Govt launches campaign to seize 5000 acres of Panchayat lands by May 31
ਸੂਬੇ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ਼ ਕਬਜੇ ਹਟਾਉਣ ਦੀ ਮੁਹਿੰਮ ਦਾ ਆਗਾਜ਼
-ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਦੀ ਮੌਜੂਦਗੀ ਵਿਚ ਮੁਹਾਲੀ ਦੇ ਸਿਸਵਾਂ ਨਜਦੀਕ ਪਿੰਡ ਅਭੀਪੁਰ ਵਿਖੇ 29 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਹਟਾਇਆ
ਇਸ ਦੇ ਨਾਲ ਹੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਅੱਜ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ ਅਤੇ 31 ਮਈ ਤੱਕ 5000 ਹਜ਼ਾਰ ਏਕੜ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ।ਇਸ ਉਪਰੰਤ ਹਰ ਮਹੀਨੇ ਟੀਚਾ ਮਿੱਥ ਕੇ ਨਜਾਇਜ਼ ਕਬਜ਼ੇ ਹਟਾਉਣ ਦੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।ਇਸ ਦੇ ਨਾਲ ਹੀ ਉਨ੍ਹਾਂ ਜਸਟਿਸ ਕੁਲਦੀਪ ਸਿੰਘ ਵਲੋਂ ਨਜਾਇਜ਼ ਕਬਜਿਆਂ ਵਾਲੀ ਰਿਪੋਰਟ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਕਿਹਾ ਕਿ ਜਲਦ ਹੀ ਇਸ ਰਿਪੋਰਟ ਨੂੰ ਘੋਖ ਕੇ ਬਣਦੀ ਕਾਰਵਾਈ ਨੇਪਰੇ ਚਾੜੀ ਜਾਵੇਗੀ।
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਇਸ ਦੇ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਸਾਰੀਆਂ ਪੰਚਾਇਤੀ ਜਮੀਨਾਂ ਤੋਂ ਨਜ਼ਾਇਜ਼ ਕਬਜ਼ੇ ਹਟਾਉਣ ਲਈ ਵਚਨਬੱਧ ਹੈ ਅਤੇ ਬਿਨਾਂ ਕਿਸੇ ਭੇਦਭਾਵ ਦੇ ਇਹਕਬਜ਼ੇ ਹਟਾਏ ਜਾਣਗੇ ਅਤੇ ਪੰਚਾਇਤਾਂ ਦੀਆਂ ਜ਼ਮੀਨਾਂ ਪੰਚਾਇਤਾਂ ਨੂੰ ਸੌਂਪੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਭਾਵਂੇ ਕੋਈ ਰਸੂਖਦਾਰ ਹੋਵੇ ਜਾ ਸਧਾਰਨ ਵਿਆਕਤੀ ਕਿਸੇ ਕੋਲ ਵੀ ਨਜਾਇਜ਼ ਕਬਜ਼ੇ ਨਹੀਂ ਰਹਿਣ ਦਿੱਤੇ ਜਾਣਗੇ।
ਇਸ ਮੌਕੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਡਿਪਟੀ ਡਾਇਰੈਕਟਰ ਜੁਗਿੰਦਰ ਕੁਮਾਰ, ਨਾਇਬ ਤਹਿਸੀਲਦਾਰ ਮਾਜਰੀ ਦੀਪਕ ਭਾਰਦਵਾਜ, ਡੀ.ਡੀ.ਪੀ.ਓ ਐਸ.ਏ.ਐਸ ਨਗਰ ਬਲਜਿੰਦਰ ਸਿੰਘ ਗਰੇਵਾਲ, ਬੀ.ਡੀ.ਓ ਮਾਜਰੀ ਬਲਾਕ ਜਸਪ੍ਰੀਤ ਕੌਰ ਅਤੇ ਸਰਪੰਚ ਪਿੰਡ ਅਭੀਪੁਰ ਜਸਪਾਲ ਕੌਰ ਵੀ ਮੌਜੂਦ ਸਨ।