜਿੱਤ ਏਸ਼ੀਆਡ ਗਰੁੱਪ ਪੜਾਅ ਵਿੱਚ 10-2 ਨਾਲ ਹਰਾਇਆ ਅਭਿਨੇਤਾ ਵਿਸ਼ਾਲ ਦਾ ਸੈਂਸਰ ਬੋਰਡ ਉੱਪਰ ਗੰਭੀਰ ਇਲਜ਼ਾਮ: ਫਿਲਮ ਨੂੰ ਪਾਸ ਕਰਨ ਲਈ 6.5 ਲੱਖ ਰੁਪਏ ਲਏ ਵਿਜੀਲੈਂਸ ਨੇ ਸੀਨੀਅਰ ਅਕਾਲੀ ਆਗੂ ਜਰਨੈਲ ਵਾਹਿਦ ਨੂੰ ਕੀਤਾ ਗ੍ਰਿਫਤਾਰ: ਪਤਨੀ ਤੇ ਪੁੱਤਰ ਨੂੰ ਵੀ ਨਾਲ ਲੈ ਗਏ ਬੋਲਣ ਦੀ ਆਜ਼ਾਦੀ ਦੀ ਵਰਤੋਂ ਹਿੰਸਾ ਭੜਕਾਉਣ ਲਈ ਕਰਨਾ ਬਰਦਾਸ਼ਤ ਨਹੀਂ-ਐਸ. ਜੈਸ਼ੰਕਰ ਧੀ ਨੇ ਧੋਖੇ ਨਾਲ ਜ਼ਮੀਨ ਤੇ ਮਕਾਨ ਹੜੱਪੇ ਤਾਂ ਪਿਤਾ ਨੇ ਦੇ ਦਿੱਤੀ ਜਾਨ
You are currently viewing PSGPC ਦੇ ਸਾਬਕਾ ਪ੍ਰਧਾਨ ਮਸਤਾਨ ਸਿੰਘ ਨਨਕਾਣਾ ਸਾਹਿਬ ਤੇ ਉਨ੍ਹਾਂ ਦੇ ਪਰਿਵਾਰ ‘ਤੇ ਜਾਨਲੇਵਾ ਹਮਲਾ
punjab police transfers

PSGPC ਦੇ ਸਾਬਕਾ ਪ੍ਰਧਾਨ ਮਸਤਾਨ ਸਿੰਘ ਨਨਕਾਣਾ ਸਾਹਿਬ ਤੇ ਉਨ੍ਹਾਂ ਦੇ ਪਰਿਵਾਰ ‘ਤੇ ਜਾਨਲੇਵਾ ਹਮਲਾ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਅੰਮ੍ਰਿਤਸਰ 20 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਿੱਖ ਆਗੂ ਮਸਤਾਨ ਸਿੰਘ ਨਨਕਾਣਾ ਸਾਹਿਬ ਤੇ ਉਨ੍ਹਾਂ ਦੇ ਪਰਿਵਾਰ ‘ਤੇ ਹੋਏ ਜਾਨਲੇਵਾ ਹਮਲੇ ‘ਚ ਉਨ੍ਹਾਂ ਦੇ ਦੋ ਸਪੁੱਤਰ ਤੇ ਉਹ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ। ਨਨਕਾਣਾ ਸਾਹਿਬ ਪੁਲਿਸ ਵੱਲੋਂ ਕੋਈ ਵੀ ਸੁਣਵਾਈ ਨਾ ਕੀਤੇ ਜਾਣ ਕਾਰਨ ਉਹ ਨਨਕਾਣਾ ਸਾਹਿਬ ਦੇ ਸਰਕਾਰੀ ਹਸਪਤਾਲ ‘ਚ ਜ਼ੇਰੇ ਇਲਾਜ ਜ਼ਿੰਦਗੀ ਮੌਤ ਦੀ ਲੜਾਈ ਨਾਲ ਜੂਝ ਰਹੇ ਹਨ।

ਮਸਤਾਨ ਸਿੰਘ ਦੇ ਪੁੱਤਰ ਦਿਲਾਵਰ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਵਿੱਚ ਨਾਅਰੇ ਲਗਾਏ ਜਾ ਰਹੇ ਹਨ। ਆਜ਼ਾਦੀ ਆਜ਼ਾਦੀ ਆਜ਼ਾਦੀ ਕਹਿੰਦੇ ਏਥੇ ਘੱਟ ਗਿਣਤੀਆਂ ਲਈ ਕੋਈ ਆਜ਼ਾਦੀ ਕੋਈ ਸੁਰੱਖਿਆ ਕੋਈ ਲਾਭ ਪ੍ਰਾਪਤ ਨਹੀਂ ਹਨ ਜਿਸ ਲਈ ਹਰ ਰੋਜ਼ ਪਾਕਿਸਤਾਨ ਵਿਚ ਸਿੱਖ ਹਿੰਦੂ ਪਰਿਵਾਰਾਂ ਦੇ ਉੱਪਰ ਜਾਨਲੇਵਾ ਹਮਲੇ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਇੱਥੋਂ ਦੀ ਸਰਕਾਰ ਦੇ ਨੁਮਾਇੰਦੇ ਤੇ ਪੁਲਿਸ ਦੀ ਮਿਲੀਭੁਗਤ ਨਾਲ ਭੌਂ ਮਾਫੀਆ ਗਰੁੱਪ ਦਿਨ ਬਦਿਨ ਲੋਕਾਂ ਦੀਆਂ ਜ਼ਮੀਨਾਂ ‘ਤੇ ਕਬਜ਼ੇ ਕਰਦੇ ਹੋਏ ਤਕੜੇ ਹੋ ਰਹੇ ਹਨ ਤੇ ਕਈਆਂ ਦੀਆਂ ਇਹ ਖ਼ਤਰਨਾਕ ਗਰੁੱਪ ਜਾਨਾਂ ਵੀ ਲੈ ਚੁੱਕੇ ਹਨ ਜੋ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ।

Leave a Reply