KESARI VIRASAT

Latest news
ਪਾਦਰੀਆਂ ਵਲੋਂ ਦਸਤਾਰਧਾਰੀਆਂ ਦਾ ਧਰਮ ਪਰਿਵਰਤਨ ਕਰਨ ਦੀ ਵੱਡੀ ਸਾਜਿਸ਼: ਪੰਜਾਬ 'ਚ 2 ਸਾਲਾਂ 'ਚ 3.5 ਲੱਖ ਲੋਕ ਬਣੇ ਇਸਾਈ... ਛਲ ਫਰੇਬ ਅਤੇ ਲਾਲਚ ਰਾਹੀਂ ਧਰਮ ਤਬਦੀਲੀ ਦੀ ਕਹਾਣੀ ਸਾਬਕਾ ਪਾਸਟਰ ਅਸ਼ੋਕ ਕੁਮਾਰ ਦੀ ਜੁਬਾਨੀ ਫਿਲਮ ਅਭਿਨੇਤਾ ਸੈਫ ਅਲੀ ਖਾਨ 'ਤੇ ਘਰ ਵੜ ਕੇ ਹਮਲਾ ਅਕਾਲੀ ਦਲ ਵਾਰਸ ਪੰਜਾਬ ਦੇ’ ਨਾਲ ਪੰਥਕ ਰਾਜਨੀਤੀ ਵਿਚ ਸ਼ੁਰੂ ਹੋਈ ਨਵੀਂ ਸਫ਼ਬੰਦੀ  ਫੋਰਟਿਸ ਮੋਹਾਲੀ ਵਿੱਚ ਰੋਬੋਟਿਕ ਏਡਿਡ ਸਰਜਰੀ ਰਾਹੀਂ 79 ਸਾਲਾ ਔਰਤ ਦਾ ਸਟੇਜ 3 ਟੌਨਸਿਲ ਕੈਂਸਰ ਦਾ ਸਫਲਤਾਪੂਰਵਕ ਇਲਾਜ  ਪੀਓਕੇ- ਅਕਸਾਈ ਚਿਨ ਭਾਰਤ ਦੇ ਨਕਸ਼ੇ ਤੋਂ ਗਾਇਬ: ਮੋਇਨੂਦੀਨ ਚਿਸ਼ਤੀ 'ਭਾਰਤ ਦਾ ਬਾਦਸ਼ਾਹ';.ਇਸਲਾਮਿਕ ਕਮੇਟੀ ਨੇ ਠਾਣੇ 'ਚ... "ਆਪ" ਦੇ ਰਾਜ ਵਿੱਚ ਆਪ ਆਗੂ ਦੀ ਦੁਕਾਨ ਤੇ ਚੋਰੀ: ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਅਹੁਦੇਦਾਰਾਂ ਖਿਲਾਫ਼ ਐਫਆਈਆਰ ਮਹਿਲਾ ਕ੍ਰਿਕਟ- ਭਾਰਤ ਨੇ ਰਿਕਾਰਡ 435 ਦੌੜਾਂ ਬਣਾਈਆਂ: ਵਨਡੇ ਵਿੱਚ ਚੌਥਾ ਸਭ ਤੋਂ ਵੱਡਾ ਸਕੋਰ; ਮੰਧਾਨਾ ਸਭ ਤੋਂ ਤੇਜ਼ ਸ... ਸ਼ਰਾਬ ਘੁਟਾਲੇ 'ਚ ਕੇਜਰੀਵਾਲ ਖਿਲਾਫ ਮਨੀ ਲਾਂਡਰਿੰਗ ਦਾ ਕੇਸ ਚੱਲੇਗਾ : ਗ੍ਰਹਿ ਮੰਤਰਾਲੇ ਨੇ ਦਿੱਤੀ ਮਨਜ਼ੂਰੀ, ਦਿੱਲੀ ਚੋ... ਪਾਕਿਸਤਾਨੀਆਂ ਨੇ ਗੋਰੀ ਮੇਮ ਨਾਲ ਡਰਾਵਾ ਅਤੇ ਲਾਲਚ ਦੇਕੇ ਕੀਤਾ 1000 ਤੋਂ ਵੱਧ ਵਾਰ ਬਲਾਤਕਾਰ: ਬਰਤਾਨਵੀ ਗਰੂਮਿੰਗ ਗਿਰੋਹ...
You are currently viewing ਪੂਰੇ ਪੰਜਾਬ ‘ਚ ਲੱਗਣਗੇ ਬਿਜਲੀ ਦੇ ਕੱਟ, ਪਾਵਰਕਾਮ ਦੇ ਹੱਥ ਹੋਏ ਖੜ੍ਹੇ
Out of total 15 units in Punjab, 5 units are closed

ਪੂਰੇ ਪੰਜਾਬ ‘ਚ ਲੱਗਣਗੇ ਬਿਜਲੀ ਦੇ ਕੱਟ, ਪਾਵਰਕਾਮ ਦੇ ਹੱਥ ਹੋਏ ਖੜ੍ਹੇ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਪਟਿਆਲਾ, 28 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਵਿੱਚ ਬਿਜਲੀ ਦਾ ਮੰਗ ਪੂਰੀ ਕਰਨਾ ਪੀ.ਐਲ.ਪੀ.ਸੀ.ਐਲ. ਦੇ ਵਸੋਂ ਬਾਹਰ ਹੋ ਗਿਆ ਹੈ। ਬਿਜਲੀ ਬੰਦ ਹੋਣ ਤੇ ਬਿਜਲੀ ਦੀ ਮੰਗ ਵਧਣ ਦੀ ਦੁਹਾਈ ਪਾਉੰਦਿਆਂ ਖਪਤਕਾਰਾਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ ਜਾਣ ਲੱਗੀ ਹੈ। ਸਮੂਹ ਐਸਡੀਓਜ਼ ਨੂੰ ਵ੍ਹਟਸਐਪ ਤੇ ਮੈਸੇਜ ਭੇਜਿਆ ਹੈ ਕਿ ਪਿੰਡਾਂ ਅਤੇ ਕਸਬਿਆਂ ਵਿੱਚ ਅਨਾਊਂਸਮੈਂਟ ਕਰਵਾ ਕੇ ਇਹ ਦੱਸਿਆ ਜਾਵੇ ਕਿ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਦੇ ਦੋ ਯੂਨਿਟ ਤੇ ਤਲਵੰਡੀ ਸਾਬੋ ਦੋ ਯੂਨਿਟ ਤਕਨੀਕੀ ਖ਼ਰਾਬੀ ਕਰਕੇ ਬੰਦ ਹਨ, ਜਦਕਿ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦਾ ਇੱਕ ਯੂਨਿਟ ਕੋਲੇ ਦੀ ਘਾਟ ਕਰਕੇ ਬੰਦ ਰੱਖਿਆ ਗਿਆ ਹੈ।

ਪੰਜਾਬ ਵਿੱਚ ਕੁੱਲ ਮਿਲਾ ਕੇ ਪੰਦਰਾਂ ਯੂਨਿਟਾਂ ਵਿੱਚੋਂ ਪੰਜ ਯੂਨਿਟ ਬੰਦ ਹਨ ਅਤੇ ਦੋ ਹਜ਼ਾਰ ਮੈਗਾਵਾਟ ਦੀ ਕਮੀ ਨਾਲ ਪਾਵਰਕਾਮ ਨੂੰ ਜੂਝਣਾ ਪੈ ਰਿਹਾ ਹੈ।

ਪਾਵਰਕਾਮ ਨੇ ਵ੍ਹਟਸਐਪ ਰਾਹੀਂ ਸਾਰੇ ਐੱਸਡੀਓ ਜੇਈਜ਼ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਆਪਣੇ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਪਿੰਡਾਂ ਦੇ ਗੁਰਦੁਆਰਿਆਂ ਵਿੱਚ ਤਲਵੰਡੀ ਸਾਬੋ ਅਤੇ GGSTP ਰੋਪੜ ਥਰਮਲਾਂ ਦੇ ਯੂਨਿਟਾਂ ਦੇ ਖ਼ਰਾਬ ਹੋਣ ਸਬੰਧੀ ਅਨਾਊਂਸਮੈਂਟ ਕਰਵਾਉਣ ਕਿ ਉਨ੍ਹਾਂ ਥਰਮਲਾਂ ਦੇ ਬੰਦ ਹੋਣ ਨਾਲ ਇੱਕ ਦਮ 800 ਮੈਗਾਵਾਟ ਬਿਜਲੀ ਦੀ ਘਾਟ ਪੈਦਾ ਹੋ ਗਈ ਹੈ। ਜਿਸ ਕਰਕੇ ਮਹਿਕਮੇ ਨੂੰ ਮਜਬੂਰੀ ਵਿੱਚ AP/UPS/Urban ਫੀਡਰਾਂ ਤੇ ਕੱਟ ਲਗਾਉਣੇ ਪੈ ਰਹੇ ਹਨ, ਇਨ੍ਹਾਂ ਥਰਮਲਾਂ ਦੀ ਸਪਲਾਈ ਤਿੰਨ ਦਿਨਾਂ ਤਕ ਚਾਲੂ ਹੋਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਬਿਜਲੀ ਦੀ ਸਥਿਤੀ ਪਹਿਲਾਂ ਵਾਂਗ ਆਮ ਹੋ ਜਾਵੇਗੀ ਸਮੂਹ ਵਡਮੁੱਲੇ ਖਪਤਕਾਰਾਂ ਨੂੰ ਬੇਨਤੀ ਹੈ ਕਿ ਉਹ ਇਸ ਸੰਕਟ ਦੀ ਘੜੀ ਨੂੰ ਸਮਝਦੇ ਹੋਏ ਇਸ ਨਾਜ਼ੁਕ ਸਥਿਤੀ ਵਿੱਚ ਮਹਿਕਮੇ ਦੀ ਮੱਦਦ ਕਰਨ ਅਤੇ ਸ਼ਾਂਤੀ ਬਣਾਈ ਰੱਖਣ, ਮਹਿਕਮੇ ਵੱਲੋਂ ਖਪਤਕਾਰਾਂ ਨੂੰ ਸਪਲਾਈ ਦੇਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 

 

Leave a Reply