ਅੰਮ੍ਰਿਤਸਰ, 21 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਵਰ੍ਹੇ ਦੀ ਸੰਪੂਰਨਤਾ ਤੇ 401ਵੇਂ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਜਲੌਅ ਸਜਾਏ ਗਏ। ਦੇਸ਼ ਦੀਆਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਗੁਰਦੁਆਰਾ ਗੁਰੂ ਕੇ ਮਹਿਲ ਜਨਮ ਅਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਪਰਿਵਾਰਾਂ ਸਮੇਤ ਹਾਜ਼ਰੀਆਂ ਭਰੀਆਂ।