KESARI VIRASAT

Latest news
ਮੋਰਾਰੀ ਬਾਪੂ ਨੇ ਧਰਮ ਪਰਿਵਰਤਨ ਦੀਆਂ ਸਾਜ਼ਿਸ਼ਾਂ ਦਾ ਕੀਤਾ ਪਰਦਾਫਾਸ਼: ਮੁਫਤ ਸਿੱਖਿਆ ਦੇ ਨਾਂ 'ਤੇ ਹਰ ਪਿੰਡ 'ਚ ਹੋ ਰਿਹ... ਜਲੰਧਰ 'ਚ ਯੂਟਿਊਬਰ ਦੇ ਘਰ 'ਤੇ ਗ੍ਰੇਨੇਡ ਹਮਲਾ: ਪਹਿਲੀ ਵਾਰ ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼  ਜ਼ੇਲੇਂਸਕੀ ਨੂੰ ਬਹਿਸ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਕੱਢਿਆ : ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਰੱਦ
You are currently viewing ਸਕੂਲ ਸਿੱਖਿਆ ਵਿਭਾਗ ‘ਚ 4161 ਅਸਾਮੀਆਂ ਲਈ ਹੁਣ 5 ਮਈ ਤਕ ਕਰੋ ਅਪਲਾਈ, ਜਾਣੋ ਸਟੈੱਪ-ਬਾਇ-ਸਟੈੱਪ ਪ੍ਰੋਸੈੱਸ
Apply now till May 5 for 4161 posts in school education department, know step-by-step process

ਸਕੂਲ ਸਿੱਖਿਆ ਵਿਭਾਗ ‘ਚ 4161 ਅਸਾਮੀਆਂ ਲਈ ਹੁਣ 5 ਮਈ ਤਕ ਕਰੋ ਅਪਲਾਈ, ਜਾਣੋ ਸਟੈੱਪ-ਬਾਇ-ਸਟੈੱਪ ਪ੍ਰੋਸੈੱਸ


ਮੋਹਾਲੀ, 27 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਡਾਇਰੈਕਟਰ, ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ ਵਲੋਂ ਵੱਖ-ਵੱਖ ਮਿਤੀਆਂ ਨੂੰ ਜਾਰੀ ਕੀਤੇ ਭਰਤੀ ਇਸ਼ਤਿਹਾਰਾਂ ਦੀ ਆਖਰੀ ਤਰੀਕ 20 ਅਪ੍ਰੈਲ 2022 ਸੀ, ਨੂੰ ਵਧਾ ਕੇ 5 ਮਈ 2022 ਕਰ ਦਿੱਤਾ ਗਿਆ ਹੈ। ਦਰਅਸਲ ਸਿੱਖਿਆ ਵਿਭਾਗ ਨੇ 343 ਲੈਕਚਰਾਰ, 4161 ਮਾਸਟਰ ਕਾਡਰ ਅਤੇ 250 ਆਰਟ ਐਂਡ ਕਰਾਫਟ ਅਧਿਆਪਕਾਂ ਦੀਆਂ ਨਵੀਆਂ/ਬੈਕਲਾਗ ਅਸਾਮੀਆਂ ਦੀ ਭਰਤੀ ਸੰਬੰਧੀ ਇਸ਼ਤਿਹਾਰ ਜਾਰੀ ਕਰ ਕੇ ਉਮੀਦਵਾਰਾਂ ਪਾਸੋਂ ਮਿਤੀ 20-04-2022 ਤਕ ਆਨਲਾਈਨ ਅਰਜ਼ੀਆਂ ਮੰਗੀਆਂ ਸਨ। ਅਸਾਮੀਆਂ ਲਈ ਅਪਲਾਈ ਕਰਨ ਦੀ ਤਰੀਕ ‘ਚ ਵਾਧੇ ਸਮੇਤ ਹੋਰ ਹਦਾਇਤਾਂ ਵਿਭਾਗ ਦੀ ਅਧਿਕਾਰਤ ਵੈੱਬਸਾਈਟ www.educationrecruitmentboard.com ‘ਤੇ ਉਪਲਬਧ ਇਸ਼ਤਿਹਾਰ ਅਨੁਸਾਰ ਹੀ ਲਾਗੂ ਹੋਣਗੀਆਂ। ਉਮੀਦਵਾਰਾਂ ਵੱਲੋਂ ਪ੍ਰਾਪਤ ਬੇਨਤੀਆਂ ਅਨੁਸਾਰ ਅਪਲਾਈ ਕਰਨ ‘ਚ ਆ ਰਹੀਆਂ ਤਕਨੀਕੀ ਮੁਸ਼ਕਲਾਂ ਨੂੰ ਧਿਆਨ ‘ਚ ਰੱਖਦੇ ਹੋਏ ਹੁਣ ਆਨਲਾਈਨ ਅਪਲਾਈ ਕਰਨ ਦੀ ਮਿਤੀ ‘ਚ ਵਾਧਾ ਕੀਤਾ ਗਿਆ ਹੈ।

ਇੰਝ ਕਰੋ ਅਪਲਾਈ

ਪੰਜਾਬ ਮਾਸਟਰ ਕਾਡਰ ਭਰਤੀ 2022 ਲਈ ਬਿਨੈ ਕਰਨ ਦੇ ਇੱਛੁਕ ਉਮੀਦਵਾਰ ਅਧਿਕਾਰਤ ਵੈੱਬਸਾਈਟ, educationrecruitmentboard.com/master2022 ‘ਤੇ ਉਪਲਬਧ ਕਰਵਾਏ ਅਰਜ਼ੀ ਫਾਰਮ ਰਾਹੀਂ ਅਰਜ਼ੀ ਦੇ ਸਕਦੇ ਹਨ। ਅਰਜ਼ੀ ਪ੍ਰਕਿਰਿਆ ਦੇ ਤਹਿਤ, ਉਮੀਦਵਾਰਾਂ ਨੂੰ ਪਹਿਲਾਂ ਰਜਿਸਟਰ ਕਰਨਾ ਹੋਵੇਗਾ ਅਤੇ ਫਿਰ ਅਲਾਟ ਕੀਤੇ ਗਏ ਰਜਿਸਟ੍ਰੇਸ਼ਨ ਨੰਬਰ ਅਤੇ ਪਾਸਵਰਡ ਨਾਲ ਲੌਗਇਨ ਕਰਕੇ ਆਪਣੀ ਅਰਜ਼ੀ ਜਮ੍ਹਾਂ ਕਰਾਉਣੀ ਪਵੇਗੀ। ਅਰਜ਼ੀ ਦੇ ਦੌਰਾਨ, ਉਮੀਦਵਾਰਾਂ ਨੂੰ 1000 ਰੁਪਏ ਦੀ ਫੀਸ ਅਦਾ ਕਰਨੀ ਪਵੇਗੀ, ਜਿਸਦਾ ਭੁਗਤਾਨ ਆਨਲਾਈਨ ਸਾਧਨਾਂ ਰਾਹੀਂ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਰਾਖਵੀਆਂ ਸ਼੍ਰੇਣੀਆਂ ਲਈ ਫੀਸ ਸਿਰਫ 500 ਰੁਪਏ ਹੈ।

ਇਸ ਲਿੰਕ ਰਾਹੀਂ ਕਰੋ ਅਪਲਾਈ

ਕੌਣ ਅਰਜ਼ੀ ਦੇ ਸਕਦਾ ਹੈ?

ਪੰਜਾਬ ਮਾਸਟਰ ਕਾਡਰ ਭਰਤੀ ਲਈ ਬਿਨੈ ਕਰਨ ਦੇ ਚਾਹਵਾਨ ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਜਾਂ ਕਿਸੇ ਹੋਰ ਉੱਚ ਸਿੱਖਿਆ ਸੰਸਥਾ ਤੋਂ ਗ੍ਰੈਜੂਏਟ ਹੋਣੇ ਚਾਹੀਦੇ ਹਨ। ਨਾਲ ਹੀ, ਉਮੀਦਵਾਰਾਂ ਨੇ ਬੀ.ਐੱਡ ਦੀ ਡਿਗਰੀ ਪ੍ਰਾਪਤ ਕੀਤੀ ਹੋਣੀ ਚਾਹੀਦੀ ਹੈ। ਉਮੀਦਵਾਰਾਂ ਦੀ ਉਮਰ 18 ਸਾਲ ਤੋਂ ਘੱਟ ਅਤੇ 37 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ।

 

Leave a Reply