KESARI VIRASAT

ਕੇਸਰੀ ਵਿਰਾਸਤ

Latest news
ਸ਼ਮਸ਼ਾਨਘਾਟ ਦੀ ਕੰਧ ਡਿੱਗੀ: ਮਲਬੇ ਹੇਠ ਦੱਬੇ 6 ਲੋਕ, ਲੜਕੀ ਸਮੇਤ 4 ਦੀ ਮੌਤ; ਹਾਦਸੇ ਦਾ ਵੀਡੀਓ ਸਾਹਮਣੇ ਆਇਆ ਮੁੱਖ ਮੰਤਰੀ ਦੀ ਕੋਠੀ ਸਾਹਮਣੇ ਭਾਈ ਲਾਲੋ ਦੇ ਵਾਰਸਾਂ ਵਲੋਂ ਰੋਸ ਮੀਟਿੰਗ ਭਲਕੇ  - ਮੰਜਿਲ  ਵੱਡੀ ਸਿਆਸੀ ਹਲਚਲ: ਕਰਮਜੀਤ ਚੌਧਰੀ ਨੇ ਕਾਂਗਰਸ ਛੱਡੀ:ਹਿਮਾਚਲ ਕਾਂਗਰਸ ਦੇ ਸਹਿ-ਇੰਚਾਰਜ ਬਿੱਟੂ ਵੀ ਭਾਜਪਾ 'ਚ ਸ਼ਾਮਲ ਪਤੀ ਨੇ ਗਰਭਵਤੀ ਪਤਨੀ ਨੂੰ ਜ਼ਿੰਦਾ ਸਾੜਿਆ: ਪਹਿਲਾਂ ਉਸ ਨੂੰ ਮੰਜੇ ਨਾਲ ਬੰਨ੍ਹਿਆ, ਫਿਰ ਅੱਗ ਲਗਾ ਦਿੱਤੀ; ਪੇਟ ਵਿੱਚ ਜੁੜ... ਬਾਲਮੀਕੀ ਸਮਾਜ ਨੇ ਤਰਨਜੀਤ ਸਿੰਘ ਸੰਧੂ ਨੂੰ ਭਾਰੀ ਵੋਟਾਂ ਨਾਲ ਜਿੱਤ ਦਿਵਾਉਣ ਦਾ ਦਿੱਤਾ ਭਰੋਸਾ। 21 ਰਾਜਾਂ ਦੀਆਂ 102 ਸੀਟਾਂ 'ਤੇ ਵੋਟਿੰਗ ਸਮਾਪਤ: ਸ਼ਾਮ 5 ਵਜੇ ਤੱਕ ਮੱਧ ਪ੍ਰਦੇਸ਼ ਵਿੱਚ 63% , ਰਾਜਸਥਾਨ ਵਿੱਚ 50% ਵੋਟ... ਵਿਆਹੁਤਾ ਔਰਤ ਨੂੰ ਲਾ ਦਿੱਤੀ ਵਿਧਵਾ ਪੈਨਸ਼ਨ: ਦਲਾਲ ਡੇਢ ਸਾਲ ਤੱਕ ਔਰਤ ਦਾ ਸਰੀਰਕ ਸ਼ੋਸ਼ਣ ਕਰਦਾ ਰਿਹਾ; ਧੀ ਵੱਲ ਦੇਖਿਆ ... ਇਜ਼ਰਾਈਲ ਦਾ ਜਵਾਬੀ ਹਮਲਾ: ਇਸਫਾਹਾਨ ਵਿੱਚ ਧਮਾਕੇ ਜਿਸ ਵਿੱਚ ਪ੍ਰਮਾਣੂ ਟਿਕਾਣੇ ਹਨ, ਹਵਾਈ ਰੱਖਿਆ ਪ੍ਰਣਾਲੀ ਸਰਗਰਮ; ਬਹੁਤ... ਪੰਜਾਬ 'ਚ ਘਰਵਾਲੀ ਨੇ ਕੀਤੀ ਬਾਹਰਵਾਲੀ ਦੀ ਕੁੱਟਮਾਰ: ਬਾਂਹ ਅਤੇ ਸਿਰ 'ਤੇ ਮਾਰੀਆਂ ਇੱਟਾਂ , ਪਤੀ ਵੀ ਸੀ ਨਾਲ ; ਵੀਡੀਓ ਸ... ਪੰਜਾਬ 'ਚ ਬੱਚੀ ਨੂੰ ਜ਼ਿੰਦਾ ਦਫ਼ਨਾਉਣ 'ਤੇ ਔਰਤ ਨੂੰ ਫਾਂਸੀ ਦੀ ਸਜ਼ਾ: ਉਸ ਨੇ ਰੋਂਦੇ ਹੋਏ ਕਿਹਾ-ਮੇਰੇ 2 ਬੱਚੇ, ਰਹਿਮ ਕ...
You are currently viewing ਫੰਡਾਂ ਦੀ ਕਮੀ ਨਾਲ ਜੂਝ ਰਹੀ ਪੰਜਾਬ ਸਰਕਾਰ ਹੁਣ ਬੇਸਹਾਰਾ ਗਾਵਾਂ ਦੀ ਸਾਂਭ-ਸੰਭਾਲ ਲਈ ਪੁੱਜੀ ਪ੍ਰਧਾਨ ਮੰਤਰੀ ਦੇ ਦਰਬਾਰ
Punjab govt struggling with lack of funds now reaches out to PM's court

ਫੰਡਾਂ ਦੀ ਕਮੀ ਨਾਲ ਜੂਝ ਰਹੀ ਪੰਜਾਬ ਸਰਕਾਰ ਹੁਣ ਬੇਸਹਾਰਾ ਗਾਵਾਂ ਦੀ ਸਾਂਭ-ਸੰਭਾਲ ਲਈ ਪੁੱਜੀ ਪ੍ਰਧਾਨ ਮੰਤਰੀ ਦੇ ਦਰਬਾਰ

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


  Punjab govt struggling with lack of funds now reaches out to PM’s court
ਚੰਡੀਗੜ੍ਹ  04 ਮਈ (ਕੇਸਰੀ ਨਿਊਜ਼ ਨੈੱਟਵਰਕ)- ਆਪੇ ਹੀ ਮੈਂ ਰੱਜੀ ਪੁੱਜੀ ਆਪੇ ਮੇਰੇ ਬੱਚੇ ਜੀਣ। ਇਹ ਅਖਾਣ ਅੱਜਕਲ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਉੱਪਰ ਪੂਰੀ ਤਰਾਂ ਢੁੱਕਦੀ ਜਾਪਦੀ ਹੈ। ਦਰਅਸਲ ਆਪਣੇ ਆਪ ਨੂੰ ਸੂਬਾ ਪੰਜਾਬ ਲਈ ਹਰ ਤਰਾਂ ਦੀ ਅਗਵਾਈ ਦੇ ਸਮਰੱਥ ਕਰਾਰ ਦੇਣ ਵਿਚ ਭਾਵਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸਰਵੇ ਸਰਵਾ ਅਰਵਿੰਦਰ ਕੇਜਰੀਵਾਲ ਕਿਸੇ ਵੀ ਤਰਾਂ ਪਿੱਛੇ ਨਹੀਂ ਹਨ। ਪਰ ਜਦੋਂ ਵੀ ਪੰਜਾਬ ਵਿਚ ਕੋਈ ਯੋਜਨਾ ਲਾਗੂ ਕਰਨ ਦੀ ਵਾਰੀ ਆਊਂਦੀ ਹੈ ਤਾਂ ਹਰ ਯੋਜਨਾ ਲਈ ਫੰਡਾਂ ਵਾਸਤੇ ਸਰਕਾਰ ਦਾ ਹਰ ਮੰਤਰਾਲਾ ਹਰ ਵਿਭਾਗ ਕੇਂਦਰ ਦੀ ਮੋਦੀ ਸਰਕਾਰ ਵੱਲ ਝਾਕ ਰਿਹਾ ਹੁੰਦਾ ਹੈ। ਅਜਿਹਾ ਹੀ ਮਾਨਲਾ ਪੰਜਾਬ ਰਾਜ ਗਊਂ ਕਮਿਸ਼ਨ ਵਿਚ ਦੇਖਣ ਨੂੰ ਮਿਲ ਰਿਹਾ ਹੈ ਜਿਸਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਬੇਸਹਾਰਾ ਗਾਵਾਂ ਦੀ ਸਾਂਭ-ਸੰਭਾਲ ਲਈ ਜੰਗਲਾਂ ਵਿੱਚ ਸੈਡ ਬਣਾਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਕੇ  ਅਪੀਲ ਕੀਤੀ ਹੈ।
ਇਸ ਸਬੰਧ ਵਿੱਚ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਸ਼ਰਮਾ ਨੇ ਦੱਸਿਆ ਕਿ ਆਮ ਵੇਖਣ ਵਿਚ ਆਇਆ ਹੈ ਕਿ ਬੇਸਹਾਰਾ ਗਾਵਾਂ ਸੜਕਾਂ ਤੇ ਘੁੰਮਦੀਆਂ ਰਹਿੰਦੀਆਂ ਹਨ, ਜਿਸ ਨਾਲ ਸੜਕਾਂ ਤੇ ਦੁਰਘਟਨਾਵਾਂ ਹੋਣ ਨਾਲ ਨਾ ਕੇਵਲ ਲੋਕਾਂ ਨੂੰ ਜਾਨ ਮਾਲ ਦਾ ਨੁਕਸਾਨ ਹੁੰਦਾ ਹੈ ਸਗੋਂ ਗਾਵਾਂ ਵੀ ਅਜਿਹੇ ਹਾਦਸਿਆਂ ਵਿੱਚ ਜ਼ਖ਼ਮੀ ਹੁੰਦੀਆਂ ਹਨ।
ਉਹਨਾਂ ਨੇ ਅੱਗੇ ਕਿਹਾ ਕਿ ਗਾਵਾਂ ਧਾਰਮਿਕ ਆਸਥਾ ਦਾ ਪ੍ਰਤੀਕ ਹੋਣ ਕਾਰਨ ਇਹਨਾਂ ਦੀ ਰਖਿਆ ਅਤੇ ਸਾਂਭ ਸੰਭਾਲ ਕਰਨਾ ਸਾਡੀ ਜ਼ਿੰਮੇਵਾਰੀ ਹੈ। ਪੰਜਾਬ ਸੇਵਾ ਗਊ ਕਮਿਸ਼ਨ ਪੰਜਾਬ ਵਿੱਚ ਗਾਵਾਂ ਦੀ ਸੇਵਾ ਸੰਭਾਲ ਅਤੇ ਰਖਿਆ ਲਈ ਹਰ ਉਪਰਾਲਾ ਕਰ ਰਿਹਾ ਹੈ। ੳਹਨਾਂ ਨੇ ਭਾਰਤ ਦੀ ਮੋਦੀ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜੰਗਲਾਂ ਦੀ ਜ਼ਮੀਨ ਤੇ ਗਾਵਾਂ ਦੇ ਰਹਿਣ ਦਾ ਪ੍ਰਬੰਧ ਕਰਵਾਉਣ ਤਾਂ ਜ਼ੋ ਗਾਵਾਂ ਲਈ ਅਨੁਕੂਲ ਵਾਤਾਵਰਣ ਅਤੇ ਚਾਰਾ ਮੁਹੱਈਆ ਕਰਵਾਇਆ ਜਾ ਸਕੇ।

Leave a Reply