KESARI VIRASAT

ਕੇਸਰੀ ਵਿਰਾਸਤ

Latest news
ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (ਐੱਨਸੀਪੀਸੀਆਰ) ਵਲੋਂ ਸਾਰੇ ਸੂਬਿਆਂ ਨੂੰ ਚਿੱਠੀ : ਮਦਰੱਸਿਆਂ ਨੂੰ ... ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵਲੋਂ ਕੇਂਦਰ ਨੂੰ ਜਲੰਧਰ ਖੇਤਰੀ ਪਾਸਪੋਰਟ ਦਫਤਰ 'ਚ ਭ੍ਰਿਸ਼ਟਾਚਾਰ ਦੀ ਸ਼ਿਕਾਇਤ: ਫਰਵਰੀ ਵ... DMA ਵਲੋਂ ਲਗਾਏ ਗਏ ਅੱਖਾਂ ਦੇ ਮੁਫ਼ਤ ਕੈਂਪ 'ਚ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਕੈਂਪ ਦਾ ਲਿਆ ਲਾਭ, Eye Drop... ਸਿੱਖਾਂ ਦੀ ਪਗੜੀ ਬਾਰੇ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਟਿੱਪਣੀ ਇਸ ਸੂਬੇ ਵਿੱਚ ਹੋਈ ਸੱਚ ਸਾਬਤ: ਲੱਗੀ ਪਾਬੰਦੀ ਜਲੰਧਰ ਨਗਰ ਨਿਗਮ ਸੀਵਰੇਜ ਵਿਭਾਗ ਦੇ ਅਧਿਕਾਰੀਆਂ ਦੀ ਗੁੰਡਾਗਰਦੀ!: ਦੁਕਾਨ 'ਚ ਦਾਖਲ ਹੋ ਕੇ ਮਜ਼ਦੂਰ 'ਤੇ ਜਾਨਲੇਵਾ ਹਮਲਾ ਕੇਂਦਰ ਸਰਕਾਰ ਨਹੀਂ ਬਣਾ ਸਕੇਗੀ ਤੱਥ ਜਾਂਚ ਯੂਨਿਟ : ਬੰਬੇ ਹਾਈ ਕੋਰਟ ਨੇ ਲਾਈ ਰੋਕ, ਕਿਹਾ- ਆਈਟੀ ਐਕਟ ਵਿੱਚ ਸੋਧ ਲੋਕਾਂ ... ਕੋਲਕਾਤਾ ਰੇਪ-ਕਤਲ 'ਤੇ  ਮਮਤਾ ਸਰਕਾਰ ਤੋਂ ਨਰਾਜ਼ ਸੈਕਸ ਵਰਕਰ ਦੁਰਗਾ ਦੀ ਮੂਰਤੀ ਲਈ ਮਿੱਟੀ ਨਹੀਂ ਦੇਣਗੇ: ਕਿਹਾ- ਇਨਸਾਫ਼... ਇਜ਼ਰਾਈਲ ਨੇ 15 ਸਾਲਾਂ ਤੋਂ ਪੇਜ਼ਰ ਧਮਾਕੇ ਦੀ ਯੋਜਨਾ ਬਣਾਈ: ਫਰਜ਼ੀ ਕੰਪਨੀ ਬਣਾਈ, ਪੇਜ਼ਰ 'ਚ 50 ਗ੍ਰਾਮ ਵਿਸਫੋਟਕ ਰੱਖਿਆ... HDB ਵਿੱਤੀ IPO ਲਾਂਚ ਕਰਨ ਦੀ ਯੋਜਨਾ: ਕੰਪਨੀ ਨੂੰ IPO ਲਈ ਬੋਰਡ ਤੋਂ ਮਨਜ਼ੂਰੀ ਮਿਲੀ, 2,500 ਕਰੋੜ ਰੁਪਏ ਦੇ ਨਵੇਂ ਸ਼ੇ... ਖਿਲਵਾੜ:  ਤਿਰੂਪਤੀ ਬਾਲਾਜੀ ਦੇ ਲੱਡੂ ਵਿੱਚ ਜਾਨਵਰਾਂ ਦੀ ਚਰਬੀ, ਮੱਛੀ ਦਾ ਤੇਲ: ਲੈਬ ਰਿਪੋਰਟ
You are currently viewing ਸਰਕਾਰੀ ਸਿੱਖਿਆ ਢਾਂਚੇ ਵਿੱਚ ਸਿਹਤਮੰਦ ਤੇ ਉਸਾਰੂ ਢਾਂਚਾ ਸਿਰਜਣ ਲਈ ਸੂਬਾ ਸਰਕਾਰ ਵਚਨਬੱਧ: ਮੀਤ ਹੇਅਰ
The state government is committed to create a healthy and constructive structure in the government education system: Meet Hair

ਸਰਕਾਰੀ ਸਿੱਖਿਆ ਢਾਂਚੇ ਵਿੱਚ ਸਿਹਤਮੰਦ ਤੇ ਉਸਾਰੂ ਢਾਂਚਾ ਸਿਰਜਣ ਲਈ ਸੂਬਾ ਸਰਕਾਰ ਵਚਨਬੱਧ: ਮੀਤ ਹੇਅਰ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਮੀਟਿੰਗ ਦੌਰਾਨ ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਖੇਤਰ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਸੂਬੇ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਉਸਾਰੂ ਤੇ ਸਿਹਤਮੰਦ ਮਾਹੌਲ ਸਿਰਜਣ ਲਈ ਸਰਕਾਰ ਵਚਨਬੱਧ ਹੈ।ਉਨ੍ਹਾਂ ਵੱਖ-ਵੱਖ ਯੂਨੀਅਨਾਂ ਵੱਲੋਂ ਉਠਾਏ ਗਏ ਮਾਮਲਿਆਂ ਉੱਤੇ ਹਮਦਰਦੀ ਨਾਲ ਵਿਚਾਰ ਕਰਦੇ ਹੋਏ ਬਹੁਤੀਆਂ ਮੰਗਾਂ ਨੂੰ ਮੌਕੇ ਉਤੇ ਹੀ ਤੁਰੰਤ ਸਹੀ ਠਹਿਰਾਇਆ ਅਤੇ ਇਸ ਤੋਂ ਇਲਾਵਾ ਹੋਰ ਵੀ ਜਾਇਜ਼ ਤੇ ਸੰਭਵ ਮੰਗਾਂ ਨੂੰ ਮੰਨਣ ਦਾ ਵਿਸ਼ਵਾਸ ਦਿਵਾਇਆ।
ਸ੍ਰੀ ਮੀਤ ਹੇਅਰ ਨੇ ਕਿਹਾ ਕਿ ਸਕੂਲ ਸਿੱਖਿਆ ਵਿੱਚ ਸੁਧਾਰ ਅਧਿਆਪਕਾਂ ਜ਼ਰੀਏ ਹੀ ਹੋ ਸਕਦਾ ਹੈ ਅਤੇ ਇਸ ਲਈ ਉਹ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਉੱਤੇ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਇਮਾਨਦਾਰੀ ਨਾਲ ਇਸ ਖੇਤਰ ਵਿੱਚ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟਾਲਰੈਂਸ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ ਕੰਮ ਕਰਨ ਲਈ ਉਹ ਜ਼ਮੀਨੀ ਪੱਧਰ ਉੱਤੇ ਫੀਡਬੈਕ ਲੈ ਕੇ ਕੰਮ ਕਰਨਗੇ। ਸਿੱਖਿਆ ਮੰਤਰੀ ਨੇ ਅਧਿਆਪਕਾਂ ਦੀ ਆਨਲਾਈਨ ਤਬਾਦਲਾ ਨੀਤੀ ਨੂੰ ਪੂਰਨ ਤੌਰ ਉਤੇ ਲਾਗੂ ਕਰਨ ਸਮੇਤ ਹੋਰ ਵੀ ਸੁਧਾਰਾਂ ਲਈ ਅਧਿਆਪਕ ਜਥੇਬੰਦੀਆਂ ਤੋਂ ਸਹਿਯੋਗ ਮੰਗਿਆ।ਉਨ੍ਹਾਂ ਕਿਹਾ ਕਿ ਅਧਿਆਪਕ ਸੰਘਰਸ਼ ਦੌਰਾਨ ਵਿਤਕਰੇਬਾਜ਼ੀ ਦਾ ਸ਼ਿਕਾਰ ਹੋਏ ਅਧਿਆਪਕਾਂ ਦੇ ਕੇਸਾਂ ਨੂੰ ਰੀਵਿਊ ਕਰਕੇ ਇਨਸਾਫ਼ ਦਿਵਾਇਆ ਜਾਵੇਗਾ।ਵਿੱਤ ਵਿਭਾਗ ਨਾਲ ਸਬੰਧਤ ਮੰਗਾਂ ਨੂੰ ਸਬੰਧਤ ਵਿਭਾਗ ਨਾਲ ਵਿਚਾਰਿਆ ਜਾਵੇਗਾ।
ਮੀਟਿੰਗ ਦੌਰਾਨ ਅਧਿਆਪਕ ਜਥੇਬੰਦੀਆਂ ਵੱਲੋਂ ਉਠਾਏ ਗਏ ਮਾਮਲਿਆਂ ਵਿੱਚ ਕੌਮੀ ਸਿੱਖਿਆ ਨੀਤੀ-2020 ਨੂੰ ਲਾਗੂ ਕਰਨ ਉੱਤੇ ਰੋਕ ਲਗਾਉਣਾ, ਪਿਛਲੇ ਸਮੇਂ ਵਿੱਚ ਅਧਿਆਪਕਾਂ ਨਾਲ ਹੋਈਆਂ ਵਿਤਕਰੇਬਾਜ਼ੀ ਦੇ ਕੇਸਾਂ ਨੂੰ ਰੀਵਿਊ ਕਰ ਕੇ ਅਧਿਆਪਕਾਂ ਨੂੰ ਇਨਸਾਫ਼ ਦੇਣਾ, ਸਕੂਲਾਂ ਦੀਆਂ ਖਾਲੀ ਅਸਾਮੀਆਂ ਭਰਨੀਆਂ, ਚੱਲ ਰਹੀਆਂ ਨਵੀਂ ਭਰਤੀਆਂ ਨੂੰ ਮੁਕੰਮਲ ਕਰਨਾ, ਖਤਮ ਕੀਤੀਆਂ ਅਸਾਮੀਆਂ ਬਹਾਲ ਕਰਨਾ, ਵੱਖ-ਵੱਖ ਕਾਡਰ ਦੀਆਂ ਪਦਉੱਨਤੀਆਂ ਸਮਾਂਬੱਧ ਕੀਤੀਆਂ ਜਾਣ, ਪਦਉੱਨਤੀਆਂ ਲਈ ਕੋਟੇ ਦੀ ਫੀਸਦੀ ਦਰ ਪਹਿਲਾਂ ਵਾਂਗ ਕਰਨੀ, ਦਫ਼ਤਰਾਂ ਵਿੱਚ ਤਾਇਨਾਤ ਅਧਿਆਪਕਾਂ ਨੂੰ ਵਾਪਸ ਪਿੱਤਰੀ ਸਕੂਲਾਂ ਵਿੱਚ ਭੇਜਣਾ, ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਲੈਣੇ ਬੰਦ ਕਰਨੇ, ਬੀ.ਪੀ.ਈ.ਓਜ਼ ਦਫ਼ਤਰਾਂ ਵਿੱਚ ਸ਼ਿਫਟ ਕੀਤੇ ਪੀ.ਟੀ.ਆਈਜ਼ ਵਾਪਸ ਮਿਡਲ ਸਕੂਲਾਂ ਵਿੱਚ ਭੇਜੇ ਜਾਣ, ਆਦਰਸ਼ ਸਕੂਲਾਂ (ਪੀ.ਪੀ.ਪੀ. ਮੋਡ) ਦੇ ਪ੍ਰਬੰਧਾਂ ਨੂੰ ਸਹੀ ਲੀਹ ਉੱਤੇ ਲਿਆਂਦਾ ਜਾਵੇ, ਪਿਛਲੇ ਸਮੇਂ ਵਿੱਚ ਕੋਵਿਡ ਗ੍ਰਸਤ ਅਧਿਆਪਕਾਂ ਦੀ ਕੱਟੀ ਗਈ ਕਮਾਈ ਜਾਂ ਮੈਡੀਕਲ ਛੁੱਟੀ ਨੂੰ ਕੁਆਰੰਟਿਨ ਛੁੱਟੀ ਵਿੱਚ ਤਬਦੀਲ ਕੀਤਾ ਜਾਵੇ, ਵੱਖ-ਵੱਖ ਛੁੱਟੀਆਂ ਦੀ ਪ੍ਰਵਾਨਗੀ ਦੇਣ ਦੇ ਅਧਿਕਾਰਾਂ ਦਾ ਵਿਕੇਂਦਰੀਕਰਨ ਕੀਤਾ ਜਾਵੇ ਆਦਿ ਸ਼ਾਮਲ ਸੀ। ਇਸ ਤੋਂ ਇਲਾਵਾ ਵਿੱਤ ਤੇ ਪਰਸੋਨਲ ਵਿਭਾਗ ਨਾਲ ਸਬੰਧਤ ਮਾਮਲੇ ਅਤੇ ਤਨਖਾਹ ਕਮਿਸ਼ਨ ਦੀਆਂ ਤਰੁੱਟੀਆਂ ਦੇ ਮੁੱਦੇ ਉਠਾਏ ਗਏ।
ਮੀਟਿੰਗ ਵਿੱਚ 18 ਅਧਿਆਪਕ ਜਥੇਬੰਦੀਆਂ ਆਧਾਰਤ ਸਾਂਝਾ ਅਧਿਆਪਕ ਮੋਰਚਾ ਵੱਲੋਂ ਸੁਖਵਿੰਦਰ ਸਿੰਘ ਚਾਹਲ, ਵਿਕਰਮ ਦੇਵ ਸਿੰਘ, ਬਾਜ਼ ਸਿੰਘ ਖਹਿਰਾ, ਹਰਜੀਤ ਸਿੰਘ ਬਸੋਤਾ, ਹਰਵਿੰਦਰ ਸਿੰਘ ਬਿਲਗਾ ਸ਼ਾਮਲ ਹੋਏ।ਸਿੱਖਿਆ ਮੰਤਰੀ ਨੇ ਇਸ ਤੋਂ ਇਲਾਵਾ ਵੱਖ-ਵੱਖ ਕਾਡਰਾਂ ਨਾਲ ਸਬੰਧਤ ਯੂਨੀਅਨਾਂ ਦੇ ਆਗੂਆਂ ਨਾਲ ਵੀ ਮੀਟਿੰਗਾਂ ਕੀਤੀਆਂ।

Leave a Reply