KESARI VIRASAT

Latest news
ਧਰਮ ਸੰਸਦ 'ਚ ਯਤੀ ਨਰਸਿਮਹਾਨੰਦ ਦੀ ਚਿਤਾਵਨੀ: ਨਾ ਸਮਝੇ ਤਾਂ 2035 ਤੱਕ ਮੁਸਲਮਾਨ ਹੋਵੇਗਾ ਪ੍ਰਧਾਨ ਮੰਤਰੀ; ਹਿੰਦੂਆਂ ਦੀ ... ਅੱਗੇ ਮੌਤ ਖੜੀ! ਅੱਗ ਲੱਗਣ ਦੀ ਅਫਵਾਹ ਕਾਰਨ ਯਾਤਰੀਆਂ ਨੇ ਮਾਰੀ ਛਾਲ: ਦੂਜੇ ਟ੍ਰੈਕ 'ਤੇ ਆ ਰਹੀ ਟਰੇਨ ਨੇ ਕੁਚਲੇ; 11 ਮਰੇ... ਟਰੰਪ ਦੇ ਸਹੁੰ ਚੁੱਕ ਸਮਾਗਮ 'ਚ ਖਾਲਿਸਤਾਨੀ ਅੱਤਵਾਦੀ ਪੰਨੂ ਦੇ ਦਿਖਾਈ ਦੇਣ ਨਾਲ ਛਿੜੀ ਨਵੀਂ ਬਹਿਸ: ਦਰਸ਼ਕਾਂ 'ਚ ਘੁੰਮਦਾ... ਮਹਾਕੁੰਭ ਤੋਂ ਵਿਸ਼ੇਸ਼ ਕਵਰੇਜ: ਗੰਗਾ ਜਲ ਦੀ ਪਰਖ ਕਰਨ ਲਈ ATS ਮੈਦਾਨ ਵਿੱਚ; ਉਦਯੋਗਪਤੀ ਅਡਾਨੀ ਇਸਕਾਨ ਦੇ ਭੰਡਾਰੇ ਵਿਚ ਹੋ... ਪੰਜਾਬ ਦੇ ਕਿਸਾਨਾਂ ਜਾਂ ਪੰਜਾਬ ਦਾ ਧਰਨੇ,ਭੁਖ ਹੜਤਾਲ ਜਾਂ ਮਰਨ ਵਰਤ ਕਰਨ ਨਾਲ ਸੁਧਾਰ ਜਾਂ ਭਲਾ ਨਹੀਂ ਹੋ ਸਕਦਾ  ਮਹਾਕੁੰਭ ਵਿੱਚ ਸਿਹਤ ਤੋਂ ਇਲਾਵਾ ਮੁਫਤ ਭੋਜਨ ਅਤੇ ਵਾਈ-ਫਾਈ ਦੀ ਸੁਵਿਧਾ: ਸ਼ਰਧਾਲੂਆਂ ਲਈ ਕੁੰਭ ਨਾਲ ਜੁੜੀ ਵਿਸ਼ੇਸ਼ ਜਾਣਕਾਰੀ ਸੈਫ ਅਲੀ ਖਾਨ ਉੱਪਰ ਹਮਲੇ ਦੇ ਦੋਸ਼ ਵਿੱਚ ਬੰਗਲਾਦੇਸ਼ੀ ਗ੍ਰਿਫਤਾਰ ; ਅਦਾਲਤ ਨੇ 5 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਨਿਰਜਾਨ ਅਤੇ ਚਿਰਾਗ ਕਲੋਈਆ ਵਲੋਂ ਰਿਕਾਰਡ ਲੇਬਲ 'Jazzbaat Melodies' ਅਤੇ ਯੂਟਿਊਬ ਚੈਨਲ ਉੱਪਰ ਪਹਿਲਾ ਗਾਣਾ 'Feeling... ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਮੈਂਬਰ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ:  ਪਿਤਾ ਨੇ ਕਿਹਾ- ਜਲਦੀ ਸ਼ੁਰੂ ਹੋਵੇਗੀ ਮੈਂਬਰ... ਪਾਦਰੀਆਂ ਵਲੋਂ ਦਸਤਾਰਧਾਰੀਆਂ ਦਾ ਧਰਮ ਪਰਿਵਰਤਨ ਕਰਨ ਦੀ ਵੱਡੀ ਸਾਜਿਸ਼: ਪੰਜਾਬ 'ਚ 2 ਸਾਲਾਂ 'ਚ 3.5 ਲੱਖ ਲੋਕ ਬਣੇ ਇਸਾਈ...
You are currently viewing ਥਰਮਲ ਪਲਾਂਟ ਦੇ ਚੋਥੇ ਯੂਨਿਟ ਚਲਣ ਨਾਲ 210 ਮੈਗਾ ਵਾਟ ਬਿਜਲੀ ਦਾ ਉਤਪਾਦਨ ਵਧੇਗਾ
The commissioning of the fourth unit of the thermal plant will increase the power generation to 210 MW

ਥਰਮਲ ਪਲਾਂਟ ਦੇ ਚੋਥੇ ਯੂਨਿਟ ਚਲਣ ਨਾਲ 210 ਮੈਗਾ ਵਾਟ ਬਿਜਲੀ ਦਾ ਉਤਪਾਦਨ ਵਧੇਗਾ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਰੂਪਨਗਰ, 30 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਵਿੱਚ ਬਿਜਲੀ ਦੀ ਸਪਲਾਈ ਨੂੰ ਨਿਰੰਤਰ ਯਕੀਨੀ ਕਰਨ ਦੇ ਮੰਤਵ ਨਾਲ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਸੁੱਕਰਵਾਰ ਨੂੰ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨਾਲ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ ਚੱਢਾ ਅਤੇ ਪੀ.ਐਸ.ਪੀ.ਸੀ.ਐਲ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੇਕਟਰ ਸ. ਬਲਦੇਵ ਸਿੰਘ ਸਰਾਂ ਵੀ ਸਨ।

ਥਰਮਲ ਪਲਾਂਟ ਦਾ ਦੌਰਾ ਕਰਦਿਆਂ ਬਿਜਲੀ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਇਸ ਪਲਾਂਟ ਦੇ ਚਾਰੋਂ ਯੂਨਿਟਾਂ ਨੂੰ ਲਗਾਤਾਰ ਚਲਾਇਆ ਜਾਵੇ ਤਾਂ ਜੋ ਸੂਬੇ ਵਿੱਚ ਬਿਜਲੀ ਦੀ ਸਪਲਾਈ ਨੂੰ ਪੂਰਾ ਕਰਨ ਵਿੱਚ ਯੋਗਦਾਨ ਪਾਇਆ ਜਾ ਸਕੇ। ਉਨਾਂ ਕਿਹਾ ਕਿ ਥਰਮਲ ਪਲਾਂਟ ਦਾ ਚੌਥਾ ਯੂਨਿਟ ਸਲਾਨਾ ਮੇਨਟੈਨਸ ਲਈ ਪਿਛਲੇ 25 ਦਿਨਾਂ ਤੋਂ ਬੰਦ ਸੀ ਜਿਸ ਨੂੰ ਤੁਰੰਤ ਚਾਲੂ ਕੀਤਾ ਜਾਵੇ। ਜਿਸ ਉਪਰੰਤ ਮੌਕੇ ‘ਤੇ ਹਾਜਰ ਸ. ਬਲਦੇਵ ਸਿੰਘ ਨੇ ਕਿਹਾ ਕਿ ਥਰਮਲ ਪਲਾਂਟ ਦਾ ਚੌਥਾ ਯੂਨਿਟ ਅੱਜ ਹੀ ਚਾਲੂ ਕਰ ਦਿੱਤਾ ਜਾਵੇਗਾ।

ਉਨਾਂ ਦੱਸਿਆ ਕਿ ਥਰਮਲ ਪਲਾਂਟ ਵਿਖੇ ਤੀਜਾ ਯੂਨਿਟ 28 ਅਪ੍ਰੈਲ ਨੂੰ ਚਾਲੂ ਕੀਤਾ ਗਿਆ ਜਦ ਕਿ ਚੌਥਾ ਯੂਨਿਟ ਅੱਜ ਹੀ ਚਾਲੂ ਹੋਣ ਨਾਲ ਇਹ ਪਲਾਂਟ ਆਪਣੀ ਪੂਰੀ ਸਮੱਰਥਾ ਦੇ ਨਾਲ ਬਿਜਲੀ ਦੀ ਸਪਲਾਈ ਕਰੇਗਾ। ਉਨਾਂ ਕਿਹਾ ਕਿ ਚੌਥੇ ਯੂਨਿਟ ਦੇ ਚਾਲੂ ਹੋਣ ਨਾਲ 210 ਮੈਗਾਵਾਟ ਬਿਜਲੀ ਦੀ ਪੈਦਾਵਾਰ ਵਿੱਚ ਵਾਧਾ ਹੋ ਜਾਵੇਗਾ ਅਤੇ ਤਲਵੰਡੀ ਸਾਬੋ ਵਿਖੇ ਵੀ 660 ਮੈਗਾਵਾਟ ਬਿਜਲੀ ਦੀ ਪੈਦਾਵਾਰ ਨੂੰ ਵਧਾਇਆ ਗਿਆ ਹੈ।

ਇਸ ਮੌਕੇ ‘ਤੇ ਸ. ਹਰਭਜਨ ਸਿੰਘ ਨੇ ਥਰਮਲ ਪਲਾਂਟ ਵਿੱਚ ਆਪ ਖੁੱਦ ਨਿੱਜੀ ਤੌਰ ‘ਤੇ ਜਾ ਕੇ ਯੂਨਿਟਾਂ ਦੇ ਚਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਕੰਟਰੋਲ ਰੂਮ ਦਾ ਵੀ ਦੌਰਾ ਕੀਤਾ। ਉਨਾਂ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਥਰਮਲ ਪਲਾਂਟ ਨੂੰ ਖਤਮ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਦ ਕਿ ਕਾਂਗਰਸ ਸਰਕਾਰ ਨੇ ਜਨਵਰੀ 2018 ਵਿੱਚ ਥਰਮਲ ਪਲਾਂਟ ਦੇ 2 ਯੂਨਿਟਾਂ ਨੂੰ ਜੜੋਂ ਖਤਮ ਕਰਵਾ ਦਿੱਤਾ ਅਤੇ ਇਸ ਨੂੰ ਮੁੜ ਚਾਲੂ ਕਰਨ ਲਈ ਕੋਈ ਯਤਨ ਵੀ ਨਹੀਂ ਕੀਤੇ। ਜਿਸ ਨਾਲ ਬਿਜਲੀ ਦੇ ਉਤਪਾਦਨ ਨੂੰ ਫਰਕ ਤਾ ਪਿਆ ਹੈ ਨਾਲ ਹੀ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਨੂੰ ਵੀ ਆਪਣੀ ਨੌਕਰੀ ਤੋਂ ਹੱਥ ਧੌਣਾ ਪਿਆ।

ਉਨਾਂ ਸੂਬੇ ਦੇ ਕਿਸਾਨਾਂ ਲੋਕਾਂ ਨੂੰ ਵਿਸ਼ਵਾਸ਼ ਦਿਵਾਉਂਦਿਆਂ ਕਿਹਾ ਕਿ ਜਲਦ ਬਿਜਲੀ ਦੀ ਸਪਲਾਈ ਨੂੰ ਨਿਯਮਤ ਕੀਤਾ ਜਾਵੇਗਾ ਜਿਸ ਨੂੰ ਅਮਲੀ ਜਾਮਾ ਪਹਿਨਾਉਣ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਣਥੱਕ ਯਤਨ ਕਰ ਰਹੀਂ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਪੰਜਾਬ ਵੱਲੋਂ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਲਈ ਬਿਜਲੀ ਦੀ ਨਿਰਵਿਘਨ ਅਤੇ ਨਿਯਮਤ ਸਪਲਾਈ ਲਈ ਕੇਂਦਰੀ ਬਿਜਲੀ ਮੰਤਰੀ ਆਰ.ਕੇ. ਸਿੰਘ ਨਾਲ ਕੀਤੀ ਮੁਲਾਕਾਤ ਕੀਤੀ ਹੈ।

  ਉਹਨਾਂ ਨੂੰ ਝੋਨੇ ਦੇ ਅਗਾਮੀ ਸੀਜਨ ਦੇ ਮੱਦੇਨਜਰ ਸੂਬੇ ਲਈ ਬਿਜਲੀ ਦੀ ਲੋੜ ਬਾਰੇ ਜਾਣੂ ਕਰਵਾਇਆ। ਉਨਾਂ ਦੱਸਿਆ ਕਿ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਆਪਣੇ ਪੂਲ ਵਿੱਚੋਂ ਵੀ ਬਿਜਲੀ ਦੇਣ ਦੀ ਅਪੀਲ ਕੀਤੀ ਹੈ ਅਤੇ ਇਸ ਦੇ ਨਾਲ ਹੀ ਕੋਲੇ ਦੀ ਸਪਲਾਈ ਨੂੰ ਨਿਰਵਿਘਨ ਕਰਨ ਲਈ ਕਿਹਾ ਹੈ।

ਸ. ਹਰਭਜਨ ਸਿੰਘ ਨੇ ਥਰਮਲ ਪਲਾਂਟ ਵਿਖੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਦੇ ਨਾਲ ਵਿਚਾਰ ਚਰਚਾ ਵੀ ਕੀਤੀ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਡਾ. ਸੰਦੀਪ ਗਰਗ, ਐਸ.ਡੀ.ਐਮ. ਸ. ਗੁਰਵਿੰਦਰ ਜੌਹਲ, ਚੀਫ ਇੰਜੀਨੀਅਰ ਜੀ.ਜੀ.ਐਸ.ਟੀ.ਪੀ. ਸ਼੍ਰੀ ਰਵੀ ਵੰਦਵਾ,  ਜਨਰੇਸ਼ਨ ਡਾਇਰੈਕਟਰ ਸ਼੍ਰੀ ਪਰਮਜੀਤ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Leave a Reply