Latest news
ਬੈਂਕ ਤੋ 25 ਲੱਖ ਰੁਪਏ ਦਾ ਕਰਜਾ ਲੈ ਕੇ ਫਰਾਡ ਕਰਨ ਵਾਲਾ ਭਗੋੜਾ ਦੋਸ਼ੀ ਵਿਜੀਲੈਂਸ ਬਿਉਰੋ ਵੱਲੋਂ ਕਾਬੂ ਬਰਖ਼ਾਸਤ ਇੰਸਪੈਕਟਰ ਪਰਮਿੰਦਰ ਬਾਜਵਾ ਵੱਲੋਂ ਟੈਕਸੀ ਡਰਾਈਵਰ ਕੋਲੋਂ ਜ਼ਬਤ ਕੀਤੇ 86 ਲੱਖ ਰੁਪਏ ਵਿੱਚੋਂ 30 ਲੱਖ ਰੁਪਏ ਕੀਤੇ... ਆਲ ਇੰਡੀਆ ਸਿੱਖ ਗੁਰਦੁਆਰਾ ਐਕਟ ਰਾਹੀਂ ਸਿੱਖ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਲੋੜ 1 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ਕਲਰਕ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ Expert Talk on ‘Strategies for HEIs NEP2022’ @ GNA University ਪੰਜਾਬ ਪੁਲਿਸ ਨੇ ਅਰੁਣਾਚਲ ਪ੍ਰਦੇਸ਼ ਤੋਂ ਇੱਕ ਫੌਜੀ ਨੂੰ ਕੀਤਾ ਗ੍ਰਿਫਤਾਰ ਚੰਡੀਗੜ ਯੂਨੀਵਰਸਿਟੀ ਕੇਸ ਵਿੱਚ ਇਹ ਚੌਥਾ ਮੁਲਜ... ਫੂਡ ਸੇਫਟੀ ਵਿੰਗ ਨੇ ਮਿਲਾਵਟਖੋਰੀ ‘ਤੇ ਕੱਸਿਆ ਸ਼ਿਕੰਜਾ ਘਟੀਆ ਦਰਜੇ ਦੇ ਖਾਧ-ਪਦਾਰਥਾਂ ਦੀ ਵਿਕਰੀ ‘ਤੇ ਰੱਖੀ ਜਾ ਰਹੀ ਹੈ ... ਚੰਡੀਗੜ ਹਵਾਈ ਅੱਡੇ ਨੂੰ ਸ਼ਹੀਦ ਭਗਤ ਸਿੰਘ ਦਾ ਮਿਲਿਆ ਨਾਂ, ਸਿਹਰਾ ਲੈਣ ਦੀ ਹੋੜ ਸ਼ੁਰੂ *ਵੱਡੀ ਖ਼ਬਰ: ਪੁਲਿਸ ਦੇ ਡਿਪਟੀ ਕਮਿਸ਼ਨਰ ਖ਼ਿਲਾਫ਼ ਹੋਇਆ ਮੁਕੱਦਮਾ ਦਰਜ਼* ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਕੁਮਾਰ ਠਾਕੁਰ ਭਾਜਪਾ ਵਿੱਚ ਸ਼ਾਮਲ

ਕੇਸਰੀ ਵਿਰਾਸਤ

Advertisements

27 ਨੂੰ ਹੋਵੇਗੀ ਸਾਬਕਾ CM ਚੰਨੀ ਦੇ ਭਾਣਜੇ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ, ਕੁਦਰਤਦੀਪ ਨੂੰ ਸੰਮਨ

ਜਲੰਧਰ, 21 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕਥਿਤ ਰੇਤ ਮਾਈਨਿੰਗ ਮਾਮਲੇ ਵਿਚ ਦਾਇਰ ਚਾਰਜਸ਼ੀਟ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਨਾਲ ਸਹਿ ਮੁਲਜ਼ਮ ਕੁਦਰਤ ਦੀਪ ਸਿੰਘ ਨੂੰ ਵੀ ਪੀਐੱਮਐੱਲਏ (ਪ੍ਰੀਵੈਂਸ਼ਨ ਆਫ ਮਨੀ ਲਾਂਡਰਿੰਗ ਐਕਟ) ਤਹਿਤ ਅਦਾਲਤ ਨੇ ਸੰਮਨ ਕਰ ਲਿਆ ਹੈ। ਜ਼ਿਲ੍ਹਾ ਤੇ ਸੈਸ਼ਨ ਜੱਜ ਰੁਪਿੰਦਰਜੀਤ ਚਾਹਲ, ਜਿਨ੍ਹਾਂ ਦੀ ਅਦਾਲਤ ਨੂੰ ਪੀਐੱਮਐੱਲਏ ਅਦਾਲਤ ਦੇ ਰੂਪ ਵਿਚ ਵੀ ਨਾਮਜ਼ਦ ਕੀਤਾ ਗਿਆ ਹੈ, ਨੇ ਹੁਕਮ ਜਾਰੀ ਕੀਤੇ ਕਿ ਕੁਦਰਤ ਦੀਪ ਸਿੰਘ ਨੂੰ 5 ਮਈ ਨੂੰ ਅਦਾਲਤ ਵਿਚ ਤਲਬ ਕੀਤਾ ਜਾਵੇ।

BSF ਦਾ ਵੱਡਾ ਐਲਾਨ, ਪਾਕਿਸਤਾਨੀ ਡਰੋਨ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਮਿਲੇਗਾ 1 ਲੱਖ ਰੁਪਏ ਦਾ ਇਨਾਮ

 

ਈਡੀ ਵੱਲੋਂ 31 ਮਾਰਚ ਨੂੰ ਇਸ ਮਾਮਲੇ ਵਿਚ ਚਾਰਜਸ਼ੀਟ ਦਾਖਲ ਕੀਤੇ ਜਾਣ ਤੋਂ ਬਾਅਦ ਇਸ ਮਾਮਲੇ ’ਚ ਕੁਦਰਤਦੀਪ ਲਈ ਇਹ ਪਹਿਲਾ ਸੰਮਨ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਰਿਸ਼ਤੇਦਾਰ ਭੂਪਿੰਦਰ ਸਿੰਘ ਹਨੀ ਪਹਿਲਾਂ ਹੀ ਇਸੇ ਕੇਸ ਵਿਚ ਅਦਾਲਤ ’ਚ ਪੇਸ਼ ਹੋ ਚੁੱਕਾ ਹੈ ਅਤੇ ਉਸ ਨੂੰ ਚਾਰਜਸ਼ੀਟ ਦੀ ਕਾਪੀ ਨਿੱਜੀ ਤੌਰ ’ਤੇ ਸੌਂਪੀ ਗਈ ਹੈ।

ਦੂਜੇ ਪਾਸੇ ਭੁਪਿੰਦਰ ਸਿੰਘ ਹਨੀ ਅਤੇ ਕੁਦਰਤਦੀਪ ਸਿੰਘ ਵੱਲੋਂ ਦਾਇਰ ਜ਼ਮਾਨਤੀ ਪਟੀਸ਼ਨ 27 ਅਪ੍ਰੈਲ ਤਕ ਟਾਲ ਦਿੱਤੀ ਗਈ ਹੈ। ਭੁਪਿੰਦਰ ਸਿੰਘ ਹਨੀ ਬੁੱਧਵਾਰ ਨੂੰ ਕਪੂਰਥਲਾ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਇਆ ਜਿੱਥੇ ਉਸ ਨੂੰ ਨਿਆਇਕ ਹਿਰਾਸਤ ਵਿਚ ਰੱਖਿਆ ਗਿਆ ਹੈ।

Leave a Reply

Your email address will not be published.