ਧਰਨੇ ਤੋਂ ਬਾਅਦ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸੀ ਵਰਕਰ ਮਿੰਨੀ ਸਕੱਤਰੇਤ ਦੇ ਮੁੱਖ ਗੇਟ ’ਤੇ ਚੜ੍ਹ ਕੇ ਐਸਐਸਪੀ ਦਫ਼ਤਰ ਪੁੱਜੇ। ਵੜਿੰਗ ਤੇ ਬਾਜਵਾ ਸਮੇਤ ਅਲਕਾ ਲਾਂਬਾ ਸਮੇਤ ਕਾਂਗਰਸੀ ਆਗੂਆਂ ਨੂੰ ਦਫ਼ਤਰ ਅੰਦਰ ਜਾਣ ਦਿੱਤਾ ਗਿਆ। ਜਦੋਂ ਹੋਰ ਕਾਂਗਰਸੀ ਵਰਕਰਾਂ ਨੇ ਸੀਨੀਅਰ ਆਗੂਆਂ ਨਾਲ ਅੰਦਰ ਜਾਣ ਦੀ ਕੋਸ਼ਿਸ਼ ਕੀਤੀ ਤਾਂ ਦਫ਼ਤਰ ਦੇ ਮੁੱਖ ਦਰਵਾਜ਼ੇ ਦੇ ਸ਼ੀਸ਼ੇ ਟੁੱਟ ਗਏ।
ਕਰੀਬ ਅੱਧੇ ਘੰਟੇ ਦੇ ਇੰਤਜ਼ਾਰ ਤੋਂ ਬਾਅਦ ਅਮਰਿੰਦਰ ਵੜਿੰਗ ਦਫਤਰ ਤੋਂ ਬਾਹਰ ਆਏ ਅਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਲਾਂਬਾ ਖਿਲਾਫ ਅਪਰਾਧਿਕ ਮਾਮਲਾ ਦਰਜ ਕਰਨ ਦਾ ਕਾਰਨ ਪੁੱਛਣ ਆਏ ਸਨ। ਐਸਐਸਪੀ ਸੰਦੀਪ ਗਰਗ ਦਫ਼ਤਰ ਵਿੱਚ ਨਹੀਂ ਸਨ, ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ਨੂੰ ਮਿਲੇ ਬਿਨਾਂ ਨਹੀਂ ਜਾਣਗੇ।