Vigilance arrests hospital accountant for taking bribe of Rs 25,000
ਚੰਡੀਗੜ, 30 ਅਪ੍ਰੈਲ( ਕੇਸਰੀ ਨਿਊਜ਼ ਨੈੱਟਵਰਕ)-: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਤਾਇਨਾਤ ਅਕਾਊਂਟੈਂਟ-ਕਮ-ਕੈਸ਼ੀਅਰ, ਧਰਮਵੀਰ ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਮੁਲਜਮ ਧਰਮਵੀਰ ਨੂੰ ਸ਼ਿਕਾਇਤਕਰਤਾ ਰਵਿੰਦਰ ਕੁਮਾਰ ਵਾਸੀ ਮੁਰਾਦਵਾਲਾ ਭੋਮਗੜ, ਜ਼ਿਲਾ ਫਾਜ਼ਿਲਕਾ ਦੀ ਸ਼ਿਕਾਇਤ ਉਪਰ ਗਿ੍ਰਫਤਾਰ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਮੁੱਦਈ ਰਵਿੰਦਰ ਕੁਮਾਰ ਕੋਲ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਕੰਟੀਨ ਦਾ ਠੇਕਾ ਹੈ ਤੇ ਉਸ ਵੱਲੋਂ ਮੁਹੱਈਆ ਕਰਵਾਏ ਜਾਂਦੇ ਖਾਣੇ ਆਦਿ ਦੇ ਬਿੱਲ ਧਰਮਵੀਰ ਅਕਾਊਂਟੈਂਟ ਵੱਲੋਂ ਪਾਸ ਕਰਵਾਏ ਜਾਂਦੇ ਹਨ। ਸ਼ਿਕਾਇਤਕਰਤਾ ਨੇ ਵਿਜੀਲੈੰਸ ਬਿਉਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਅਕਾਊਂਟੈਂਟ ਨੇ ਉਸ ਤੋਂ ਬਿਲਾਂ ਨੂੰ ਪਾਸ ਕਰਾਉਣ ਬਦਲੇ 30000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ।