Speaker Kultar Singh Sandhwan appeals to all Punjab Chief Ministers to mobilize against the practice of burning the pulse
ਦੱਸਣਯੋਗ ਹੈ ਕਿ ਇਸ ਦਰਦਨਾਕ ਹਾਦਸੇ ‘ਚ 7 ਬੱਚੇ ਝੁਲਸ ਗਏ ਜਿਨ੍ਹਾਂ ‘ਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਨਾੜ ਨੂੰ ਅੱਗ ਲੱਗੀ ਹੋਣ ਕਰਕੇ ਧੂਏਂ ਕਾਰਨ ਬੱਸ ਦੇ ਡਰਾਈਵਰ ਨੂੰ ਕੁਝ ਦਿਖਾਈ ਨਾ ਦਿੱਤਾ ਅਤੇ ਸੰਤੁਲਨ ਵਿਗੜਨ ਕਰਕੇ ਬੱਸ ਖੇਤਾਂ ਵਿੱਚ ਪਲਟ ਗਈ ਅਤੇ ਅੱਗ ਲੱਗ ਗਈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਫ਼ਸਲੀ ਵਿਭਿੰਨਤਾ ਲਈ ਵੀ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ ਜਿਸ ਤਹਿਤ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਸਹਾਇਤਾ ਰਾਸ਼ੀ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਨਾੜ ਨੂੰ ਅੱਗ ਲਾਉਣ ਦੀ ਥਾਂ ਕਿਸਾਨਾਂ ਨੂੰ ਮਾਹਿਰਾਂ ਵੱਲੋਂ ਦਿੱਤੇ ਸੁਝਾਵਾਂ ਅਨੁਸਾਰ ਨਾੜ ਪ੍ਰਬੰਧਾਂ ਵੱਲ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ।