ਵਿਦਿਆਰਥਣਾਂ ਦੁਆਰਾ ਬਣਾਈਆਂ ਗਈਆਂ ਖੂਬਸੂਰਤ ਕਲਾਕ੍ਰਿਤੀਆਂ ਨੂੰ ਖ਼ੂਬ ਸਰਾਹਿਆ ਵੀ ਗਿਆ। ਇਨ੍ਹਾਂ ਮੁਕਾਬਲਿਆਂ ਦੇ ਵਿੱਚੋਂ ਬੀ.ਐੱਸ.ਸੀ. ਹੋਮ ਸਾਇੰਸ ਸਮੈਸਟਰ ਛੇਵਾਂ ਦੀ ਵਿਦਿਆਰਥਣ ਨੀਲਾਂਬਰਾ ਨੇ ਪਹਿਲਾ ਸਥਾਨ ਹਾਸਿਲ ਕੀਤਾ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਸਮੂਹ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਅਜਿਹੇ ਆਯੋਜਨ ਜਿੱਥੇ ਵਿਦਿਆਰਥੀਆਂ ਅੰਦਰ ਛੁਪੀ ਹੋਈ ਕਲਾ ਨੂੰ ਇੱਕ ਉੱਤਮ ਮੰਚ ਪ੍ਰਦਾਨ ਕਰਨ ਵਿੱਚ ਸਹਾਇਕ ਸਾਬਿਤ ਹੁੰਦੇ ਹਨ ਉੱਥੇ ਨਾਲ ਹੀ ਬੇਲੋੜੇ ਸਾਮਾਨ ਦੀ ਉਚਿਤ ਵਰਤੋਂ ਪ੍ਰਤੀ ਵੀ ਚੰਗੀ ਸੋਚ ਮੁਹੱਈਆ ਕਰਵਾਉਂਦੇ ਹਨ।
ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਸਫਲ ਆਯੋਜਨ ਦੇ ਲਈ ਸ੍ਰੀਮਤੀ ਨੀਤੀ ਕਪੂਰ, ਮੁਖੀ, ਹੋਮ ਸਾਇੰਸ ਵਿਭਾਗ ਦੁਆਰਾ ਅਤੇ ਸਮੂਹ ਅਧਿਆਪਕਾਂ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।