KESARI VIRASAT

Latest news
ਪਾਦਰੀਆਂ ਵਲੋਂ ਦਸਤਾਰਧਾਰੀਆਂ ਦਾ ਧਰਮ ਪਰਿਵਰਤਨ ਕਰਨ ਦੀ ਵੱਡੀ ਸਾਜਿਸ਼: ਪੰਜਾਬ 'ਚ 2 ਸਾਲਾਂ 'ਚ 3.5 ਲੱਖ ਲੋਕ ਬਣੇ ਇਸਾਈ... ਛਲ ਫਰੇਬ ਅਤੇ ਲਾਲਚ ਰਾਹੀਂ ਧਰਮ ਤਬਦੀਲੀ ਦੀ ਕਹਾਣੀ ਸਾਬਕਾ ਪਾਸਟਰ ਅਸ਼ੋਕ ਕੁਮਾਰ ਦੀ ਜੁਬਾਨੀ ਫਿਲਮ ਅਭਿਨੇਤਾ ਸੈਫ ਅਲੀ ਖਾਨ 'ਤੇ ਘਰ ਵੜ ਕੇ ਹਮਲਾ ਅਕਾਲੀ ਦਲ ਵਾਰਸ ਪੰਜਾਬ ਦੇ’ ਨਾਲ ਪੰਥਕ ਰਾਜਨੀਤੀ ਵਿਚ ਸ਼ੁਰੂ ਹੋਈ ਨਵੀਂ ਸਫ਼ਬੰਦੀ  ਫੋਰਟਿਸ ਮੋਹਾਲੀ ਵਿੱਚ ਰੋਬੋਟਿਕ ਏਡਿਡ ਸਰਜਰੀ ਰਾਹੀਂ 79 ਸਾਲਾ ਔਰਤ ਦਾ ਸਟੇਜ 3 ਟੌਨਸਿਲ ਕੈਂਸਰ ਦਾ ਸਫਲਤਾਪੂਰਵਕ ਇਲਾਜ  ਪੀਓਕੇ- ਅਕਸਾਈ ਚਿਨ ਭਾਰਤ ਦੇ ਨਕਸ਼ੇ ਤੋਂ ਗਾਇਬ: ਮੋਇਨੂਦੀਨ ਚਿਸ਼ਤੀ 'ਭਾਰਤ ਦਾ ਬਾਦਸ਼ਾਹ';.ਇਸਲਾਮਿਕ ਕਮੇਟੀ ਨੇ ਠਾਣੇ 'ਚ... "ਆਪ" ਦੇ ਰਾਜ ਵਿੱਚ ਆਪ ਆਗੂ ਦੀ ਦੁਕਾਨ ਤੇ ਚੋਰੀ: ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਅਹੁਦੇਦਾਰਾਂ ਖਿਲਾਫ਼ ਐਫਆਈਆਰ ਮਹਿਲਾ ਕ੍ਰਿਕਟ- ਭਾਰਤ ਨੇ ਰਿਕਾਰਡ 435 ਦੌੜਾਂ ਬਣਾਈਆਂ: ਵਨਡੇ ਵਿੱਚ ਚੌਥਾ ਸਭ ਤੋਂ ਵੱਡਾ ਸਕੋਰ; ਮੰਧਾਨਾ ਸਭ ਤੋਂ ਤੇਜ਼ ਸ... ਸ਼ਰਾਬ ਘੁਟਾਲੇ 'ਚ ਕੇਜਰੀਵਾਲ ਖਿਲਾਫ ਮਨੀ ਲਾਂਡਰਿੰਗ ਦਾ ਕੇਸ ਚੱਲੇਗਾ : ਗ੍ਰਹਿ ਮੰਤਰਾਲੇ ਨੇ ਦਿੱਤੀ ਮਨਜ਼ੂਰੀ, ਦਿੱਲੀ ਚੋ... ਪਾਕਿਸਤਾਨੀਆਂ ਨੇ ਗੋਰੀ ਮੇਮ ਨਾਲ ਡਰਾਵਾ ਅਤੇ ਲਾਲਚ ਦੇਕੇ ਕੀਤਾ 1000 ਤੋਂ ਵੱਧ ਵਾਰ ਬਲਾਤਕਾਰ: ਬਰਤਾਨਵੀ ਗਰੂਮਿੰਗ ਗਿਰੋਹ...
You are currently viewing ਸਿੱਖਿਆ ਸੁਧਾਰਾਂ ਲਈ ਜ਼ਮੀਨੀ ਹਕੀਕਤਾਂ ਜਾਣਨ ਵਾਸਤੇ ਲਈ ਜਾ ਰਹੀ ਹੈ ਫੀਡਬੈਕ: ਮੀਤ ਹੇਅਰ
Feedback: Meet Hair is seeking ground realities for education reform

ਸਿੱਖਿਆ ਸੁਧਾਰਾਂ ਲਈ ਜ਼ਮੀਨੀ ਹਕੀਕਤਾਂ ਜਾਣਨ ਵਾਸਤੇ ਲਈ ਜਾ ਰਹੀ ਹੈ ਫੀਡਬੈਕ: ਮੀਤ ਹੇਅਰ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਚੰਡੀਗੜ੍ਹ, 21 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦਾ ਦੌਰਾ ਕਰਕੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਗੱਲਬਾਤ ਕੀਤੀ।
ਸ੍ਰੀ ਮੀਤ ਹੇਅਰ ਨੇ ਕਿਹਾ ਕਿ ਸਿੱਖਿਆ ਵਿਭਾਗ ਸਾਡੀ ਸਰਕਾਰ ਦਾ ਤਰਜੀਹੀ ਖੇਤਰ ਹੈ ਅਤੇ ਇਸ ਵਿੱਚ ਸੁਧਾਰ ਲਈ ਜ਼ਮੀਨੀ ਪੱਧਰ ਉੱਤੇ ਫੀਡਬੈਕ ਲਈ ਜਾ ਰਹੀ ਹੈ। ਜ਼ਮੀਨੀ ਹਕੀਕਤਾਂ ਜਾਣ ਕੇ ਹੀ ਬਿਹਤਰ ਨੀਤੀ ਤਿਆਰ ਕੀਤੀ ਜਾ ਸਕਦੀ ਹੈ।ਉਨ੍ਹਾਂ ਵਿਦਿਆਰਥੀਆਂ ਨਾਲ ਗੱਲਬਾਤ ਕਰਕੇ ਸੁਝਾਅ ਵੀ ਮੰਗੇ। ਇਸੇ ਤਰ੍ਹਾਂ ਅਧਿਆਪਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ।ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਦੇਸ਼ ਦੇ ਭਵਿੱਖ ਨਾਲ ਜੁੜਿਆ ਵਿਭਾਗ ਹੈ ਅਤੇ ਇਸ ਵਿੱਚ ਵੱਡੇ ਸੁਧਾਰ ਕੀਤੇ ਜਾ ਰਹੇ ਹਨ।
ਸਿੱਖਿਆ ਮੰਤਰੀ ਵੱਲੋਂ ਸਾਰੇ ਸਕੂਲ ਕੰਪਲੈਕਸ ਦਾ ਦੌਰਾ ਕਰਦਿਆਂ ਜਿੱਥੇ ਕਲਾਸ ਰੂਮ, ਕੰਪਿਊਟਰ ਲੈਬ, ਖੇਡ ਮੈਦਾਨ ਦੇਖੇ ਗਏ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਨਾਲ ਕਲਾਸ ਰੂਮ ਵਿੱਚ ਜਾ ਕੇ ਗੱਲਬਾਤ ਕਰ ਕੇ ਉਨ੍ਹਾਂ ਦੀ ਪੜ੍ਹਾਈ ਬਾਰੇ ਜਾਣਕਾਰੀ ਵੀ ਲਈ।
ਇਸ ਮੌਕੇ ਸ੍ਰੀ ਮੀਤ ਹੇਅਰ ਨੇ ਸਕੂਲੀ ਵਿਦਿਆਰਥੀਆਂ ਸੰਗ ਆਪਣਾ ਜਨਮ ਦਿਨ ਵੀ ਮਨਾਇਆ। ਸਿੱਖਿਆ ਮੰਤਰੀ ਨੇ ਬੱਚਿਆਂ ਦੀ ਹਾਜ਼ਰੀ ਵਿੱਚ ਕੇਕ ਕੱਟ ਕੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ।
ਇਸ ਮੌਕੇ ਹਲਕਾ ਵਿਧਾਇਕ ਜੈ ਕ੍ਰਿਸ਼ਨ ਰੋੜੀ ਵੀ ਹਾਜ਼ਰ ਸਨ।

Leave a Reply