ਇਸ ਤੋਂ ਇਲਾਵਾ ਉਨ੍ਹਾਂ ਨੂੰ ਟ੍ਰੈਫ਼ਿਕ ਪੁਲਿਸ ਵਾਰਡਨ ਵਜੋਂ ਨੌਕਰੀ ਤੋਂ ਵੀ ਬਰਖ਼ਾਸਤ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਉਹ ਕਰੀਬ 116 ਦਿਨ ਨੌਕਰੀ ਤੋਂ ਗੈਰਹਾਜ਼ਰ ਰਹੇ ਸਨ। ਗੁਲਾਬ ਨੇ ਉਦੋਂ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈਟੀਪੀਬੀ) ਦੇ ਇੱਕ ਸੀਨੀਅਰ ਅਧਿਕਾਰੀ ‘ਤੇ ਉਸ ਵਿਰੁੱਧ ਬਦਲਾ ਲੈਣ ਦਾ ਦੋਸ਼ ਲਗਾਇਆ ਸੀ।
ਸੂਤਰਾਂ ਨੇ ਦੱਸਿਆ ਕਿ ਗੁਲਾਬ ਸਿੰਘ ਨੇ ਓਕਾਫ਼ ਬੋਰਡ ਦੇ ਅਧਿਕਾਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤਾਰਾ ਸਿੰਘ ‘ਤੇ ਗ਼ਲਤ ਤਰੀਕਿਆਂ ਨਾਲ ਵੱਡੀ ਦੌਲਤ ਇਕੱਠੀ ਕਰਨ ਅਤੇ ਗੁਰਦੁਆਰਾ ਵਿਚ ਕਾਰਸੇਵਾ ਦੇ ਨਾਂ ‘ਤੇ ਵਿਦੇਸ਼ਾਂ ਵਿਚ ਰਹਿੰਦੇ ਸਿੱਖਾਂ ਤੋਂ ਚੰਦਾ ਇਕੱਠਾ ਕਰਨ ਦੇ ਦੋਸ਼ ਲਗਾਏ ਸਨ।
ਗੁਲਾਬ ਸਿੰਘ ਨੇ ਇਨ੍ਹਾਂ ਦੋਸ਼ਾਂ ਦੀ ਇੱਕ ਵੀਡੀਓ ਫੇਸਬੁੱਕ ‘ਤੇ ਪੋਸਟ ਕੀਤੀ ਸੀ, ਜਿਸ ਤੋਂ ਬਾਅਦ ਉਸ ਨੂੰ ਪੁਲਿਸ ਨੇ ਕਥਿਤ ਤੌਰ ‘ਤੇ ਚੁੱਕ ਲਿਆ ਸੀ। ਸੂਤਰਾਂ ਮੁਤਾਬਕ ਉਸ ‘ਤੇ ਫੇਸਬੁੱਕ ‘ਤੇ ਆਪਣੀ ਪਹਿਲੀ ਵੀਡੀਓ ‘ਚ ਲਗਾਏ ਗਏ ਦੋਸ਼ਾਂ ਨੂੰ ਨਕਾਰਨ ਲਈ ਇਕ ਹੋਰ ਵੀਡੀਓ ਪੋਸਟ ਕਰਨ ਲਈ ਦਬਾਅ ਪਾਇਆ ਗਿਆ।