AGTF Arrested two accomplices of slain gangster Jaipal Bhullar
– .12 ਬੋਰ ਪੰਪ ਐਕਸਨ ਗੰਨ ਅਤੇ ਗੋਲੀ-ਸਿੱਕਾ ਬਰਾਮਦ
ਚੰਡੀਗੜ, 27 ਅਪ੍ਰੈਲ: (KNN)-ਭਗੌੜੇ ਗੈਂਗਸਟਰਾਂ ਵਿਰੁੱਧ ਜਾਰੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੀ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਮਾਰੇ ਗਏ ਗੈਂਗਸਟਰ ਤੋਂ ਨਸ਼ਾ ਤਸਕਰ ਬਣੇ ਜੈਪਾਲ ਸਿੰਘ ਭੁੱਲਰ ਅਤੇ ਜਸਪ੍ਰੀਤ ਸਿੰਘ ਉਰਫ ਜੱਸੀ ਦੇ ਦੋ ਸਾਥੀਆਂ ਨੂੰ ਤਰਨਤਾਰਨ ਤੋਂ ਗਿ੍ਰਫਤਾਰ ਕੀਤਾ ਹੈ।
ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਖੱਖ ਦੇ ਅੰਮਿ੍ਰਤਪਾਲ ਅਤੇ ਤਰਨਤਾਰਨ ਦੇ ਪਿੰਡ ਸਰਲੀ ਖੁਰਦ ਦੇ ਤਜਿੰਦਰ ਸਿੰਘ ਵਜੋਂ ਹੋਈ ਹੈ। ਦੋਸੀ ਅੰਮਿ੍ਰਤਪਾਲ ਸਿੰਘ ‘ਤੇ ਪਹਿਲਾਂ ਵੀ ਇਰਾਦਾ ਕਤਲ ਦਾ ਮੁਕੱਦਮਾ ਚੱਲ ਰਿਹਾ ਹੈ।
ਪੁਲਿਸ ਨੇ ਉਹਨਾਂ ਪਾਸੋਂ ਇੱਕ .12 ਬੋਰ ਦੀ ਪੰਪ ਐਕਸਨ ਗੰਨ, ਪੰਜ ਜਿੰਦਾ ਕਾਰਤੂਸ ਅਤੇ ਇੱਕ ਹੁੰਡਾਈ ਐਕਸੈਂਟ ਕਾਰ ਜਿਸ ਦਾ ਰਜਿਸਟ੍ਰੇਸ਼ਨ ਨੰ. ਸੀ.ਐੱਚ.03 ਵੀ.4397 ਹੈ, ਬਰਾਮਦ ਕੀਤੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਗੈਂਗਸਟਰਾਂ ਵਿਰੁੱਧ ਕਾਰਵਾਈ ਨੂੰ ਤੇਜ ਕਰਨ ਲਈ ਡੀਜੀਪੀ ਪੰਜਾਬ ਵੀ.ਕੇ. ਭਾਵਰਾ ਦੀ ਨਿਗਰਾਨੀ ਹੇਠ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਿੱਚ ਏ.ਜੀ.ਟੀ.ਐਫ. ਦਾ ਗਠਨ ਕੀਤਾ ਹੈ।
ਉਨਾਂ ਦੱਸਿਆ ਕਿ ਦੋਵਾਂ ਖ਼ਿਲਾਫ 26-04-2022 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਐਸ.ਐਸ.ਓ.ਸੀ. ਅੰਮਿ੍ਰਤਸਰ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਜੈਪਾਲ ਭੁੱਲਰ ਅਤੇ ਜਸਪ੍ਰੀਤ ਜੱਸੀ ਨੂੰ ਐਸ.ਟੀ.ਐਫ. ਪੱਛਮੀ ਬੰਗਾਲ ਪੁਲਿਸ ਵੱਲੋਂ ਮਾਰ ਦਿੱਤਾ ਗਿਆ ਸੀ, ਜਦੋਂ ਉਨਾਂ ਨੇ ਪਿਛਲੇ ਸਾਲ ਜੂਨ ਵਿੱਚ ਕੋਲਕਾਤਾ ‘ਚ ਉਨਾਂ ਦੇ ਫਲੈਟ ਵਿੱਚ ਛਾਪਾ ਮਾਰਨ ਵੇਲੇ ਪੱਛਮੀ ਬੰਗਾਲ ਪੁਲਿਸ ਪਾਰਟੀ ‘ਤੇ ਗੋਲੀਬਾਰੀ ਕੀਤੀ ਸੀ।