KESARI VIRASAT

Latest news
ਮੋਰਾਰੀ ਬਾਪੂ ਨੇ ਧਰਮ ਪਰਿਵਰਤਨ ਦੀਆਂ ਸਾਜ਼ਿਸ਼ਾਂ ਦਾ ਕੀਤਾ ਪਰਦਾਫਾਸ਼: ਮੁਫਤ ਸਿੱਖਿਆ ਦੇ ਨਾਂ 'ਤੇ ਹਰ ਪਿੰਡ 'ਚ ਹੋ ਰਿਹ... ਜਲੰਧਰ 'ਚ ਯੂਟਿਊਬਰ ਦੇ ਘਰ 'ਤੇ ਗ੍ਰੇਨੇਡ ਹਮਲਾ: ਪਹਿਲੀ ਵਾਰ ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼  ਜ਼ੇਲੇਂਸਕੀ ਨੂੰ ਬਹਿਸ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਕੱਢਿਆ : ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਰੱਦ
You are currently viewing ਪੰਜਾਬ ਪੇਂਡੂ ਵਿਕਾਸ ਮੰਤਰੀ ਵੱਲੋਂ 1 ਜੂਨ ਤੋਂ ਅਵਾਰਡ ਜੇਤੂ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਸ਼ੁਰੂ ਕਰਨ ਦਾ ਐਲਾਨ 
Punjab Rural Development Minister announces to start Gram Sabhas in award winning villages from June 1

ਪੰਜਾਬ ਪੇਂਡੂ ਵਿਕਾਸ ਮੰਤਰੀ ਵੱਲੋਂ 1 ਜੂਨ ਤੋਂ ਅਵਾਰਡ ਜੇਤੂ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਸ਼ੁਰੂ ਕਰਨ ਦਾ ਐਲਾਨ 


ਚੰਡੀਗੜ੍ਹ, 25 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਕੇਂਦਰੀ ਦਿਹਾਤੀ ਵਿਕਾਸ ਮੰਤਰਾਲੇ ਨੇ ਸਾਲ 2020-21 ਲਈ ਦੀਨਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਅਵਾਰਡ ਅਤੇ ਨਾਨਾ ਜੀ ਦੇਸ਼ਮੁਖ ਪੁਰਸਕਾਰ ਦਿੱਤੇ ਹਨ। ਇਹ ਅਵਾਰਡ ਪੰਚਾਇਤੀ ਰਾਜ ਸੰਸਥਾਵਾਂ ਨੂੰ ਹਰ ਸਾਲ ਚੰਗੀ ਕਾਰਗੁਜ਼ਾਰੀ ਲਈ ਦਿੱਤੇ ਜਾਂਦੇ ਹਨ। ਪੰਜਾਬ ਦੀਆਂ ਪੰਚਾਇਤੀ ਰਾਜ ਸੰਸਥਾਵਾਂ ਨੇ ਇਸ ਸਾਲ 13 ਅਵਾਰਡ ਹਾਸਲ ਕਰਕੇ ਸੂਬੇ ਦਾ ਨਾਂ ਰੌਸ਼ਨ ਕੀਤਾ ਹੈ। ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਨੇ ਅੱਜ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਕਰਵਾਏ ਸਮਾਗਮ ਦੌਰਾਨ ਸੂਬੇ ਦੀਆਂ ਸਾਰੀਆਂ 13 ਅਵਾਰਡ ਜੇਤੂ ਪੰਚਾਇਤੀ ਰਾਜ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕੀਤਾ।
ਇਸ ਤੋਂ ਪਹਿਲਾਂ ਪੰਜਾਬ ਦੇ ਪੇਂਡੂ ਵਿਕਾਸ ਮੰਤਰੀ ਨੇ 1 ਜੂਨ, 2022 ਤੋਂ ਅਵਾਰਡ ਜੇਤੂ ਪਿੰਡਾਂ ਤੋਂ ਗ੍ਰਾਮ ਸਭਾ ਇਜਲਾਸ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਸੂਬੇ ਦੇ ਸਾਰੇ ਪਿੰਡਾਂ ਵਿੱਚ ਗ੍ਰਾਮ ਸਭਾਵਾਂ ਕਰਵਾਈਆਂ ਜਾਣਗੀਆਂ ਜਿਸ ਲਈ ਵਿਭਾਗ ਵੱਲੋਂ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।ਪੇਂਡੂ ਵਿਕਾਸ ਮੰਤਰੀ ਨੇ ਪੜ੍ਹੇ-ਲਿਖੇ ਨੌਜਵਾਨਾਂ ਨੂੰ ਆਪਣੇ ਪਿੰਡਾਂ ਦੇ ਵਿਕਾਸ ਲਈ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਅਵਾਰਡ ਜੇਤੂ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਹੋਰਨਾਂ ਪੰਚਾਇਤਾਂ ਲਈ ਰੋਲ ਮਾਡਲ ਬਣਨ ਅਤੇ ਹੋਰਨਾਂ ਨੂੰ ਵੀ ਉਨ੍ਹਾਂ ਦੇ ਰਾਹ ‘ਤੇ ਚੱਲਣ ਲਈ ਪ੍ਰੇਰਿਤ ਕਰਨ।
ਪੁਰਸਕਾਰ ਜਿੱਤਣ ਵਾਲੀਆਂ ਸੰਸਥਾਵਾਂ ਵਿੱਚ 7 ਗ੍ਰਾਮ ਪੰਚਾਇਤਾਂ- 2 ਬਲਾਕ ਸਮਿਤੀਆਂ-1 ਜ਼ਿਲ੍ਹਾ ਪ੍ਰੀਸ਼ਦ ਨੂੰ ਦੀਨਦਿਆਲ ਉਪਾਧਿਆਏ ਪੰਚਾਇਤ ਸਸ਼ਕਤੀਕਰਨ ਪੁਰਸਕਾਰ, 1 ਗ੍ਰਾਮ ਸਭਾ ਨੂੰ ਨਾਨਾ ਜੀ ਦੇਸ਼ਮੁਖ ਰਾਸ਼ਟਰੀ ਗੌਰਵ ਪੁਰਸਕਾਰ, 1 ਗ੍ਰਾਮ ਪੰਚਾਇਤ ਵਿਕਾਸ ਯੋਜਨਾ ਪੁਰਸਕਾਰ, 1 ਬਾਲ ਮਿੱਤਰਗ੍ਰਾਮ ਪੰਚਾਇਤ ਪੁਰਸਕਾਰ ਸ਼ਾਮਲ ਹਨ। ਜੇਤੂ ਜ਼ਿਲ੍ਹਾ ਪ੍ਰੀਸ਼ਦ ਨੂੰ 50 ਲੱਖ ਰੁਪਏ, ਪੰਚਾਇਤ ਸਮਿਤੀਆਂ ਨੂੰ 25 ਲੱਖ ਰੁਪਏ, ਗ੍ਰਾਮ ਸਭਾ ਨੂੰ 10 ਲੱਖ ਰੁਪਏ, ਗ੍ਰਾਮ ਪੰਚਾਇਤਾਂ ਨੂੰ 5 ਲੱਖ ਰੁਪਏ ਤੋਂ ਇਲਾਵਾ ਹੋਰਨਾਂ ਕੰਮਾਂ ਲਈ 3 ਲੱਖ ਰੁਪਏ ਵਾਧੂ ਦਿੱਤੇ ਜਾਂਦੇ ਹਨ।
ਇਨਾਮ ਜਿੱਤਣ ਵਾਲੀਆਂ ਸੰਸਥਾਵਾਂ ਵਿੱਚ ਜ਼ਿਲ੍ਹਾ ਪ੍ਰੀਸ਼ਦ ਪਟਿਆਲਾ, ਬਲਾਕ ਸਮਿਤੀਆਂ ਮਾਛੀਵਾੜਾ, ਜ਼ਿਲ੍ਹਾ ਲੁਧਿਆਣਾ, ਬਲਾਕ ਸਮੰਤੀ ਕਪੂਰਥਲਾ ਜ਼ਿਲ੍ਹਾ ਕਪੂਰਥਲਾ, ਗ੍ਰਾਮ ਪੰਚਾਇਤਾਂ ਰਾਏਖਾਨਾ ਬਠਿੰਡਾ, ਰੋਹਲੇ ਲੁਧਿਆਣਾ, ਨਗਲ ਗੜ੍ਹੀਆਂ-ਐਸ.ਏ.ਐਸ. ਨਗਰ, ਭੁਟਾਲ ਕਲਾਂ-ਸੰਗਰੂਰ, ਨੂਰਪੁਰ ਜੱਟਾਂ-ਕਪੂਰਥਲਾ, ਤਲਵੰਡੀ ਸੰਘੇੜਾ-ਜਲੰਧਰ, ਦਬੁਰਜੀ-ਹੁਸ਼ਿਆਰਪੁਰ ਸ਼ਾਮਲ ਹਨ। ਇਸ ਤੋਂ ਇਲਾਵਾ ਪਿੰਡ ਚਹਿਲਾਂ ਜ਼ਿਲ੍ਹਾ ਲੁਧਿਆਣਾ ਨੂੰ ਨਾਨਾ ਜੀ ਦੇਸ਼ਮੁਖ ਰਾਸ਼ਟਰੀ ਗੌਰਵ ਸਭਾ ਪੁਰਸਕਾਰ, ਪਿੰਡ ਮਾਣਕ ਖਾਨਾ ਜ਼ਿਲ੍ਹਾ ਬਠਿੰਡਾ ਨੂੰ ਪੰਚਾਇਤ ਵਿਕਾਸ ਯੋਜਨਾ ਪੁਰਸਕਾਰ ਅਤੇ ਮਨਸੂਰਵਾਲ ਬੇਟ ਜ਼ਿਲ੍ਹਾ ਕਪੂਰਥਲਾ ਨੂੰ ਬਾਲ ਮਿੱਤਰਗ੍ਰਾਮ ਪੰਚਾਇਤ ਪੁਰਸਕਾਰ ਮਿਲਿਆ।

Leave a Reply