KESARI VIRASAT

Latest news
ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼  ਜ਼ੇਲੇਂਸਕੀ ਨੂੰ ਬਹਿਸ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਕੱਢਿਆ : ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਰੱਦ ਸੈਂਟਰਲ ਯੂਨੀਵਰਸਿਟੀ ਆਫ਼ ਪੰਜਾਬ ਬਠਿੰਡਾ ਦੇ ਸਥਾਪਨਾ ਦਿਵਸ ਮੌਕੇ ਭਾਰਤ ਦੀ ਗੁਰੂਕੁਲ ਪ੍ਰਣਾਲੀ ਦੀ ਅਮੀਰ ਪਰੰਪਰਾ ਨੂੰ ਕੀ... ਬੀਬੀਸੀ ਨੇ ਹਮਾਸ ਕਮਾਂਡਰ ਦੇ ਬੇਟੇ ਨੂੰ ਬਣਾਇਆ ਆਪਣੀ ਡਾਕੂਮੈਂਟਰੀ ਦਾ 'ਹੀਰੋ', ਪਤਨੀ ਨੂੰ ਵੀ ਦਿੱਤੇ ਡਾਲਰ: ਲੋਕ ਰੋਹ ਕ...
You are currently viewing ਐਮ.ਜੀ.ਐਨ. ਪਬਲਿਕ ਸਕੂਲ, ਆਦਰਸ਼ ਨਗਰ, ਜਲੰਧਰ ਨੇ ਸੈਸ਼ਨ 2022-23 ਲਈ ਇਨਵੈਸਟੀਚਰ ਦੀ ਰਸਮ

ਐਮ.ਜੀ.ਐਨ. ਪਬਲਿਕ ਸਕੂਲ, ਆਦਰਸ਼ ਨਗਰ, ਜਲੰਧਰ ਨੇ ਸੈਸ਼ਨ 2022-23 ਲਈ ਇਨਵੈਸਟੀਚਰ ਦੀ ਰਸਮ


MGN Public School, Adarsh Nagar, Jalandhar conducted Investor’s Ceremony for the session 2022-23

  ਜਲੰਧਰ, 4 ਮਈ (ਕੇਸਰੀ ਨਿਊਜ਼ ਨੈੱਟਵਰਕ)-ਸੈਸ਼ਨ 2022-23 ਲਈ ਇਨਵੈਸਟੀਚਰ ਸੈਰੇਮਨੀ ਸਮਾਰੋਹ ਐਮ.ਜੀ.ਐਨ. ਪਬਲਿਕ ਸਕੂਲ, ਆਦਰਸ਼ ਨਗਰ, ਜਲੰਧਰ ਵਿਖੇ ਆਯੋਜਿਤ ਕੀਤਾ ਗਿਆ।

ਸਕੂਲ ਨੇ ਮੌਜੂਦਾ ਸੈਸ਼ਨ ਲਈ ਵਿਦਿਆਰਥੀ ਅਹੁਦੇਦਾਰਾਂ ਨੂੰ ਜ਼ਿੰਮੇਵਾਰੀ ਸੌਂਪੀ। ਜੁਗਾਦ ਸਿੰਘ ਨੂੰ ਹੈੱਡ ਬੁਆਏ ਅਤੇ ਸਨਮੀਤ ਕੌਰ ਨੂੰ ਹੈੱਡ ਗਰਲ ਨਿਯੁਕਤ ਕੀਤਾ ਗਿਆ ਹੈ। ਜਾਨੀਆ ਵਧਵਾ ਅਤੇ ਸਨਿਮਰਜੋਤ ਸਿੰਘ ਕ੍ਰਮਵਾਰ ਡਿਪਟੀ ਹੈੱਡ ਗਰਲ ਅਤੇ ਡਿਪਟੀ ਹੈੱਡ ਬੁਆਏ ਦੀਆਂ ਜ਼ਿੰਮੇਵਾਰੀਆਂ ਨਿਭਾਉਣਗੇ। ਹੈੱਡ ਬੁਆਏ, ਹੈੱਡ ਗਰਲ, ਡਿਪਟੀ ਹੈੱਡ ਬੁਆਏ, ਡਿਪਟੀ ਹੈੱਡ ਗਰਲ ਸਮੇਤ ਕਪਤਾਨ, ਉਪ ਕਪਤਾਨ, ਖੇਡ ਕਪਤਾਨ, ਸੱਭਿਆਚਾਰਕ ਕਪਤਾਨ ਅਤੇ ਚਾਰੇ ਹਾਊਸਾਂ ਦੇ ਪ੍ਰਧਾਨਾਂ ਨੇ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦਾ ਪ੍ਰਣ ਲਿਆ।

ਫਿਜ਼ਾ ਮਨਚੰਦਾ ਅਤੇ ਗੁਰਕੀਰਤ ਸਿੰਘ (ਹੈੱਡ ਗਰਲ ਅਤੇ ਹੈੱਡ ਬੁਆਏ ਸੈਸ਼ਨ 2021-22) ਨੇ  ਫੁੱਲਾ ਦੇ ਗੁਲਦਸਤੇ  ਨਾਲ ਹੈੱਡ ਬੁਆਏ ਅਤੇ ਹੈੱਡ ਗਰਲ ਨੂੰ ਵਧਾਈ ਦਿੱਤੀ ਅਤੇ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਪਿ੍ੰਸੀਪਲ ਸ੍ਰੀ ਕੰਵਲਜੀਤ ਸਿੰਘ ਰੰਧਾਵਾ ਅਤੇ ਵਾਈਸ ਪਿ੍ੰਸੀਪਲ ਸ੍ਰੀ ਗੁਰਜੀਤ ਸਿੰਘ ਨੇ ਹੈੱਡ ਬੁਆਏ, ਹੈੱਡ ਗਰਲ, ਡਿਪਟੀ ਹੈੱਡ ਬੁਆਏ ਅਤੇ ਡਿਪਟੀ ਹੈੱਡ ਗਰਲ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਪ੍ਰੇਰਨਾ ਦਿੰਦੇ ਹੋਏ ਉਨ੍ਹਾਂ ਨੂੰ ਵਧਾਈ ਦਿੱਤੀ।

https://www.facebook.com/kesari

ਸ਼੍ਰੀਮਤੀ ਸੰਗੀਤਾ ਭਾਟੀਆ-ਇੰਚਾਰਜ ਪ੍ਰਾਇਮਰੀ ਵਿੰਗ, ਸ਼੍ਰੀਮਤੀ ਸੂਖਮ-ਇੰਚਾਰਜ ਪ੍ਰੀ ਪ੍ਰਾਇਮਰੀ ਵਿੰਗ, ਸ਼੍ਰੀਮਤੀ ਅਮਰਦੀਪ ਕੌਰ-ਕੋਆਰਡੀਨੇਟਰ ਸੀਨੀ .ਸੈਕੰ. ਵਿੰਗ, ਸ਼੍ਰੀਮਤੀ ਇੰਦਰਪ੍ਰੀਤ ਕੌਰ-ਸੀ.ਬੀ.ਐਸ.ਈ ਕੋਆਰਡੀਨੇਟਰ ਅਤੇ ਸ਼੍ਰੀ ਸਤਵਿੰਦਰ ਸਿੰਘ-ਕੋਆਰਡੀਨੇਟਰ ਸੀਨੀ. ਵਿੰਗ ਨੇ ਵੀ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਪੱਤਰ ਭੇਂਟ ਕੀਤੇ। ਉਨ੍ਹਾਂ ਦੀ ਪ੍ਰਾਪਤੀ ਲਈ ਉਨ੍ਹਾਂ ਨੂੰ ਵਧਾਈ ਦਿੱਤੀ

Leave a Reply