KESARI VIRASAT

Latest news
ਪੰਜਾਬ ਦੇ ਕਿਸਾਨਾਂ ਜਾਂ ਪੰਜਾਬ ਦਾ ਧਰਨੇ,ਭੁਖ ਹੜਤਾਲ ਜਾਂ ਮਰਨ ਵਰਤ ਕਰਨ ਨਾਲ ਸੁਧਾਰ ਜਾਂ ਭਲਾ ਨਹੀਂ ਹੋ ਸਕਦਾ  ਮਹਾਕੁੰਭ ਵਿੱਚ ਸਿਹਤ ਤੋਂ ਇਲਾਵਾ ਮੁਫਤ ਭੋਜਨ ਅਤੇ ਵਾਈ-ਫਾਈ ਦੀ ਸੁਵਿਧਾ: ਸ਼ਰਧਾਲੂਆਂ ਲਈ ਕੁੰਭ ਨਾਲ ਜੁੜੀ ਵਿਸ਼ੇਸ਼ ਜਾਣਕਾਰੀ ਸੈਫ ਅਲੀ ਖਾਨ ਉੱਪਰ ਹਮਲੇ ਦੇ ਦੋਸ਼ ਵਿੱਚ ਬੰਗਲਾਦੇਸ਼ੀ ਗ੍ਰਿਫਤਾਰ ; ਅਦਾਲਤ ਨੇ 5 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਨਿਰਜਾਨ ਅਤੇ ਚਿਰਾਗ ਕਲੋਈਆ ਵਲੋਂ ਰਿਕਾਰਡ ਲੇਬਲ 'Jazzbaat Melodies' ਅਤੇ ਯੂਟਿਊਬ ਚੈਨਲ ਉੱਪਰ ਪਹਿਲਾ ਗਾਣਾ 'Feeling... ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਮੈਂਬਰ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ:  ਪਿਤਾ ਨੇ ਕਿਹਾ- ਜਲਦੀ ਸ਼ੁਰੂ ਹੋਵੇਗੀ ਮੈਂਬਰ... ਪਾਦਰੀਆਂ ਵਲੋਂ ਦਸਤਾਰਧਾਰੀਆਂ ਦਾ ਧਰਮ ਪਰਿਵਰਤਨ ਕਰਨ ਦੀ ਵੱਡੀ ਸਾਜਿਸ਼: ਪੰਜਾਬ 'ਚ 2 ਸਾਲਾਂ 'ਚ 3.5 ਲੱਖ ਲੋਕ ਬਣੇ ਇਸਾਈ... ਛਲ ਫਰੇਬ ਅਤੇ ਲਾਲਚ ਰਾਹੀਂ ਧਰਮ ਤਬਦੀਲੀ ਦੀ ਕਹਾਣੀ ਸਾਬਕਾ ਪਾਸਟਰ ਅਸ਼ੋਕ ਕੁਮਾਰ ਦੀ ਜੁਬਾਨੀ ਫਿਲਮ ਅਭਿਨੇਤਾ ਸੈਫ ਅਲੀ ਖਾਨ 'ਤੇ ਘਰ ਵੜ ਕੇ ਹਮਲਾ ਅਕਾਲੀ ਦਲ ਵਾਰਸ ਪੰਜਾਬ ਦੇ’ ਨਾਲ ਪੰਥਕ ਰਾਜਨੀਤੀ ਵਿਚ ਸ਼ੁਰੂ ਹੋਈ ਨਵੀਂ ਸਫ਼ਬੰਦੀ  ਫੋਰਟਿਸ ਮੋਹਾਲੀ ਵਿੱਚ ਰੋਬੋਟਿਕ ਏਡਿਡ ਸਰਜਰੀ ਰਾਹੀਂ 79 ਸਾਲਾ ਔਰਤ ਦਾ ਸਟੇਜ 3 ਟੌਨਸਿਲ ਕੈਂਸਰ ਦਾ ਸਫਲਤਾਪੂਰਵਕ ਇਲਾਜ 
You are currently viewing ਅੰਮ੍ਰਿਤਸਰ, ਗੇਟ ਹਕੀਮਾਂ ਸਥਿਤ ਹਾਈ ਵੋਲਟੇਜ਼ ਟਾਵਰ ਉੱਤੇ ਚੜ੍ਹਿਆ ਵਿਅਕਤੀ ਪੁਲਿਸ ਨੇ ਢਾਈ ਘੰਟੇ ਬਾਅਦ ਹੇਠਾਂ ਉਤਾਰਿਆ
Amritsar: A man who climbed the high voltage tower at Gate Hakims in Amritsar was taken down by police two and a half hours later.

ਅੰਮ੍ਰਿਤਸਰ, ਗੇਟ ਹਕੀਮਾਂ ਸਥਿਤ ਹਾਈ ਵੋਲਟੇਜ਼ ਟਾਵਰ ਉੱਤੇ ਚੜ੍ਹਿਆ ਵਿਅਕਤੀ ਪੁਲਿਸ ਨੇ ਢਾਈ ਘੰਟੇ ਬਾਅਦ ਹੇਠਾਂ ਉਤਾਰਿਆ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਅੰਮ੍ਰਿਤਸਰ, 23 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਸ਼ਨਿਚਰਵਾਰ ਸਵੇਰੇ ਅੱਠ ਵਜੇ ਇਕ ਵਿਅਕਤੀ ਗੇਟ ਹਕੀਮਾਂ ਕੋਲ ਸਥਿਤ ਬਿਜਲੀ ਦੇ ਹਾਈ ਵੋਲਟੇਜ਼ ਟਾਵਰ ਉੱਤੇ ਚੜ੍ਹ ਗਿਆ, ਜਿਸ ਨੂੰ ਪੁਲਿਸ ਨੇ ਬੜੀ ਮੁਸ਼ਕਲ ਨਾਲ ਢਾਈ ਘੰਟੇ ਉਪਰੰਤ ਸਾਢੇ ਦਸ ਵਜੇ ਹੇਠਾਂ ਉਤਾਰਿਆ। ਇਸ ਮੌਕੇ ਥਾਣਾ ਡੀ ਡਵੀਜ਼ਨ ਦੇ ਐਸਐਚਓ ਨੇ ਉਕਤ ਵਿਅਕਤੀ ਨੂੰ ਭਰੋਸਾ ਦਿੱਤਾ ਗਿਆ ਕਿ ਉਸ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਉਕਤ ਵਿਅਕਤੀ ਦੇ ਹੇਠਾਂ ਉਤਰਨ ਉਤੇ ਪੁਲਿਸ ਨੇ ਉਸ ਨੂੰ ਆਪਣੀ ਹਿਰਾਸਤ ਵਿਚ ਲੈ ਲਿਆ ਅਤੇ ਥਾਣਾ ਡੀ ਡਵੀਜ਼ਨ ਲੈ ਗਈ।

ਇਸ ਮੌਕੇ ਐਸਐਚਓ ਨੇ ਕਿਹਾ ਕਿ ਉਕਤ ਵਿਅਕਤੀ ਦੀ ਸਮੱਸਿਆ ਦਾ ਹੱਲ ਵੀ ਕੀਤਾ ਜਾਵੇਗਾ ਅਤੇ ਉਸ ਖ਼ਿਲਾਫ਼ ਟਾਵਰ ਉੱਤੇ ਚੜ੍ਹਨ ਸਬੰਧੀ ਕਾਰਵਾਈ ਵੀ ਕੀਤੀ ਜਾਵੇਗੀ। ਉਕਤ ਵਿਅਕਤੀ ਦੀ ਟਾਵਰ ਉੱਤੇ ਚੜ੍ਹਨ ਉੱਤੇ ਵੱਡੀ ਗਿਣਤੀ ਵਿਚ ਲੋਕ ਮੌਕੇ ਉਤੇ ਇਕੱਠੇ ਹੋ ਗਏ ਅਤੇ ਪੁਲਿਸ ਨੂੰ ਸੂਚਿਤ ਕੀਤਾ। ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਫਾਇਰ ਬ੍ਰਿਗੇਡ ਦੇ ਅਮਲੇ ਨੂੰ ਵੀ ਮੌਕੇ ਉਤੇ ਬੁਲਾ ਲਿਆ ਗਿਆ ਪਰ ਪੁਲਿਸ ਨੇ ਬੜੀ ਹੀ ਸਮਝਦਾਰੀ ਤੋਂ ਕੰਮ ਲੈਂਦੇ ਹੋਏ ਉਕਤ ਵਿਅਕਤੀ ਨੂੰ ਹੇਠਾਂ ਉਤਾਰ ਲਿਆ, ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ। ਪੁਲਸ ਵੱਲੋਂ ਉਕਤ ਵਿਅਕਤੀ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਹਾਲਾਂਕਿ ਇਸ ਵਿਅਕਤੀ ਨੂੰ ਉਤਾਰਨ ਲਈ ਫਾਇਰ ਬ੍ਰਿਗੇਡ ਦੀ ਗੱਡੀ ਬੁਲਾਈ ਗਈ ਹੈ। ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ‘ਤੇ ਪਹੁੰਚੀ ਪਰ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਬੇਵੱਸੀ ਜ਼ਾਹਰ ਕੀਤੀ। ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਕੋਲ ਜਾਲ ਨਹੀਂ ਹੈ। ਇਸ ਦੇ ਨਾਲ ਹੀ ਪੁਲਿਸ ਨੇ ਦਲੀਲ ਦਿੱਤੀ ਕਿ ਉਹ ਇਸ ਵਿਅਕਤੀ ਨੂੰ ਹੇਠਾਂ ਨਹੀਂ ਉਤਾਰ ਸਕਦੇ ਕਿਉਂਕਿ ਉਨ੍ਹਾਂ ਕੋਲ ਕੋਈ ਸਾਧਨ ਨਹੀਂ ਹੈ। ਇਹ ਪੰਜਾਬ ਪਾਵਰਕਾਮ ਦੀ ਜਾਇਦਾਦ ਹੈ ਤੇ ਉਹੀ ਇਸ ਵਿਅਕਤੀ ਨੂੰ ਹੇਠਾਂ ਉਤਾਰੇ।

Leave a Reply