KESARI VIRASAT

Latest news
ਮੋਰਾਰੀ ਬਾਪੂ ਨੇ ਧਰਮ ਪਰਿਵਰਤਨ ਦੀਆਂ ਸਾਜ਼ਿਸ਼ਾਂ ਦਾ ਕੀਤਾ ਪਰਦਾਫਾਸ਼: ਮੁਫਤ ਸਿੱਖਿਆ ਦੇ ਨਾਂ 'ਤੇ ਹਰ ਪਿੰਡ 'ਚ ਹੋ ਰਿਹ... ਜਲੰਧਰ 'ਚ ਯੂਟਿਊਬਰ ਦੇ ਘਰ 'ਤੇ ਗ੍ਰੇਨੇਡ ਹਮਲਾ: ਪਹਿਲੀ ਵਾਰ ਪਾਕਿਸਤਾਨੀ ਕੁਨੈਕਸ਼ਨ ਆਇਆ ਸਾਹਮਣੇ ਜ਼ੁਲਫਾਨ ਨੇ ਕੀਤਾ ਹਰਿਮੰਦਰ ਸਾਹਿਬ ਕੰਪਲੈਕਸ 'ਚ ਸ਼ਰਧਾਲੂਆਂ 'ਤੇ ਹਮਲਾ: 4 ਸੇਵਾਦਾਰ ਵੀ ਜ਼ਖਮੀ; ਮੁਲਜ਼ਮ ਦੀ ਬੁਰੀ ਤਰ੍ਹ... ਹੋਲੀ ਮੌਕੇ ਲਗਾਏ ਨਾਕੇ 'ਤੇ ਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਕੁਚਲਿਆ ਚੰਡੀਗੜ੍ਹ 'ਚ ਕਾਂਸਟੇਬਲ-ਹੋਮ ਗਾਰਡ ਸਮੇਤ 3 ਲੋਕਾਂ... ਸ੍ਰੀ ਹੇਮਕੁੰਟ ਸਾਹਿਬ ਰੋਪਵੇਅ ਅਤੇ ਮਹਾਰਾਸ਼ਟਰ ‘ਚ ਸਿੱਖ ਆਨੰਦਕਾਰਜ ਮੈਰਿਜ ਐਕਟ ਲਾਗੂ ਕਰਨ ਲਈ ਸੰਤ ਗਿਆਨੀ ਹਰਨਾਮ ਸਿੰਘ ... SGPC ਪ੍ਰਧਾਨ ਹਰਜਿੰਦਰ ਧਾਮੀ ਅਸਤੀਫਾ ਵਾਪਸ ਨਾ ਲੈਣ ਦੀ ਗੱਲ 'ਤੇ ਅੜੇ: ਹਰਿਮੰਦਰ ਸਾਹਿਬ ਪਹੁੰਚੇ ਕਰਨਾਟਕ ਦੇ ਡੀਜੀਪੀ ਦੀ ਫਿਲਮੀ ਹੀਰੋਇਨ ਧੀ ਲਿਆਉਂਦੀ ਸੀ ਸਰੀਰ 'ਤੇ ਸੋਨਾ ਲਪੇਟ ਕੇ : ਸਾਲ 'ਚ 30 ਵਾਰ ਦੁਬਈ ਗਈ : ਇੱਕ ਸ... ਭੰਗ ਵਰਗੇ ਨਸ਼ੇ ਨਾਲ ਭਗਵਾਨ ਸ਼ਿਵ ਨੂੰ ਜੋੜਨਾ ਮਹਾ ਪਾਪ ਅਤੇ ਸਮਾਜ ਲਈ ਹਾਨੀਕਾਰਕ- ਅਮਰ ਸ੍ਰੀਵਾਸਤਵ ਹੁਣ 22 ਸਾਲਾ ਕੁੜੀ ਨੇ ਪਾਦਰੀ ਬਜਿੰਦਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼  ਜ਼ੇਲੇਂਸਕੀ ਨੂੰ ਬਹਿਸ ਤੋਂ ਬਾਅਦ ਵ੍ਹਾਈਟ ਹਾਊਸ ਤੋਂ ਕੱਢਿਆ : ਟਰੰਪ ਨਾਲ ਸਾਂਝੀ ਪ੍ਰੈਸ ਕਾਨਫਰੰਸ ਰੱਦ
You are currently viewing ਪੰਜਾਬ ਤੇ ਹਰਿਆਣਾ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ 3 ਆਈਈਡੀਜ਼ ਅਤੇ ਪਿਸਤੌਲ ਸਮੇਤ 4 ਵਿਅਕਤੀ ਗ੍ਰਿਫਤਾਰ
Punjab and Haryana police in a joint operation arrested 4 persons including 3 IEDs and a pistol

ਪੰਜਾਬ ਤੇ ਹਰਿਆਣਾ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ 3 ਆਈਈਡੀਜ਼ ਅਤੇ ਪਿਸਤੌਲ ਸਮੇਤ 4 ਵਿਅਕਤੀ ਗ੍ਰਿਫਤਾਰ


Punjab and Haryana police in a joint operation arrested 4 persons including 3 IEDs and a pistol
ਪੰਜਾਬ ਪੁਲਿਸ ਦੀਆਂ ਟੀਮਾਂ ਪਹਿਲਾਂ ਹੀ ਫਾਜ਼ਿਲਕਾ ਤੋਂ ਮੁਲਜਮਾਂ ਦਾ ਕਰ  ਰਹੀਆਂ ਸਨ ਪਿੱਛਾ
Punjab and Haryana police in a joint operation arrested 4 persons including 3 IEDs and a pistol
Punjab and Haryana police in a joint operation arrested 4 persons including 3 IEDs and a pistol
ਚੰਡੀਗੜ, 5 ਮਈ (ਕੇਸਰੀ ਨਿਊਜ਼ ਨੈੱਟਵਰਕ)-ਇੱਕ ਸੰਗਠਿਤ ਤੇ ਪੂਰਨ ਤਾਲਮੇਲ ਭਰਪੂਰ ਕਾਰਵਾਈ ਤਹਿਤ, ਪੰਜਾਬ ਪੁਲਿਸ ਨੇ ਵੀਰਵਾਰ ਨੂੰ ਦੋਸ਼ੀਆਂ ਦਾ 300 ਕਿਲੋਮੀਟਰ ਤੋਂ ਵੱਧ ਦੂਰ ਤੱਕ ਪਿੱਛਾ ਕਰਕੇ ਅਤੇ ਚਾਰ ਸ਼ੱਕੀ ਵਿਅਕਤੀਆਂ ਦੀ ਗਿ੍ਰਫਤਾਰੀ ਨਾਲ ਇੱਕ ਸੰਭਾਵੀ ਅੱਤਵਾਦੀ ਹਮਲੇ ਨੂੰ ਟਾਲਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ  ਹੈ। ਇਨਾ ਵਿਅਕਤੀਆਂ ਕੋਲੋਂ 3 ਆਈਈਡੀਜ਼  ਜੋ ਇੱਕ ਮੈਟਲਿਕ ਕੇਸ (2.5 ਕਿਲੋ ਹਰੇਕ) ਵਿੱਚ ਪੈਕ ਕੀਤੇ ਗਏ ਸਨ ,1 ਪਿਸਤੌਲ ਅਤੇ ਗੋਲੀ ਸਿੱਕਾ ਬਰਾਮਦ ਕੀਤਾ ਗਿਆ ਹੈ।
karnal-terrorists
karnal-terrorists

ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਵੀ.ਕੇ ਭਾਵਰਾ ਨੇ ਕਿਹਾ ਕਿ ਕੇਂਦਰੀ ਏਜੰਸੀ ਨੇ ਪਹਿਲਾਂ ਇੱਕ ਇਨਪੁਟ ਸਾਂਝੀ ਕੀਤੀ ਸੀ ਕਿ ਫਾਜਿਲਕਾ ਅਤੇ ਫਿਰੋਜ਼ਪੁਰ ਦੇ ਸਰਹੱਦੀ ਜ਼ਿਲਿਆਂ ਵਿੱਚ ਕੁਝ ਸ਼ੱਕੀ ਵਿਅਕਤੀਆਂ ਦੇ ਹੋਣ ਬਾਰੇ ਜਾਣਕਾਰੀ ਮਿਲੀ ਸੀ, ਜਿਨਾਂ ’ਤੇ ਪੁਲਿਸ ਨੂੰ ਸ਼ੱਕ ਹੈ ਕਿ ਉਹ ਵਿਸਫੋਟਕ ਸਮੱਗਰੀ ਅਤੇ ਹਥਿਆਰ ਲਿਜਾ ਸਕਦੇ ਹਨ।

ਉਨਾਂ ਦੱਸਿਆ ਕਿ ਉਕਤ ਜਾਣਕਾਰੀ ਤੋਂ ਬਾਅਦ, ਕਮਾਂਡੈਂਟ ਪੀਏਪੀ ਹਰਕਮਲਪ੍ਰੀਤ ਸਿੰਘ ਖੱਖ ਅਤੇ ਐਸ.ਐਚ.ਓ. ਐਸ.ਐਸ.ਓ.ਸੀ. ਫਾਜ਼ਿਲਕਾ ਸਤਿੰਦਰਦੀਪ ਸਿੰਘ ਬਰਾੜ ਦੀ ਅਗਵਾਈ ਵਾਲੀਆਂ ਪੁਲਿਸ ਟੀਮਾਂ ਵੱਲੋਂ ਕੇਂਦਰੀ ਏਜੰਸੀ ਦੀਆਂ ਟੀਮਾਂ ਨਾਲ ਮਿਲ ਕੇ ਇਨਾਂ ਸ਼ੱਕੀਆਂ ਨੂੰ ਕਾਬੂ ਕਰਨ ਲਈ ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਛਾਪੇਮਾਰੀ ਕੀਤੀ ਗਈ । ਇਹਨਾਂ ਟੀਮਾਂ ਨੇ ਸਾਂਝੇ ਤੌਰ ‘ਤੇ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਐਸਏਐਸ ਨਗਰ ਜ਼ਿਲਿਆਂ ਵਿੱਚ ਸ਼ੱਕੀ ਟਿਕਾਣਿਆਂ ਦੀ ਪਛਾਣ ਕੀਤੀ ਸੀ।

ਡੀ.ਜੀ.ਪੀ. ਨੇ ਦੱਸਿਆ ਕਿ ਸ਼ੱਕੀ ਵਿਅਕਤੀ ਫਿਰੋਜ਼ਪੁਰ ਦੇ ਖੇਤਰ ਵਿੱਚ  ਇੱਕ ਚਿੱਟੇ ਰੰਗ ਦੀ ਇਨੋਵਾ ਗੱਡੀ ਡੀਐਲ1 ਵੀਬੀ 7869 ਵਿੱਚ ਘੁੰਮਦੇ ਪਾਏ ਗਏ ਅਤੇ ਪੁਲਿਸ ਵੱਲੋਂ ਪਿੱਛਾ ਕਰਨ ’ਤੇ ਉਹਨਾ ਨੇ ਗੱਡੀ ਦਾ ਰੁਖ ਲੁਧਿਆਣਾ ਵੱਲ ਕਰ ਲਿਆ।
ਉਨਾਂ ਕਿਹਾ “ਜਦੋਂ ਸ਼ੱਕੀ ਵਿਅਕਤੀ ਨੈਸ਼ਨਲ ਹਾਈਵੇਅ ਦੇ ਰਸਤੇ ਅੰਬਾਲਾ ਵੱਲ ਅੱਗੇ ਵਧਣ ਲੱਗੇ, ਤਾਂ ਫੌਰੀ ਕਾਰਵਾਈ ਕਰਦੇ ਹੋਏ, ਪੰਜਾਬ ਪੁਲਿਸ ਨੇ ਹਰਿਆਣਾ ਪੁਲਿਸ ਨਾਲ ਰਾਬਤਾ ਬਣਾਇਆ ਜਿਸ ਤਹਿਤ ਕਰਨਾਲ ਵਿੱਚ ਵਾਹਨ ਨੂੰ ਰੋਕ ਕੇ ਮੁਲਜਮਾਂ ਨੂੰ ਆਈਈਡੀ  ਸਮੇਤ ਗਿ੍ਰਫਤਾਰ ਕੀਤਾ ਗਿਆ।’’
ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਕਬੂਲਿਆ ਕਿ ਉਹ ਪਾਕਿਸਤਾਨ ਸਥਿਤ ਗੈਂਗਸਟਰ ਤੋਂ ਅੱਤਵਾਦੀ ਬਣੇ ਹਰਵਿੰਦਰ ਸਿੰਘ ਉਰਫ ਰਿੰਦਾ ਲਈ ਕੰਮ ਕਰਦੇ ਸਨ। ਜਿਕਰਯੋਗ ਹੈ ਕਿ ਰਿੰਦਾ ਜੋ ਕਿ ਪੰਜਾਬ, ਚੰਡੀਗੜ, ਮਹਾਰਾਸ਼ਟਰ ਅਤੇ ਹਰਿਆਣਾ ਵਿੱਚ ਸਰਗਰਮ ਇੱਕ ਮਸ਼ਹੂਰ ਗੈਂਗਸਟਰ ਹੈ ਅਤੇ ਪੰਜਾਬ ਪੁਲਿਸ ਨੂੰ ਕਤਲ, ਕੰਟਰੈਕਟ ਕਿਲਿੰਗ, ਡਕੈਤੀ, ਫਿਰੌਤੀ ਅਤੇ ਸਨੈਚਿੰਗ ਵਰਗੇ ਕਈ ਘਿਨਾਉਣੇ ਅਪਰਾਧਾਂ ਵਿੱਚ ਲੋੜੀਂਦਾ ਹੈ।
ਦੱਸਣਯੋਗ ਹੈ ਕਿ ਕਰਨਾਲ ਦੇ ਮਧੂਬਨ ਪੁਲਿਸ ਥਾਣੇ ਵਿੱਚ ਦਰਜ ਕੀਤੀ ਗਈ ਐਫ.ਆਈ.ਆਰ. ਮੁਤਾਬਕ ਐਸ.ਐਸ.ਓ.ਸੀ. ਫਾਜ਼ਿਲਕਾ ਦੇ ਐਸ.ਐਚ.ਓ.  ਸਤਿੰਦਰ ਸਿੰਘ ਬਰਾੜ ਨੇ ਹਰਿਆਣਾ ਪੁਲਿਸ ਨੂੰ ਸੂਹ ਦਿੱਤੀ ਸੀ ਕਿ ਇੱਕ ਚਿੱਟੇ ਰੰਗ ਦੀ ਇਨੋਵਾ ਕਾਰ ਸ਼ੱਕੀ ਰੂਪ ਵਿੱਚ ਵਿਸਫੋਟਕ ਲੈ ਕੇ ਪੰਜਾਬ ਤੋਂ ਦਿੱਲੀ ਵੱਲ ਜਾ ਰਹੀ ਹੈ । ਜਿਸ ਉਪਰੰਤ ਪੁਲਿਸ ਦੀਆਂ ਟੀਮਾਂ ਨੂੰ ਬਸਤਾਰਾ ਟੋਲ ਪਲਾਜਾ ਤੇ ਨਾਕਾ ਲਗਾਉਣ ਲਈ ਭੇਜਿਆ ਗਿਆ ਅਤੇ ਵਾਹਨਾਂ ਦੀ ਚੈਕਿੰਗ ਦੌਰਾਨ ਮੁਲਜਮਾਂ ਨੂੰ  ਗੋਲੀ ਸਿੱਕੇ ਸਮੇਤ ਗਿ੍ਰਫਤਾਰ ਕਰ ਲਿਆ ਗਿਆ।
advertise with kesari virasat
advertise with kesari virasat

 

Leave a Reply