ਅਜਨਾਰਾ ਥਾਣਾ ਅਧੀਨ ਸਰਹੱਦ ‘ਤੇ ਪਾਕਿ ਡਰੋਨ ਦੇਖਿਆ ਗਿਆ।
ਜ਼ਿਕਰਯੋਗ ਹੈ ਕਿ ਬੀਤੀ ਰਾਤ ਅਜਨਾਲਾ ਥਾਣੇ ਅਧੀਨ ਪੈਂਦੇ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਨੇੜੇ ਬੀਐਸਐਫ ਜਵਾਨਾਂ ਨੇ ਇੱਕ ਡਾਨ ਨੂੰ ਦੇਖਿਆ ਸੀ।
ਇਸ ਤੋਂ ਤੁਰੰਤ ਬਾਅਦ ਬੀਐਸਐਫ ਦੇ ਜਵਾਨਾਂ ਨੇ ਡਰੋਨ ‘ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਡਰੋਨ ਵਾਪਸ ਪਾਕਿਸਤਾਨ ਵੱਲ ਚਲਾ ਗਿਆ। ਅਜਨਾਲਾ ਥਾਣੇ ਦੀ ਪੁਲਿਸ ਅਤੇ ਬੀਐਸਐਫ ਦੇ ਜਵਾਨਾਂ ਵੱਲੋਂ ਤੜਕੇ ਤਲਾਸ਼ੀ ਮੁਹਿੰਮ ਚਲਾਈ ਗਈ।
ਅਜਿਹੀਆਂ ਘਟਨਾਵਾਂ ਕਾਰਨ ਰਿਹਾਇਸ਼ੀ ਇਲਾਕਿਆਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਨੂੰ ਰੋਕਣ ਲਈ ਬੀਐਸਐਫ ਨੇ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।