KESARI VIRASAT

Latest news
ਮੋਰਾਰੀ ਬਾਪੂ ਨੇ ਧਰਮ ਪਰਿਵਰਤਨ ਦੀਆਂ ਸਾਜ਼ਿਸ਼ਾਂ ਦਾ ਕੀਤਾ ਪਰਦਾਫਾਸ਼: ਮੁਫਤ ਸਿੱਖਿਆ ਦੇ ਨਾਂ 'ਤੇ ਹਰ ਪਿੰਡ 'ਚ ਹੋ ਰਿਹ... ਜਲੰਧਰ 'ਚ ਯੂਟਿਊਬਰ ਦੇ ਘਰ 'ਤੇ ਗ੍ਰੇਨੇਡ ਹਮਲਾ: ਪਹਿਲੀ ਵਾਰ ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼  ਜ਼ੇਲੇਂਸਕੀ ਨੂੰ ਬਹਿਸ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਕੱਢਿਆ : ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਰੱਦ
You are currently viewing ਖੇਤੀਬਾੜੀ ਵਿਕਾਸ ਬੈਂਕ ਦੇ ਪੈਨਸ਼ਨਰਾਂ ਨੂੰ 62.68 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਹੁਕਮ
Order to release Rs. 62.68 crore to the pensioners of Agriculture Development Bank

ਖੇਤੀਬਾੜੀ ਵਿਕਾਸ ਬੈਂਕ ਦੇ ਪੈਨਸ਼ਨਰਾਂ ਨੂੰ 62.68 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਹੁਕਮ


ਚੰਡੀਗੜ, 30 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਸੂਬੇ ਦੇ ਵਿੱਤ ਅਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਪੈਨਸ਼ਨਰਾਂ ਅਤੇ ਉਨਾਂ ਦੀਆਂ ਵਿਧਵਾਵਾਂ ਲਈ 62.68 ਕਰੋੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੇ ਹੁਕਮ ਦਿੱਤੇ ਹਨ, ਤਾਂ ਜੋ ਪੈਨਸ਼ਰਾਂ ਨੂੰ ਪੈਨਸ਼ਨ ਅਤੇ ਏਰੀਅਰ ਜਾਰੀ ਕੀਤਾ ਜਾ ਸਕੇ।

ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਵਿੱਤ ਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੈਂਕ ਦੇ ਸੇਵਾ ਮੁਕਤ ਮੁਲਾਜਮਾਂ ਨਾਲ ਸਬੰਧਤ ਇਹ ਫੈਸਲਾ ਪਹਿਲ ਦੇ ਆਧਾਰ ‘ਤੇ ਲਿਆ ਹੈ ਤਾਂ ਕਿ ਸੈਂਕੜੇ ਪੈਨਸ਼ਨਰਾਂ ਅਤੇ ਉਨਾਂ ਦੀਆਂ ਵਿਧਵਾਵਾਂ ਦੇ ਸਮਾਜਿਕ ਅਤੇ ਵਿੱਤੀ ਹਿੱਤਾਂ ਦੀ ਰੱਖਿਆ ਕੀਤੀ ਜਾ ਸਕੇ। ਇਸ ਫੈਸਲੇ ਨਾਲ ਲਗਭਗ 1130 ਪੈਨਸ਼ਨਰਾਂ ਅਤੇ ਉਨਾਂ ਦੇ ਪਰਿਵਾਰਾਂ ਨੂੰ ਪੈਨਸ਼ਨ ਅਤੇ ਏਰੀਅਰ ਦਿੱਤੇ ਜਾਣਗੇ। ਉਨਾਂ ਅੱਗੇ ਦੱਸਿਆ ਕਿ ਇਸ ਫੈਸਲੇ ਨਾਲ ਬੈਂਕ ਨੂੰ ਵੀ ਵਿੱਤੀ ਸਹਾਇਤਾ ਮਿਲੇਗੀ। 

ਸਹਿਕਾਰਤਾ ਮੰਤਰੀ ਨੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਰਕਮ ਤੁਰੰਤ ਸਾਰੇ ਲਾਭਪਾਤਰੀ ਪੈਨਸ਼ਨਰਾਂ ਅਤੇ ਉਨਾਂ ਦੀਆਂ ਵਿਧਵਾਵਾਂ ਦੇ ਖਾਤੇ ਵਿੱਚ ਪਾਈ ਜਾਵੇ।

ਦੱਸਣਯੋਗ ਹੈ ਕਿ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੇ ਸਾਲ 1989 ਵਿੱਚ ਆਪਣੇ ਰਿਟਾਇਰਡ ਮੁਲਾਜਮਾਂ ਲਈ ਪੈਨਸ਼ਨ ਸਕੀਮ ਬਣਾਈ ਸੀ ਜੋੋ ਕਿ ਸਾਲ 2013 ਵਿੱਚ ਬੰਦ ਕਰ ਦਿੱਤੀ ਗਈ ਸੀ। ਬੈਂਕ ਦੇ ਰਿਟਾਇਰਡ ਮੁਲਾਜਮਾਂ ਵੱਲੋੋਂ ਇਸ ਫੈਸਲੇ ਖਿਲਾਫ  ਪੰਜਾਬ ਅਤੇ ਹਰਿਆਣਾ ਹਾਈਕੋੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ।  ਪੰਜਾਬ ਅਤੇ ਹਰਿਆਣਾ ਹਾਈਕੋੋਰਟ ਵੱਲੋੋਂ ਸਾਲ 2019 ਵਿੱਚ ਪੈਨਸ਼ਨਰਾਂ ਨੂੰ ਪੈਨਸ਼ਨ ਦੇਣ ਦੇ ਹੁਕਮ ਜਾਰੀ ਕੀਤੇ ਗਏ ਜਿਸਨੂੰ ਵਿਭਾਗ ਵੱਲੋਂ  ਸੁਪਰੀਮ ਕੋੋਰਟ ਆਫ ਇੰਡੀਆ ਵਿੱਚ ਚੁਣੌਤੀ ਦਿੱਤੀ ਗਈ।  ਸੁਪਰੀਮ ਕੋੋਰਟ ਵੱਲੋੋਂ ਮਿਤੀ 11.01.2022 ਨੂੰ ਫੈਸਲਾ ਕੀਤਾ ਗਿਆ ਕਿ ਪੈਨਸ਼ਨ ਬਹਾਲ ਕੀਤੀ ਜਾਵੇ ਅਤੇ ਪੈਨਸ਼ਨਰਾਂ ਦਾ ਬਣਦਾ ਏਰੀਅਰ ਜਨਵਰੀ 2022 ਤੋੋਂ 12 ਬਰਾਬਰ ਮਹੀਨਾਵਾਰ ਕਿਸ਼ਤਾਂ ਵਿੱਚ ਜਾਰੀ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਮਿਤੀ 11.01.2022 ਨੂੰ  ਸੁਪਰੀਮ ਕੋੋਰਟ ਦਾ ਫੈਸਲਾ ਆਉਣ ਦੇ ਬਾਵਜੂਦ ਪਿਛਲੀ ਸਰਕਾਰ ਵੱਲੋੋਂ ਬੈਂਕ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਕੋੋਈ ਯੋੋਗ ਫੈਸਲਾ ਨਹੀਂ ਲਿਆ ਗਿਆ। ਹੁਣ ਵਿੱਤ ਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੈਂਕ ਦੇ ਪੈਨਸ਼ਨਰਾਂ ਅਤੇ ਉਨਾਂ ਦੀਆਂ ਵਿਧਵਾਵਾਂ ਦੇ ਹਿੱਤਾਂ ਨੂੰ ਹਮਦਰਦੀ ਨਾਲ ਵਿਚਾਰਦੇ ਹੋੋਏੇ ਇਸ ਮੁੱਦੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਗਿਆ ਹੈ।

Leave a Reply