KESARI VIRASAT

Latest news
ਪਾਦਰੀਆਂ ਵਲੋਂ ਦਸਤਾਰਧਾਰੀਆਂ ਦਾ ਧਰਮ ਪਰਿਵਰਤਨ ਕਰਨ ਦੀ ਵੱਡੀ ਸਾਜਿਸ਼: ਪੰਜਾਬ 'ਚ 2 ਸਾਲਾਂ 'ਚ 3.5 ਲੱਖ ਲੋਕ ਬਣੇ ਇਸਾਈ... ਛਲ ਫਰੇਬ ਅਤੇ ਲਾਲਚ ਰਾਹੀਂ ਧਰਮ ਤਬਦੀਲੀ ਦੀ ਕਹਾਣੀ ਸਾਬਕਾ ਪਾਸਟਰ ਅਸ਼ੋਕ ਕੁਮਾਰ ਦੀ ਜੁਬਾਨੀ ਫਿਲਮ ਅਭਿਨੇਤਾ ਸੈਫ ਅਲੀ ਖਾਨ 'ਤੇ ਘਰ ਵੜ ਕੇ ਹਮਲਾ ਅਕਾਲੀ ਦਲ ਵਾਰਸ ਪੰਜਾਬ ਦੇ’ ਨਾਲ ਪੰਥਕ ਰਾਜਨੀਤੀ ਵਿਚ ਸ਼ੁਰੂ ਹੋਈ ਨਵੀਂ ਸਫ਼ਬੰਦੀ  ਫੋਰਟਿਸ ਮੋਹਾਲੀ ਵਿੱਚ ਰੋਬੋਟਿਕ ਏਡਿਡ ਸਰਜਰੀ ਰਾਹੀਂ 79 ਸਾਲਾ ਔਰਤ ਦਾ ਸਟੇਜ 3 ਟੌਨਸਿਲ ਕੈਂਸਰ ਦਾ ਸਫਲਤਾਪੂਰਵਕ ਇਲਾਜ  ਪੀਓਕੇ- ਅਕਸਾਈ ਚਿਨ ਭਾਰਤ ਦੇ ਨਕਸ਼ੇ ਤੋਂ ਗਾਇਬ: ਮੋਇਨੂਦੀਨ ਚਿਸ਼ਤੀ 'ਭਾਰਤ ਦਾ ਬਾਦਸ਼ਾਹ';.ਇਸਲਾਮਿਕ ਕਮੇਟੀ ਨੇ ਠਾਣੇ 'ਚ... "ਆਪ" ਦੇ ਰਾਜ ਵਿੱਚ ਆਪ ਆਗੂ ਦੀ ਦੁਕਾਨ ਤੇ ਚੋਰੀ: ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਅਹੁਦੇਦਾਰਾਂ ਖਿਲਾਫ਼ ਐਫਆਈਆਰ ਮਹਿਲਾ ਕ੍ਰਿਕਟ- ਭਾਰਤ ਨੇ ਰਿਕਾਰਡ 435 ਦੌੜਾਂ ਬਣਾਈਆਂ: ਵਨਡੇ ਵਿੱਚ ਚੌਥਾ ਸਭ ਤੋਂ ਵੱਡਾ ਸਕੋਰ; ਮੰਧਾਨਾ ਸਭ ਤੋਂ ਤੇਜ਼ ਸ... ਸ਼ਰਾਬ ਘੁਟਾਲੇ 'ਚ ਕੇਜਰੀਵਾਲ ਖਿਲਾਫ ਮਨੀ ਲਾਂਡਰਿੰਗ ਦਾ ਕੇਸ ਚੱਲੇਗਾ : ਗ੍ਰਹਿ ਮੰਤਰਾਲੇ ਨੇ ਦਿੱਤੀ ਮਨਜ਼ੂਰੀ, ਦਿੱਲੀ ਚੋ... ਪਾਕਿਸਤਾਨੀਆਂ ਨੇ ਗੋਰੀ ਮੇਮ ਨਾਲ ਡਰਾਵਾ ਅਤੇ ਲਾਲਚ ਦੇਕੇ ਕੀਤਾ 1000 ਤੋਂ ਵੱਧ ਵਾਰ ਬਲਾਤਕਾਰ: ਬਰਤਾਨਵੀ ਗਰੂਮਿੰਗ ਗਿਰੋਹ...
You are currently viewing ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ SGPC ਦਾ ਵੱਡਾ ਫ਼ੈਸਲਾ, ਦਰਬਾਰ ਸਾਹਿਬ ਦੇ ਮੁੱਖ ਦਰਵਾਜ਼ਿਆਂ ’ਤੇ ਲੱਗਣਗੀਆਂ ਸਕੈਨਰ ਮਸ਼ੀਨਾਂ
Haryana Committee did not take over the service of Gurughars occupied them: Gurcharan Singh

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ SGPC ਦਾ ਵੱਡਾ ਫ਼ੈਸਲਾ, ਦਰਬਾਰ ਸਾਹਿਬ ਦੇ ਮੁੱਖ ਦਰਵਾਜ਼ਿਆਂ ’ਤੇ ਲੱਗਣਗੀਆਂ ਸਕੈਨਰ ਮਸ਼ੀਨਾਂ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਅੰਮ੍ਰਿਤਸਰ, 27 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ। ਇਸ ਦੌਰਾਨ ਦਰਬਾਰ ਸਾਹਿਬ ਦੇ ਮੁੱਖ ਦਰਵਾਜ਼ਿਆਂ ’ਤੇ ਸਕੈਨਰ ਮਸ਼ੀਨਾਂ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਰਬਾਰ ਸਾਹਿਬ ਦੇ ਹਰ ਦਰਵਾਜ਼ੇ ’ਤੇ ਸਕੈਨਰ ਮਸ਼ੀਨਾਂ ਲਾਈਆਂ ਜਾਣਗੀਆਂ। ਮੌਜੂਦਾ ਸਮੇਂ ਸੰਗਤ ਦੀ ਵੱਡੀ ਆਮਦ ਹੁੰਦੀ ਹੈ, ਜਿਸ ਦੇ ਠਹਿਰਣ ਲਈ ਹੋਰ ਸਰਾਵਾਂ ਦੀ ਵੱਡੀ ਲੋੜ ਹੈ। ਅੰਮ੍ਰਿਤਸਰ ਵਿਖੇ ਨਗਰ ਨਿਗਮ ਦੀ ਹੱਦ ਤੋਂ ਬਾਹਰ ਖਾਸਕਰ ਜੀਟੀ ਰੋਡ ’ਤੇ ਜ਼ਮੀਨ ਖਰੀਦੀ ਜਾਵੇਗੀ। ਇਸ ਕਾਰਜ ਲਈ ਸਬ-ਕਮੇਟੀ ਸਥਾਪਤ ਕੀਤੀ ਗਈ ਹੈ, ਜੋ ਜ਼ਮੀਨ ਦੀ ਤਲਾਸ਼ ਕਰ ਕੇ ਰਿਪੋਰਟ ਦੇਵੇਗੀ।

ਅੰਮ੍ਰਿਤਸਰ ਤੋਂ ਬਾਹਰ ਜੀਟੀ ਰੋਡ ’ਤੇ ਖ਼ਰੀਦੀ ਜਾਣ ਵਾਲੀ ਇਸ ਜਗ੍ਹਾ ਵਿਚ ਵੱਡੀਆਂ ਸਰਾਵਾਂ ਦਾ ਪ੍ਰਬੰਧ ਕੀਤਾ ਜਾਵੇਗਾ, ਜਿੱਥੋਂ ਗੱਡੀਆਂ ਲਗਾ ਕੇ ਸੰਗਤ ਨੂੰ ਦਰਬਾਰ ਸਾਹਿਬ ਵਿਖੇ ਦਰਸ਼ਨਾਂ ਲਈ ਲਿਆਂਦਾ ਜਾਵੇਗਾ। ਇਥੇ ਪਾਰਕਿੰਗ ਦੇ ਪ੍ਰਬੰਧ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਕੁਝ ਦਫ਼ਤਰ ਤਬਦੀਲ ਕਰਨ ਦੀ ਯੋਜਨਾ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਭਵਿੱਖ ਵਿਚ ਸ਼੍ਰੋਮਣੀ ਕਮੇਟੀ ਦੀਆਂ ਖੇਡ ਅਕੈਡਮੀਆਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਸਬ-ਕਮੇਟੀ ਦਾ ਗਠਨ ਕੀਤਾ ਜਾਵੇਗਾ। ਮੌਜੂਦਾ ਸਮੇਂ ਕਬੱਡੀ ਅਤੇ ਹਾਕੀ ਦੀਆਂ ਅਕੈਡਮੀਆਂ ਸ਼੍ਰੋਮਣੀ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਵਿਸਥਾਰ ਕੀਤਾ ਜਾਵੇਗਾ। ਮਈ ਮਹੀਨੇ ਤੋਂ ਪੰਜਾਬ ਸਮੇਤ ਦੇਸ਼ ਭਰ ਵਿਚ ਸਰਗਰਮ ਧਰਮ ਪ੍ਰਚਾਰ ਮੁਹਿੰਮ ਵਿੱਢੀ ਜਾਵੇਗੀ। ਇਸ ਨੂੰ ਲੈ ਕੇ ਭਾਰਤ ਅੰਦਰ ਸਥਾਪਤ 13 ਸਿੱਖ ਮਿਸ਼ਨ ਤੇ ਪੰਜਾਬ ਦੇ ਹਰ ਹਲਕੇ ਵਿਚ ਪ੍ਰਚਾਰਕ ਵੱਡੇ ਅੰਮ੍ਰਿਤ ਸੰਚਾਰ ਤੇ ਕੀਰਤਨ ਸਮਾਗਮ ਕਰਵਾਉਣਗੇ।

ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਸੋਲਰ ਸਿਸਟਮ ਸਥਾਪਤ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ, ਜਿਸ ਦੀ ਸੇਵਾ ਗੁਰਸ਼ਬਦ ਪ੍ਰਚਾਰ ਸਭਾ ਕਰਵਾਏਗੀ। ਇਸੇ ਦੌਰਾਨ ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਪ੍ਰਕਿਰਿਆ ਸੁਖਾਲੀ ਕੀਤੀ ਜਾਵੇ ਤਾਂ ਜੋ ਵੱਧ ਤੋਂ ਵੱਧ ਸੰਗਤ ਗੁਰੂ ਨਾਨਕ ਸਾਹਿਬ ਦੇ ਪਾਵਨ ਅਸਥਾਨ ਦੇ ਦਰਸ਼ਨ ਕਰ ਸਕਣ। ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ, ਸੁਰਜੀਤ ਸਿੰਘ ਗਡ਼੍ਹੀ, ਬਲਵਿੰਦਰ ਸਿੰਘ ਵੇਈਂਪੂਈਂ, ਹਰਜਾਪ ਸਿੰਘ ਸੁਲਤਾਨਵਿੰਡ, ਗੁਰਿੰਦਰਪਾਲ ਸਿੰਘ ਗੋਰਾ, ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਬਾਬਾ ਗੁਰਪ੍ਰੀਤ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਓਐੱਸਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ ਆਦਿ ਮੌਜੂਦ ਸਨ।

 

Leave a Reply