KESARI VIRASAT

ਕੇਸਰੀ ਵਿਰਾਸਤ

Latest news
ਹੇਮਾ ਮਾਲਿਨੀ 'ਤੇ ਕੀਤੀ ਵਿਵਾਦਿਤ ਟਿੱਪਣੀ : ਰਣਦੀਪ ਸੁਰਜੇਵਾਲਾ ਦੀ ਚੋਣ ਮੁਹਿੰਮ 'ਤੇ ਪਾਬੰਦੀ ਸ਼੍ਰੀ ਦੇਵੀ ਤਾਲਾਬ ਮੰਦਿਰ ਕੰਪਲੈਕਸ ਵਿਖੇ ਵਿਸ਼ੇਸ਼ ਧਿਆਨ ਅਤੇ ਯੋਗਾ ਵਰਕਸ਼ਾਪ 22 ਤੋਂ  ਪੰਜਾਬ 'ਚ ਭਾਜਪਾ ਦੇ 3 ਉਮੀਦਵਾਰਾਂ ਦਾ ਐਲਾਨ: ਸਾਬਕਾ ਅਕਾਲੀ ਮੰਤਰੀ ਦੀ IAS ਨੂੰਹ ਨੂੰ ਬਠਿੰਡਾ ਤੋਂ ਟਿਕਟ; ਕੇਂਦਰੀ ਮੰਤ... ਪਾਕਿਸਤਾਨ 'ਚ ਸਿੱਖ ਨੂੰ ਨੰਗਾ ਕਰਕੇ ਕੁੱਟਿਆ, ਵੀਡੀਓ ਹੋਈ ਵਾਇਰਲ; ਭਾਜਪਾ ਨੇਤਾ ਨੇ ਕਿਹਾ- ਕੱਟੜਪੰਥੀ ਸੰਗਠਨ TLP ਜ਼ਿੰਮ... ਭਾਜਪਾ ਦਾ ਚੋਣ ਮਨੋਰਥ ਪੱਤਰ ਕਿਸਾਨਾਂ ਦੇ ਸੁਨਹਿਰੇ ਭਵਿੱਖ ਦਾ ਵਾਅਦਾ ਕਰਦਾ ਹੈ: ਚੁੱਘ ਪੰਜਾਬ 'ਚ ਮਰੀਜ਼ ਨਾਲ ਬੈੱਡ 'ਤੇ ਪਈ ਰਹੀ ਲਾਸ਼: ਬਜ਼ੁਰਗ ਵਿਅਕਤੀ ਗੰਭੀਰ ਹਾਲਤ 'ਚ ਦਾਖਲ; ਮੌਤ ਤੋਂ ਬਾਅਦ ਵੀ ਕੋਈ ਸਿਹਤ ... ਆਪ ਦਾ ਨਾਅਰਾ ਬਦਲਾਅ ਸੀ ਜਾਂ ਬਦਲਾ? : ਸਰਕਾਰੀ ਇਮਾਰਤਾਂ ਦੀਆਂ ਕੰਧਾਂ 'ਤੇ ਲਿਖ ਕੇ ਵੇਚਿਆ ਜਾ ਰਿਹਾ ਚਿੱਟਾ ਅੰਮ੍ਰਿਤਸਰ ਦੀ ਟੈਕਸਟਾਈਲ ਇੰਡਸਟਰੀ ਨੂੰ ਮੁੜ ਪੈਰਾਂ 'ਤੇ ਖੜ੍ਹਾ ਕੀਤਾ ਜਾਵੇਗਾ- ਤਰਨਜੀਤ ਸਿੰਘ ਸੰਧੂ ਸਮੁੰਦਰੀ. ਇਸ ਖੁਫ਼ੀਆ ਰਿਪੋਰਟ ਕਾਰਨ ਮੋਦੀ ਨੂੰ 14 ਮਹੀਨੇ ਬਾਅਦ ਵਾਪਸ ਲੈਣੇ ਪਏ ਤਿੰਨ ਖੇਤੀ ਕਾਨੂੰਨ:'ਫੌਜ 'ਚ ਨਾਰਾਜ਼ਗੀ, ਦੰਗੇ ਦੀ... ਭਾਜਪਾ ਵਿੱਚ ਸ਼ਾਮਲ ਹੋਣ ਵਾਲੀ ਮਹਿਲਾ ਆਈਏਐਸ ਅਧਿਕਾਰੀ ਦੇ ਅਸਤੀਫ਼ੇ ਨੂੰ ਲੈ ਕੇ ਵਿਵਾਦ: ਕੇਂਦਰੀ ਮੰਤਰੀ ਨੇ ਕਿਹਾ- ਕੱਲ੍...
You are currently viewing ਪੰਜਾਬ ਤੇ ਦਿੱਲੀ ਦੀਆਂ ਸਰਕਾਰਾਂ ਵੱਲੋਂ ਗਿਆਨ ਦੇ ਆਦਾਨ-ਪ੍ਰਦਾਨ ਲਈ ਸਮਝੌਤਾ ਸਹੀਬੱਧ
PUNJAB GOVERNMENT INKS KNOWLEDGE SHARING AGREEMENT WITH DELHI GOVERNMENT PUNJAB GOVERNMENT INKS KNOWLEDGE SHARING AGREEMENT WITH DELHI GOVERNMENT

ਪੰਜਾਬ ਤੇ ਦਿੱਲੀ ਦੀਆਂ ਸਰਕਾਰਾਂ ਵੱਲੋਂ ਗਿਆਨ ਦੇ ਆਦਾਨ-ਪ੍ਰਦਾਨ ਲਈ ਸਮਝੌਤਾ ਸਹੀਬੱਧ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਨਵੀਂ ਦਿੱਲੀ, 26 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਦੇ ਸਿਹਤ, ਸਿੱਖਿਆ ਅਤੇ ਹੋਰ ਪ੍ਰਮੁੱਖ ਖੇਤਰਾਂ ਦੀ ਕਾਇਆਕਲਪ ਕਰਨ ਦੇ ਮਨੋਰਥ ਨਾਲ ਨਿਵੇਕਲੀ ਪਹਿਲਕਦਮੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਵਿਚ ਉਨ੍ਹਾਂ ਦੇ ਹਮਰੁਤਬਾ ਅਰਵਿੰਦ ਕੇਜਰੀਵਾਲ ਨੇ ਦੋਵਾਂ ਸੂਬਿਆਂ ਵੱਲੋਂ ਗਿਆਨ ਦੇ ਆਦਾਨ-ਪ੍ਰਦਾਨ ਲਈ ਸਮਝੌਤਾ (ਨਾਲੇਜ ਸ਼ੇਅਰਿੰਗ ਐਗਰੀਮੈਂਟ) ਸਹੀਬੱਧ ਕੀਤਾ।

ਇਹ ਸਮਝੌਤਾ ਸਹੀਬੰਦ ਕਰਨ ਮੌਕੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਂਝੇ ਤੌਰ ’ਤੇ ਇਸ ਸਮਝੌਤੇ ਨੂੰ ਅਨੋਖੀ ਕਿਸਮ ਦੀ ਪਹਿਲ ਦੱਸਦੇ ਹੋਏ ਦੋਵਾਂ ਸੂਬਿਆਂ ਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਉਸਾਰੂ ਤੇ ਮਿਸਾਲੀ ਕਦਮ ਕਰਾਰ ਦਿੱਤਾ ਇਸ ਸਮਝੌਤੇ ਦਾ ਉਦੇਸ਼ ਦੋਵਾਂ ਸੂਬਿਆਂ ਵੱਲੋਂ ਲੋਕ ਭਲਾਈ ਲਈ ਇਕ-ਦੂਜੇ ਦਾ ਸਹਿਯੋਗ ਕਰਨ ਵਾਸਤੇ ਗਿਆਨ ਦਾ ਆਦਾਨ-ਪ੍ਰਦਾਨ ਕਰਨਾ ਹੈ। ਇਹ ਸਮਝੌਤਾ ਦੋਵਾਂ ਸਰਕਾਰ ਨੂੰ ਗਿਆਨ, ਤਜਰਬਾ ਤੇ ਮੁਹਾਰਤ ਆਪਸ ਵਿਚ ਸਾਂਝਾ ਕਰਨ ਦੇ ਯੋਗ ਬਣਾਏਗਾ। ਇਸ ਦੇ ਤਹਿਤ ਦੋਵੇਂ ਸਰਕਾਰਾਂ ਲੋਕਾਂ ਦੀ ਭਲਾਈ ਲਈ ਜਾਣਕਾਰੀ ਹਾਸਲ ਕਰਨ ਵਾਸਤੇ ਮੰਤਰੀਆਂ, ਅਧਿਕਾਰੀਆਂ ਅਤੇ ਹੋਰ ਕਰਮਚਾਰੀਆਂ ਨੂੰ ਇਕ-ਦੂਜੇ ਦੇ ਸੂਬਿਆਂ ਵਿਚ ਭੇਜਿਆ ਕਰਨਗੀਆਂ।

ਸੂਬੇ ਵਿਚ ਦਿੱਲੀ ਮਾਡਲ ਦੇ ਆਧਾਰ ਉਤੇ 117 ਸਰਕਾਰੀ ਸਕੂਲ ਅਤੇ 117 ਮੁਹੱਲਾ ਕਲੀਨਿਕ ਸਥਾਪਤ ਕਰਨ ਦਾ ਐਲਾਨ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਸ਼ੁਰੂਆਤ ਵਜੋਂ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਵਿਚ ਇਕ-ਇਕ ਸਰਕਾਰੀ ਸਕੂਲ ਅਤੇ ਮੁਹੱਲਾ ਕਲੀਨਿਕ ਸਥਾਪਤ ਕਰੇਗੀ ਤਾਂ ਕਿ ਲੋਕਾਂ ਨੂੰ ਉਚ ਪੱਧਰ ਦੀ ਸਿੱਖਿਆ ਅਤੇ ਮਿਆਰੀ ਸਿਹਤ ਸੇਵਾਵਾਂ ਹਾਸਲ ਹੋ ਸਕਣ।

ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਨੇ ਸਿਹਤ ਅਤੇ ਸਿੱਖਿਆ ਦੇ ਖੇਤਰ ਵਿਚ ਵਿਸ਼ਵ ਪੱਧਰ ਦਾ ਮਾਡਲ ਲਾਗੂ ਕੀਤਾ ਹੈ ਅਤੇ ਪੰਜਾਬ ਸਰਕਾਰ ਇਸ ਮਾਡਲ ਨੂੰ ਆਪਣੇ ਸੂਬੇ ਵਿਚ ਲਾਗੂ ਕਰਨ ਲਈ ਇਹ ਸਮਝੌਤਾ ਕਰਨ ਵਿਚ ਖੁਸ਼ੀ ਮਹਿਸੂਸ ਕਰਦੀ ਹੈ।
ਇਹ ਸਮਝੌਤੇ ਦਾ ਤਰਕ ਪੇਸ਼ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ, “ਮਨੁੱਖ ਦਾ ਸਮੁੱਚਾ ਜੀਵਨ ਇਕ ਵਿਦਿਆਰਥੀ ਵਾਂਗ ਹੋਣਾ ਚਾਹੀਦਾ ਹੈ ਅਤੇ ਜਿੱਥੋਂ ਵੀ ਜੋ ਕੁਝ ਚੰਗਾ ਸਿੱਖਣ ਨੂੰ ਮਿਲੇ, ਉਸ ਨੂੰ ਗ੍ਰਹਿਣ ਕਰ ਲੈਣਾ ਚਾਹੀਦਾ ਹੈ। ਇਸੇ ਸੋਚ ਨੂੰ ਲੈ ਕੇ ਅਸੀਂ ਇਹ ਸਮਝੌਤਾ ਦਿੱਲੀ ਸਰਕਾਰ ਨਾਲ ਕੀਤਾ ਹੈ। ਅਸੀਂ ਇੱਥੇ ਹੀ ਨਹੀਂ ਰੁਕਾਂਗੇ, ਜੇਕਰ ਸਾਨੂੰ ਆਪਣੇ ਸੂਬੇ ਦੀ ਖਾਤਰ ਬਾਕੀ ਸੂਬਿਆਂ ਜਾਂ ਹੋਰ ਮੁਲਕਾਂ ਵਿਚ ਵੀ ਜਾਣਾ ਪਿਆ ਤਾਂ ਜ਼ਰੂਰ ਜਾਵਾਂਗੇ।

  

ਵਿਰੋਧੀ ਧਿਰਾਂ ਵੱਲੋਂ ਇਸ ਸਮਝੌਤੇ ਨੂੰ ਦਿੱਲੀ ਸਰਕਾਰ ਦੀ ਦਖਲਅੰਦਾਜ਼ੀ ਹੋਣ ਦਾ ਲਾਏ ਜਾ ਰਹੇ ਦੋਸ਼ ਬਾਰੇ ਪੁੱਛੇ ਜਾਣ ਉਤੇ ਭਗਵੰਤ ਮਾਨ ਨੇ ਕਿਹਾ, “ਸਾਡੇ ਵਿਰੋਧੀ ਬਿਨਾਂ ਕਿਸੇ ਆਧਾਰ ਤੋਂ ਸਿਰਫ ਆਲੋਚਨਾ ਕਰਨ ਲਈ ਹੀ ਰੌਲਾ-ਰੱਪਾ ਪਾ ਰਹੇ ਹਨ। ਇਹ ਇਕਪਾਸੜ ਸਮਝੌਤਾ ਨਹੀਂ ਸਗੋਂ ਇਹ ਸਮਝੌਤਾ ਸਹੀ ਮਾਅਨਿਆਂ ਵਿਚ ਦੋਵਾਂ ਸੂਬਿਆਂ ਵੱਲੋਂ ਗਿਆਨ ਦਾ ਆਪਸੀ ਆਦਾਨ-ਪ੍ਰਦਾਨ ਕਰਨ ਦਾ ਜ਼ਰੀਆ ਹੈ ਜਿਸ ਨਾਲ ਪੰਜਾਬ, ਦਿੱਲੀ ਪਾਸੋਂ ਸਿਹਤ ਤੇ ਸਿੱਖਿਆ ਵਰਗੇ ਖੇਤਰਾਂ ਵਿਚ ਲਾਗੂ ਕੀਤੇ ਲੋਕ ਪੱਖੀ ਮਾਡਲਾਂ ਨੂੰ ਅਪਣਾਏਗਾ ਜਦਕਿ ਦਿੱਲੀ, ਪੰਜਾਬ ਪਾਸੋਂ ਖੇਤੀਬਾੜੀ ਵਰਗੇ ਖੇਤਰਾਂ ਵਿਚ ਕੀਤੇ ਗਏ ਵਿਸ਼ਾਲ ਤਜਰਬੇ ਦਾ ਲਾਭ ਲੈ ਸਕਦਾ ਹੈ।” ਨਾਲ ਹੀ ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਨੇ ਆਪਣੇ ਅਧਿਆਪਕਾਂ ਨੂੰ ਫਿਨਲੈਂਡ, ਕੈਂਬਰਿਜ ਤੇ ਹੋਰ ਵੱਖ-ਵੱਖ ਥਾਵਾਂ ਉਤੇ ਸਿੱਖਿਆ ਖੇਤਰ ਵਿਚ ਨਵੀਆਂ ਤਕਨੀਕਾਂ ਅਤੇ ਹੁਨਰ ਸਿੱਖਣ ਲਈ ਭੇਜਿਆ ਸੀ ਜਿਸ ਦਾ ਲਾਭ ਦਿੱਲੀ ਦੇ ਬੱਚਿਆਂ ਨੂੰ ਹੋ ਰਿਹਾ ਹੈ।

ਪੰਜਾਬ ਦੇ ਸਿੱਖਿਆ ਖੇਤਰ ਦੀ ਮੌਜੂਦਾ ਸਥਿਤੀ ਦਾ ਗੱਲ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਨੂੰ ਰੰਗ ਕਰਕੇ ਸਮਾਰਟ ਸਕੂਲ ਦਾ ਨਾਂ ਦੇ ਕੇ ਪੰਜਾਬੀਆਂ ਨਾਲ ਸਰਾਸਰ ਧੋਖਾ ਕੀਤਾ ਕਿਉਂਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਕੋਈ ਕਦਮ ਨਹੀਂ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਦਾ 25 ਫੀਸਦੀ ਬਜਟ ਸਿੱਖਿਆ ਖੇਤਰ ਲਈ ਹੁੰਦਾ ਹੈ ਜਦਕਿ ਪੰਜਾਬ ਵਿਚ ਇਹ ਬਜਟ ਮਹਿਜ਼ 2 ਫੀਸਦੀ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ 19000 ਸਰਕਾਰੀ ਸਕੂਲਾਂ ਜਿੱਥੇ 23 ਲੱਖ ਬੱਚੇ ਪੜ੍ਹ ਰਹੇ ਹਨ, ਵਿਚ ਅਤਿ-ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਦੀ ਸਖ਼ਤ ਲੋੜ ਹੈ ਅਤੇ ਅਸੀਂ ਦਿੱਲੀ ਮਾਡਲ ਦੇ ਆਧਾਰ ਉਤੇ ਇਹ ਢਾਂਚਾ ਤੇ ਹੋਰ ਸਹੂਲਤਾਂ ਦੇਵਾਂਗੇ।  

ਸਿਹਤ ਸੇਵਾਵਾਂ ਦਾ ਜ਼ਿਕਰ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿਚ ਸਿਹਤ ਖੇਤਰ ਦਾ ਬੁਨਿਆਦੀ ਢਾਂਚਾ ਲੜਖੜਾਇਆ ਹੋਇਆ ਹੈ ਕਿਉਂਕਿ ਸਾਡੇ ਕੋਲ ਚੰਗੇ ਡਾਕਟਰ ਅਤੇ ਹੋਰ ਪੈਰਾ-ਮੈਡੀਕਲ ਸਟਾਫ ਤਾਂ ਹੈ ਪਰ ਲੋੜੀਂਦਾ ਢਾਂਚਾ ਨਹੀਂ ਹੈ। ਉਨ੍ਹਾਂ ਨੇ ਸੰਸਦ ਮੈਂਬਰ ਵਜੋਂ ਆਪਣਾ ਤਜਰਬਾ ਸਾਂਝਾ ਕਰਦੇ ਹੋਇਆ ਕਿਹਾ, “ਮੈਂ ਆਪਣੇ ਸੰਸਦੀ ਕੋਟੇ ਦੇ ਫੰਡ ਵਿੱਚੋਂ ਸਿਹਤ ਵਿਭਾਗ ਨੂੰ ਵਾਤਾਨਕੂਲ ਐਂਬੂਲੈਂਸ ਦੇਣਾ ਚਾਹੁੰਦਾ ਸੀ ਪਰ ਮੈਨੂੰ ਇਸ ਕਰਕੇ ਨਾਂਹ ਕਰ ਦਿੱਤੀ ਗਈ ਕਿ ਇਸ ਨੂੰ ਚਲਾਉਣ ਲਈ ਉਨ੍ਹਾਂ ਕੋਲ ਸਟਾਫ ਨਹੀਂ ਹੈ।”

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਖੇਤੀ ਨੂੰ ਲਾਹੇਵੰਦ ਬਣਾਉਣ ਲਈ ਛੇਤੀ ਹੀ ਖੇਤੀਬਾੜੀ ਖੇਤਰ ਲਈ ਫਸਲੀ ਵਿਭਿੰਨਤਾ ਸਮੇਤ ਨਵੀਆਂ ਨੀਤੀਆਂ ਤੇ ਪ੍ਰੋਗਰਾਮ ਤਿਆਰ ਕਰ ਰਹੀ ਹੈ ਤਾਂ ਕਿ ਕਿਸੇ ਵੀ ਕਿਸਾਨ ਨੂੰ ਖੁਦਕੁਸ਼ੀ ਵਰਗਾ ਕਦਮ ਨਾ ਪੁੱਟਣਾ ਪਵੇ।

ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਨੂੰ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ,“ਪੰਜਾਬ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਦੇ ਮਿਸ਼ਨ ਵਿਚ ਅਸੀਂ ਇਕੱਲੇ ਨਹੀਂ ਹਾਂ ਸਗੋਂ ਦੁਨੀਆ ਭਰ ਵਿਚ ਬੈਠਾ ਹਰੇਕ ਪੰਜਾਬੀ ਸਾਡਾ ਸਾਥ ਦੇਣ ਲਈ ਤਤਪਰ ਹੈ ਕਿਉਂਕਿ ਉਨ੍ਹਾਂ ਨੂੰ ਸਾਡੇ ਉਤੇ ਦ੍ਰਿੜ ਭਰੋਸਾ ਹੈ ਕਿ ਹੁਣ ਕਿਸੇ ਤਰ੍ਹਾਂ ਦੀ ਕੋਈ ਬੇਈਮਾਨੀ ਨਹੀਂ ਹੋਵੇਗੀ।“ ਉਨ੍ਹਾਂ ਕਿਹਾ ਕਿ ਹੁਣ ਹਰੇਕ ਪਰਵਾਸੀ ਪੰਜਾਬੀ ਆਪਣੀ ਮਾਤ ਭੂਮੀ ਲਈ ਯੋਗਦਾਨ ਪਾਉਣ ਲਈ ਤਿਆਰ ਹੈ ਅਤੇ ਆਪਣੇ ਪਿੰਡ, ਸਕੂਲ ਜਾਂ ਹਸਪਤਾਲ ਨੂੰ ਅਪਣਾਉਣ ਦੇ ਸੁਨੇਹੇ ਸਾਡੇ ਤੱਕ ਪਹੁੰਚਾਏ ਜਾ ਰਹੇ ਹਨ।

ਨਸ਼ਿਆਂ ਦੀ ਰੋਕਥਾਮ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ ਦੇ ਖੇਤਰ ਵਿਚ ਤਿੰਨ ਪਰਤੀ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ ਤਾਂ ਕਿ ਨਸ਼ੇ ਦੇ ਖਾਤਮੇ ਦੇ ਨਾਲ-ਨਾਲ ਨਸ਼ੇ ਤੋਂ ਗ੍ਰਸਤ ਲੋਕਾਂ ਨੂੰ ਢੁਕਵਾਂ ਇਲਾਜ ਵੀ ਮੁਹੱਈਆ ਕਰਵਾਇਆ ਜਾ ਸਕੇ।

ਇਸ ਮੌਕੇ ਦਿੱਲੀ ਦੇ ਉਪ ਮੁੱਖ ਮਨੀਸ਼ ਸਿਸੋਦੀਆ, ਪੰਜਾਬ ਦੇ ਸਿਹਤ ਮੰਤਰੀ ਡਾ. ਵਿਜੇ ਸਿੰਗਲਾ, ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ, ਰਾਜ ਸਭਾ ਮੈਂਬਰ ਰਾਘਵ ਚੱਢਾ ਤੋਂ ਇਲਾਵਾ ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਦਿੱਲੀ ਦੇ ਮੁੱਖ ਸਕੱਤਰ ਨਰੇਸ਼ ਕੁਮਾਰ ਸਮੇਤ ਦੋਵਾਂ ਸੂਬਿਆਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Leave a Reply