Patwari taking bribe of Rs 10,000 from Vigilance, his personal assistant and Nambardar arrested
ਚੰਡੀਗੜ 27 ਅਪਰੈਲ (KNN)-ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਮਾਲ ਪਟਵਾਰੀ, ਉਸਦੇ ਨਿੱਜੀ ਸਹਾਇਕ ਅਤੇ ਇੱਕ ਨੰਬਰਦਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਦੀਦਾਰ ਸਿੰਘ ਹਲਕਾ ਪਿੰਡ ਨਾਰੀਕੇ, ਉਸਦਾ ਨਿੱਜੀ ਸਹਾਇਕ ਹਰਵਿੰਦਰ ਸਿੰਘ ਉਰਫ਼ ਬਰਨਾਲਾ ਅਤੇ ਨੰਬਰਦਾਰ ਤਲਵਿੰਦਰ ਸਿੰਘ ਪਿੰਡ ਸਲਾਰ ਜਿਲਾ ਮਾਲੇਰਕੋਟਲਾ ਨੂੰ ਸ਼ਿਕਾਇਤਕਰਤਾ ਚਰਨਜੀਤ ਸਿੰਘ ਦੀ ਸ਼ਿਕਾਇਤ ’ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਗਿ੍ਰਫ਼ਤਾਰ ਕੀਤਾ ਹੈ।
ਵਿਜੀਲੈਂਸ ਦੀ ਟੀਮ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਸਮੇਤ ਉਸਦੇ ਨਿੱਜੀ ਸਹਾਇਕ ਅਤੇ ਨੰਬਰਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।