ਸਰਕਾਰ ਨੇ ਅਪੀਲ ਕੀਤੀ ਕਿ ਇਸ ਤਕਨੀਕ ਦੇ ਨਾਲ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਵਿੱਚ ਮਦਦ ਮਿਲੇਗੀ। ਝੋਨੇ ਦੀ ਸਿੱਧੀ ਬਿਜਾਈ ਨਾ ਸਿਰਫ ਵਾਤਾਵਰਨ ਤੇ ਸਕਾਰਾਤਮਕ ਪ੍ਰਭਾਵ ਪਾਉਂਦੀ ਹੈ, ਸਗੋਂ ਕਿਸਾਨਾਂ ਲਈ ਆਰਥਿਕ ਤੋਰ ਤੇ ਵੀ ਲਾਹੇਵੰਦ ਹੈ। ਇਸ ਵਿੱਧੀ ਨਾਲ ਬਿਜਾਈ ਕਰਨ ਨਾਲ ਝੋਨੇ ਦੇ ਝਾੜ ਤੇ ਕੋਈ ਅਸਰ ਨਹੀਂ ਪੈਂਦਾ ਅਤੇ ਝੋਨੇ ਦੀ ਕਟਾਈ ਤੋਂ ਬਾਅਦ ਉਸੇ ਖੇਤ ਵਿੱਚ ਕਣਕ ਜਾਂ ਹੋਰ ਫ਼ਸਲ ਦਾ ਝਾੜ ਵੀ ਵੱਧ ਨਿਕਲਦਾ ਹੈ। ਪੰਜਾਬ ਵਿੱਚ ਝੋਨੇ ਦੀ ਲਵਾਈ ਸ਼ੁਰੂ ਹੋਣ ਨਾਲ ਬਿਜਲੀ ਦੀ ਮੰਗ 5000 ਮੈਗਾਵਾਟ ਵੱਧ ਜਾਂਦੀ ਹੈ ਪਰ ਜੇਕਰ ਝੋਨੇ ਦੀ ਸਿੱਦੀ ਬਿਜਾਈ ਕੀਤੀ ਜਾਵੇ ਤਾਂ ਬਿਜਲੀ ਈਦੀ ਖਪਤ ਵੀ ਘੱਟ ਜਾਵੇਗਾ।