KMV Cyber Crime Awareness Lecture in collaboration with Police Commissionerate
JALANDHAR (KNN)-ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ ਜਲੰਧਰ ਦੇ ਸਟੂਡੈਂਟ ਵੈੱਲਫੇਅਰ ਵਿਭਾਗ ਦੁਆਰਾ ਪੁਲਿਸ ਕਮਿਸ਼ਨਰੇਟ, ਜਲੰਧਰ ਦੇ ਨਾਲ ਮਿਲ ਕੇ ਸਾਇਬਰ ਕਰਾਈਮ ਸਬੰਧੀ ਜਾਗਰੂਕਤਾ ਪੈਦਾ ਕਰਦੇ ਲੈਕਚਰ ਦਾ ਆਯੋਜਨ ਕਰਵਾਇਆ ਗਿਆ।
ਵਿਦਿਆਰਥਣਾਂ ਨੂੰ ਸਾਈਬਰ ਸਪੇਸ ਦੀ ਬਦਲਦੀ ਗਤੀਸ਼ੀਲਤਾ ਬਾਰੇ ਜਾਣੂ ਕਰਵਾਉਣ ਤੋਂ ਇਲਾਵਾ ਉਨ੍ਹਾਂ ਨੂੰ ਸਾਈਬਰ ਸੁਰੱਖਿਆ ਦੀ ਮਹੱਤਤਾ ਬਾਰੇ ਦੱਸਦੇ ਹੋਏ ਘਰਾਂ ਵਿੱਚ ਇਸ ਨੂੰ ਕਿਸ ਤਰ੍ਹਾਂ ਯਕੀਨੀ ਬਣਾਇਆ ਜਾ ਸਕਦਾ ਹੈ ਸਬੰਧੀ ਵੀ ਗੱਲ ਕੀਤੀ ਗਈ। ਇਸ ਦੇ ਨਾਲ ਹੀ ਸਰੋਤ ਬੁਲਾਰਿਆਂ ਵਲੋਂ ਵਿਦਿਆਰਥਣਾਂ ਨੂੰ ਸਾਈਬਰ ਹੈਕਰਜ਼ ਵੱਲੋਂ ਦਰਪੇਸ਼ ਚੁਣੌਤੀਆਂ ਅਤੇ ਖਤਰਿਆਂ ਦੇ ਨਾਲ-ਨਾਲ ਸਾਈਬਰ ਅਪਰਾਧਾਂ ਨੂੰ ਰੋਕਣ ਦੇ ਉਪਾਵਾਂ ਬਾਰੇ ਵੀ ਵਿਸਥਾਰ ਸਹਿਤ ਦੱਸਿਆ ਅਤੇ ਨਾਲ ਹੀ ਸਾਈਬਰ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਸਾਈਬਰ ਕਾਨੂੰਨਾਂ ਅਤੇ ਇਨ੍ਹਾਂ ਦੀਆਂ ਨਵੀਨਤਮ ਸੋਧਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਇਨ੍ਹਾਂ ਦੀਆਂ ਵਿਸ਼ੇਸ਼ਤਾਵਾਂ ਅਤੇ ਤਕਨੀਕਾਂ ਤੋਂ ਵੀ ਜਾਣੂ ਕਰਵਾਇਆ।
ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਵਿਸ਼ੇ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕਰਨ ਦੇ ਲਈ ਸਰੋਤ ਬੁਲਾਰਿਅਾਂ ਪ੍ਰਤੀ ਧੰਨਵਾਦ ਵਿਅਕਤ ਕਰਦੇ ਹੋਏ ਕਿਹਾ ਕਿ ਸਾਈਬਰ ਕ੍ਰਾਈਮ ਬਾਰੇ ਜਾਗਰੂਕਤਾ ਦਾ ਪ੍ਰਸਾਰ ਮੌਜੂਦਾ ਸਮੇਂ ਦੀ ਜ਼ਰੂਰਤ ਹੈ ਤਾਂ ਜੋ ਕਿਸੇ ਦੀ ਵੀ ਨਿੱਜਤਾ ਉਪਰ ਕੋਈ ਖ਼ਤਰਾ ਨਾ ਬਣ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਸਫਲ ਆਯੋਜਨ ਦੇ ਲਈ ਡਾ. ਮਧੂਮੀਤ, ਡੀਨ, ਸਟੂਡੈਂਟ ਵੈੱਲਫੇਅਰ ਦੁਆਰਾ ਕੀਤੇ ਗਏ ਯਤਨਾਂ ਦੀ ਵੀ ਸ਼ਲਾਘਾ ਕੀਤੀ।