ਸ਼੍ਰੀ ਜਿੰਪਾ ਨੇ ਸੁਵਿਧਾ ਕੇਂਦਰ ਦੇ ਇੰਚਾਰਜ ਨੂੰ ਹਦਾਇਤ ਕੀਤੀ ਕਿ ਇਥੇ ਲੋਕਾਂ ਨੂੰ ਖੱਜਲ ਖੁਆਰ ਨਾ ਹੋਣ ਦਿੱਤਾ ਜਾਵੇ। ਇਸ ਸਾਰੇ ਕੰਮ ਦੀ ਵੱਡੇ ਅਫ਼ਸਰ ਖੁਦ ਨਿਗਰਾਨੀ ਕਰਨ। ਲੋਕਾਂ ਨੂੰ ਤੈਅ ਸਮਾਂ ਸੀਮਾ ਵਿਚ ਸੇਵਾਵਾਂ ਦੇਣ ਲਈ ਕਾਂਊਟਰ ਵਧਾਏ ਜਾਣ। ਉਹਨਾਂ ਸਪੱਸ਼ਟ ਕੀਤਾ ਕਿ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਹੋਵੇਗਾ।
ਉਹਨਾਂ ਕਿਹਾ ਕਿ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਆਮ ਲੋਕਾਂ ਨਾਲ ਬੋਲ ਬਾਣੀ ਠੀਕ ਹੋਣੀ ਚਾਹੀਦੀ ਹੈ। ਸੇਵਾਵਾਂ ਮਿਲਣ ਦੇ ਸਮਾਂ ਸੀਮਾ ਬਾਰੇ ਥਾਂ ਥਾਂ ਉਪਰ ਬੋਰਡ ਲਗਾਏ ਜਾਣ। ਔਰਤਾਂ ਅਤੇ ਬਜ਼ੁਰਗਾਂ ਲਈ ਅਲੱਗ ਕਤਾਰਾਂ ਹੋਣੀਆਂ ਚਾਹੀਦੀਆਂ ਹਨ। ਉਹਨਾਂ ਭਰੋਸਾ ਦਿੱਤਾ ਕਿ ਲੋਕਾਂ ਦੀ ਸਹੂਲਤ ਲਈ ਬੰਦ ਪਏ ਸੇਵਾ ਕੇਂਦਰ ਲੋੜ ਮੁਤਾਬਿਕ ਮੁੜ ਖੋਲ੍ਹੇ ਜਾਣਗੇ।
ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਨੂੰ ਸ਼ਹਿਰ ਮੋਗਾ ਵਿੱਚ ਕਥਿਤ ਤੌਰ ਉੱਤੇ ਰਜਿਸਟਰੀਆਂ ਵਿੱਚ ਧਾਂਦਲੀ ਮਾਮਲੇ ਦੀ ਜਾਂਚ ਰਿਪੋਰਟ ਮਿਤੀ 21ਅਪ੍ਰੈਲ ਤੱਕ ਭੇਜਣ ਬਾਰੇ ਕਿਹਾ ਗਿਆ ਹੈ। ਇਸ ਰਿਪੋਰਟ ਦੇ ਅਧਾਰ ਉੱਤੇ ਹੀ ਇਸ ਮਾਮਲੇ ਉੱਤੇ ਕੋਈ ਫੈਸਲਾ ਲਿਆ ਜਾਵੇਗਾ। ਇਸ ਮੌਕੇ ਉਹਨਾਂ ਨਾਲ ਹਲਕਾ ਮੋਗਾ ਦੀ ਵਿਧਾਇਕਾ ਸ਼੍ਰੀਮਤੀ ਅਮਨਦੀਪ ਕੌਰ ਅਰੋੜਾ ਅਤੇ ਹੋਰ ਵੀ ਹਾਜ਼ਰ ਸਨ।