KESARI VIRASAT

Latest news
ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼  ਜ਼ੇਲੇਂਸਕੀ ਨੂੰ ਬਹਿਸ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਕੱਢਿਆ : ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਰੱਦ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਬਠਿੰਡਾ ਦੇ ਸਥਾਪਨਾ ਦਿਵਸ ਮੌਕੇ ਭਾਰਤ ਦੀ ਗੁਰੂਕੁਲ ਪ੍ਰਣਾਲੀ ਦੀ ਅਮੀਰ ਪਰੰਪਰਾ ਨੂੰ ਕੀ... ਬੀਬੀਸੀ ਨੇ ਹਮਾਸ ਕਮਾਂਡਰ ਦੇ ਬੇਟੇ ਨੂੰ ਬਣਾਇਆ ਆਪਣੀ ਡਾਕੂਮੈਂਟਰੀ ਦਾ 'ਹੀਰੋ', ਪਤਨੀ ਨੂੰ ਵੀ ਦਿੱਤੇ ਡਾਲਰ: ਲੋਕ ਰੋਹ ਕ...
You are currently viewing ਭਗਵੰਤ ਮਾਨ ਵੱਲੋਂ ਪਟਿਆਲਾ ‘ਚ ਹੋਈਆਂ ਝੜਪਾਂ ਦੀ ਘਟਨਾ ਦੀ ਫੌਰੀ ਜਾਂਚ ਦੇ ਹੁਕਮ
Bhagwant Mann orders immediate probe into clashes in Patiala

ਭਗਵੰਤ ਮਾਨ ਵੱਲੋਂ ਪਟਿਆਲਾ ‘ਚ ਹੋਈਆਂ ਝੜਪਾਂ ਦੀ ਘਟਨਾ ਦੀ ਫੌਰੀ ਜਾਂਚ ਦੇ ਹੁਕਮ


ਚੰਡੀਗੜ, 30 ਅਪਰੈਲ (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿੱਚ ਹੋਈਆਂ ਝੜਪਾਂ ਦੀ ਘਟਨਾ ਦੀ ਤੁਰੰਤ ਜਾਂਚ ਕਰਨ ਦੇ ਹੁਕਮ ਦਿੱਤੇ ਹਨ ਅਤੇ ਪੁਲੀਸ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮੰਦਭਾਗੀ ਘਟਨਾ ਲਈ ਜ਼ਿੰਮੇਵਾਰ ਕਿਸੇ ਵੀ ਦੋਸੀ ਨੂੰ ਹਰਗਿਜ਼ ਬਖਸ਼ਿਆ ਨਹੀਂ ਜਾਣਾ ਚਾਹੀਦਾ।

ਪਟਿਆਲਾ ਵਿੱਚ ਹਿੰਸਕ ਝੜਪਾਂ ਤੋਂ ਬਾਅਦ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜਾ ਲੈਣ ਲਈ ਅੱਜ ਸਾਮ ਇੱਥੇ ਮੁੱਖ ਮੰਤਰੀ ਰਿਹਾਇਸ਼ ਵਿਖੇ ਸੂਬਾ ਪ੍ਰਸਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਮੌਜੂਦਾ ਸਥਿਤੀ ’ਤੇ ਨੇੜਿਓਂ ਨਜਰ ਰੱਖਣ ਅਤੇ ਉਨਾਂ ਨੂੰ ਨਿਰੰਤਰ ਜਾਣੂੰ ਕਰਵਾਉਂਦੇ ਰਹਿਣ ਦੇ ਨਿਰਦੇਸ ਦਿੱਤੇ।  

ਭਗਵੰਤ ਮਾਨ ਨੇ ਸਪੱਸਟ ਸਬਦਾਂ ਵਿੱਚ ਕਿਹਾ ਕਿ ‘ਆਪ’ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਕਿਸੇ ਦੀ ਵਿਅਕਤੀ ਨੂੰ ਵੀ ਕਿਸੇ ਵੀ ਕੀਮਤ ’ਤੇ ਅਮਨ-ਸਾਂਤੀ ਭੰਗ ਕਰਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ। ਹਾਲਾਂਕਿ, ਉਨਾਂ ਕਿਹਾ ਕਿ ਪੁਲਿਸ ਫੋਰਸ ਵੱਲੋਂ ਲਗਾਤਾਰ ਚੌਕਸੀ ਵਰਤਣ ਕਾਰਨ ਪੰਜਾਬ ਅਜੇ ਵੀ ਦੇਸ ਭਰ ਦੇ ਸਭ ਤੋਂ ਸਾਂਤਮਈ ਸੂਬਿਆਂ ਵਿੱਚੋਂ ਇੱਕ ਹੈ।

ਭਗਵੰਤ ਮਾਨ ਨੇ ਸਪੱਸਟ ਤੌਰ ‘ਤੇ ਕਿਹਾ ਕਿ ਕਾਨੂੰਨ ਵਿਵਸਥਾ ਸੂਬੇ ਦਾ ਮੁੱਖ ਸਰੋਕਾਰ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਭਾਵੇਂ ਉਹ ਕਿੰਨਾ ਵੀ ਅਸਰ-ਰਸੂਖ ਕਿਉਂ ਨਾ ਰੱਖਦਾ ਹੋਵੇ, ਕਾਨੂੰਨ ਨੂੰ ਆਪਣੇ ਹੱਥਾਂ ‘ਚ ਲੈਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ ਅਤੇ ਕਾਨੂੰਨ ਅਨੁਸਾਰ ਸਖਤੀ ਨਾਲ ਪੇਸ ਆਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਤੇ ਬਹੁਤ ਜ਼ਿਆਦਾ ਸੰਵੇਦਨਸ਼ੀਲ ਹੈ ਕਿਉਂਕਿ ਦੁਸਮਣ ਤਾਕਤਾਂ ਇਸ ਨੂੰ ਨਿਸਾਨਾ ਬਣਾਉਣਾ ਦੀ ਤਾਕ ਵਿਚ ਰਹਿੰਦੀਆਂ ਹਨ ਜੋ ਆਪਣੇ ਸੌੜੇ ਹਿੱਤਾਂ ਲਈ ਸੂਬੇ ਦੀ ਸਾਂਤੀ ਨੂੰ ਭੰਗ ਕਰਨਾ ਚਾਹੁੰਦੇ ਹਨ ਪਰ ਸੂਬਾ ਸਰਕਾਰ ਦੀ ਸਖਤ ਚੌਕਸੀ ਕਾਰਨ ਅਜਿਹੀਆਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਵਾਰ-ਵਾਰ ਸਿਰੇ ਨਹੀਂ ਚੜਨ ਦਿੱਤਾ ਗਿਆ।

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਫਿਰਕੂ ਸਦਭਾਵਨਾ, ਅਮਨ-ਸਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਸਖਤ ਘਾਲਣਾ ਘਾਲੀ ਹੈ। ਉਨਾਂ ਨੇ ਭਰੋਸਾ ਜ਼ਾਹਰ ਕਰਦੇ ਹੋਏ ਕਿਹਾ ਕਿ ਸੂਬੇ ਦੇ ਸਮਾਜਿਕ ਤਾਣੇ-ਬਾਣੇ ਨੂੰ ਵਿਗਾੜਨ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ ਅਤੇ ਅਜਿਹੀਆਂ ਦੇਸ ਵਿਰੋਧੀ ਤਾਕਤਾਂ ਨੂੰ ਨੱਥ ਪਾ ਕੇ ਦੇਸ ਦੀ ਅਖੰਡਤਾ ਤੇ ਪ੍ਰਭੂਸੱਤਾ ਨੂੰ ਕਾਇਮ ਰੱਖਿਆ ਜਾਵੇਗਾ।

Leave a Reply