KESARI VIRASAT

Latest news
ਮੋਰਾਰੀ ਬਾਪੂ ਨੇ ਧਰਮ ਪਰਿਵਰਤਨ ਦੀਆਂ ਸਾਜ਼ਿਸ਼ਾਂ ਦਾ ਕੀਤਾ ਪਰਦਾਫਾਸ਼: ਮੁਫਤ ਸਿੱਖਿਆ ਦੇ ਨਾਂ 'ਤੇ ਹਰ ਪਿੰਡ 'ਚ ਹੋ ਰਿਹ... ਜਲੰਧਰ 'ਚ ਯੂਟਿਊਬਰ ਦੇ ਘਰ 'ਤੇ ਗ੍ਰੇਨੇਡ ਹਮਲਾ: ਪਹਿਲੀ ਵਾਰ ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼  ਜ਼ੇਲੇਂਸਕੀ ਨੂੰ ਬਹਿਸ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਕੱਢਿਆ : ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਰੱਦ
You are currently viewing ਸਿਹਤ ਮੰਤਰੀ ਡਾ. ਸਿੰਗਲਾ ਵੱਲੋਂ ਸਿਵਲ ਸਰਜਨਾਂ ਨੂੰ ਜ਼ਰੂਰਤ ਅਨੁਸਾਰ ਮੁਲਾਜ਼ਮਾਂ ਦੀ ਰੈਸ਼ਨਲਾਈਜੇਸ਼ਨ ਕਰਨ ਦੇ ਹੁਕਮ
Health Minister Dr. Singla orders civil surgeons to rationalize employees as required

ਸਿਹਤ ਮੰਤਰੀ ਡਾ. ਸਿੰਗਲਾ ਵੱਲੋਂ ਸਿਵਲ ਸਰਜਨਾਂ ਨੂੰ ਜ਼ਰੂਰਤ ਅਨੁਸਾਰ ਮੁਲਾਜ਼ਮਾਂ ਦੀ ਰੈਸ਼ਨਲਾਈਜੇਸ਼ਨ ਕਰਨ ਦੇ ਹੁਕਮ


ਚੰਡੀਗੜ੍ਹ, 20 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਦੇ ਸਮੂਹ ਸਿਵਲ ਸਰਜਨਾਂ ਨੂੰ ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੈ ਸਿੰਗਲਾ ਨੇ  ਹਦਾਇਤ ਕੀਤੀ ਕਿ ਜਦੋਂ ਤੱਕ ਨਵੀਂ ਭਰਤੀ ਨਹੀਂ ਹੋ ਜਾਂਦੀ ਉਦੋਂ ਤੱਕ ਸੂਬੇ ਦੇ ਲੋਕਾਂ ਨੂੰ ਸੁਚਾਰੂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਹਿੱਤ ਜ਼ਿਲ੍ਹਿਆਂ ਵਿੱਚ ਤਾਇਨਾਤ ਅਮਲੇ ਦੀ ਜ਼ਰੂਰਤ ਅਨੁਸਾਰ ਰੈਸ਼ਨਲਾਈਜੇਸ਼ਨ ਕਰ ਲਈ ਜਾਵੇ।
ਅੱਜ ਇੱਥੇ ਡਾਇਰੈਕਟੋਰੇਟ ਸਿਹਤ ਤੇ ਪਰਿਵਾਰ ਭਲਾਈ ਵਿਭਾਗ  ਪੰਜਾਬ, ਸੈਕਟਰ-34 ਏ ਚੰਡੀਗੜ੍ਹ ਦੇ ਕਮੇਟੀ ਰੂਮ ਵਿੱਚ ਪੰਜਾਬ ਰਾਜ ਦੇ ਸਮੂਹ ਸਿਵਲ ਸਰਜਨਾਂ ਨਾਲ ਪਹਿਲੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਦੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।
ਡਾ. ਸਿੰਗਲਾ ਨੇ ਇਸ ਮੌਕੇ ਸਮੂਹ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਉਹ ਜਲਦ ਤੋਂ ਜਲਦ ਹਸਪਤਾਲਾਂ ਵਿੱਚ ਲੋੜੀਂਦੀਆਂ ਦਵਾਈਆਂ ਸਬੰਧੀ ਸੂਚੀ ਹੈੱਡ ਕੁਆਰਟਰ ਕੋਲ ਭੇਜਣ ਤਾਂ ਜੋ ਲੋਕਾਂ ਨੂੰ ਸਰਕਾਰੀ ਡਿਸਪੈਂਸਰੀਆਂ ਰਾਹੀਂ ਸਾਰੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾ ਸਕਣ।
ਉਹਨਾਂ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਸੰਸਥਾਗਤ ਜਣੇਪੇ ਨੂੰ ਹੋਰ ਵਧਾਉਣ ਲਈ ਯਤਨ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ  ਗਰਭਵਤੀ ਮਾਵਾਂ ਦੀ ਐਂਟੀਨੇਟਲ ਚੈਕ ਅੱਪ ਰਜਿਸ਼ਟਰੇਸ਼ਨ ਵਧਾਈ ਜਾਵੇ ਅਤੇ ਹਰ ਇੱਕ ਉੱਚ ਜੋਖਿਮ ਵਾਲੀਆਂ ਮਾਵਾਂ ਦਾ ਵਿਸ਼ੇਸ਼ ਧਿਆਨ ਰੱਖ ਕੇ ਉਸਦਾ ਸੁਰੱਖਿਅਤ ਜਣੇਪਾ ਕਰਵਾਉਣ ਦਾ ਪ੍ਰਬੰਧ ਕੀਤਾ ਜਾਵੇ। 
ਡਾ. ਸਿੰਗਲਾ ਨੇ ਰੈਫਰਲ ਸਿਸਟਮ ਵਿੱਚ ਸੁਧਾਰ ਕਰਨ ਦੇ ਹੁਕਮ ਦਿੰਦਿਆਂ ਕਿਹਾ ਕਿ ਜੇਕਰ ਜ਼ਰੂਰੀ ਹੋਵੇ ਤਾਂ ਹੀ ਮਰੀਜ਼ ਨੂੰ ਰੈਫਰ ਕੀਤਾ ਜਾਵੇ ਅਤੇ ਆਕਸੀਜਨ ਪਲਾਟਾਂ ਦੀ ਸਾਂਭ ਸੰਭਾਲ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ ਤਾਂ ਜੋ ਐਮਰਜੈਂਸੀ ਦੌਰਾਨ ਮਰੀਜ਼ਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।
ਸਿਹਤ ਮੰਤਰੀ ਨੇ ਸਰਕਾਰੀ ਸਿਹਤ ਸੰਸਥਾਵਾਂ ਦੀ ਸਾਂਭ ਸੰਭਾਲ ਅਤੇ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ‘ਤੇ ਜ਼ੋਰ ਦਿੰਦਿਆਂ ਸਿਹਤ ਸੰਸਥਾਵਾਂ ਦੀ ਕਾਰਜ਼ਗੁਜਾਰੀ ਵਿੱਚ ਹੋਰ ਸੁਧਾਰ ਲਿਆਉਣ ਲਈ  ਹੁਕਮ ਦਿੱਤੇ। 
ਉਨ੍ਹਾਂ ਨੇ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਉਂਦੀਆਂ ਸਿਹਤ ਸੰਸਥਾਵਾਂ ਦਾ ਸਮੇਂ ਸਮੇਂ ‘ਤੇ ਦੌਰਾ ਕਰਨ ਅਤੇ ਦੌਰੇ ਦੌਰਾਨ ਪਾਈਆਂ ਘਾਟਾ ਨੂੰ ਦੂਰ ਕਰਨ। 
ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਸ੍ਰੀ ਅਜੋਏ ਸ਼ਰਮਾ, ਆਈ.ਏ.ਐਸ, ਮਿਸ਼ਨ ਡਾਇਰੈਕਟਰ ਐਨ.ਐਚ.ਐਮ ਪੰਜਾਬ ਸ਼੍ਰੀ ਕੁਮਾਰ ਰਾਹੁਲ, ਮੈਨੇਜਿੰਗ ਡਾਇਰੈਕਟਰ ਪੀ.ਐਚ.ਐਸ.ਸੀ ਭੁਪਿੰਦਰ ਸਿੰਘ, ਸੰਯੁਕਤ ਸਕੱਤਰ ਅਮਨਦੀਪ ਕੌਰ ਬਰਾੜ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ: ਗੁਰਿੰਦਰ ਬੀਰ ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ(ਪ.ਭ) ਪੰਜਾਬ, ਡਾ ਓਮ ਪ੍ਰਕਾਸ ਗੋਜਰਾ, ਡਾਇਰੈਕਟਰ ਐਨ.ਐਚ.ਐਮ ਡਾ: ਅਰੀਤ ਕੌਰ, ਡਾਇਰੈਕਟਰ ਪੀ.ਐਚ.ਐਸ.ਸੀ ਡਾ: ਰਮਨ ਸ਼ਰਮਾ, ਸੰਯੁਕਤ ਡਾਇਰੈਕਟਰ ਹੋਮੀਓਪੈਥੀ ਡਾ: ਬਲਿਹਾਰ ਸਿੰਘ ਅਤੇ ਸਮੂਹ ਡਿਪਟੀ ਡਾਇਰੈਕਟਰ ਸਹਿਬਾਨ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Leave a Reply