Latest news
ਅਕਾਲੀ ਦਲ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨਿਯਤ ਕਰਨ ਦੀ ਮੰਗ ’ਤੇ ਸੁਖਬੀਰ ਬਾਦਲ ਨੂੰ ਘੇਰਿਆ *ਪੱਤਰਕਾਰ ਅਜੀਤ ਸਿੰਘ ਬੁਲੰਦ ਡਿਜੀਟਲ ਮੀਡੀਆ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਣੇ, ਪ੍ਰਧਾਨ ਅਮਨ ਬੱਗਾ ਅਤੇ ਚੇਅਰਮੈਨ ਪ੍ਰਦੀ... ਸਾਂਝੀਵਾਲਤਾ ਯਾਤਰਾ-2022 ਦਾ ਡੇਰਾ ਸੰਤ ਗੋਪਾਲ ਨੰਦ ਜੀ ਅਗੰਮ ਪੁਰ ਵਿਖੇ ਭਰਵਾਂ ਸਵਾਗਤ ਸਾਂਝੀਵਾਲਤਾ ਯਾਤਰਾ-2022 ਦਾ ਭੀਖੀ ਵਿੱਚ ਭਰਵਾਂ ਸਵਾਗਤ, ਅੱਜ ਪੁੱਜੇਗੀ ਸੰਗਰੂਰ ਐਨ ਆਰ ਆਈ ਸਭਾ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਪ੍ਰਵਾਸੀ ਭਾਰਤੀ: ਨਾਪਾ ਡੀਏਵੀ ਯੂਨੀਵਰਸਿਟੀ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵਿੱਚ ਸੁਰਿੰਦਰ ਪਾਲ ਵਲੋਂ ਗੈਸਟ ਲੈਕਚਰ ਬਾਦਲਕਿਆਂ ਨੂੰ ਆਕਸੀਜਨ ਦੇਣ ਲਈ ਹੈ ਗੱਠਜੋੜ ਦਾ ਖ਼ਿਆਲੀ ਪਲਾਉ : ਪ੍ਰੋ: ਸਰਚਾਂਦ ਸਿੰਘ ਖਿਆਲਾ ਭਾਜਪਾ ਨੂੰ ਬਦਨਾਮ ਕਰਨ ਦੀ ਥਾਂ ਬਾਦਲਕੇ ਸਵੈ-ਪੜਚੋਲ ਕਰਨ : ਪ੍ਰੋ: ਸਰਚਾਂਦ ਸਿੰਘ ਖਿਆਲਾ ਸ਼ਹਿਰ ਦੇ ਰੇਲਵੇ ਸਟੇਸ਼ਨ ਵਿਖੇ ਬੈਗ ਵਿੱਚੋਂ ਮਿਲੀ ਲਾਸ਼ ਫੈਲੀ ਸਨਸਨੀ मुख्यमंत्री मनोहर लाल ने हांसी में बाबा बंदा सिंह बहादुर की स्मृति में आयोजित वार्षिक दीवान में टेका...

ਕੇਸਰੀ ਵਿਰਾਸਤ

ਕੇ.ਐਮ.ਵੀ. ਨੇ ਵਿਦਿਆਰਥਣਾਂ ਲਈ ਕਰਵਾਇਆ ਦਰੀ ਬੁਣਾਈ ਕੇਂਦਰ ਦਾ ਵਿੱਦਿਅਕ ਦੌਰਾ

KMV organises an educational trip to Duree Weaving Centre

 

ਜਲੰਧਰ (ਕੇਸਰੀ ਨਿਊਜ਼ ਨੈੱਟਵਰਕ)ਸਥਾਨਕ ਕੰਨਿਆ ਮਹਾ ਵਿਦਿਆਲਿਆ ਵਿਖੇ ਪੰਜਾਬ ਦੀ ਵਿਰਾਸਤ ਨੂੰ ਸੰਭਾਲਣ ਲਈ ਵਿਦਿਆਰਥੀਆਂ ਨੂੰ ਕਈ ਤਰਾਂ ਦੀ ਮੁਹਾਰਤ ਪ੍ਰਦਾਨ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਦਿੰਦੇ ਹੋਏ ਮੀਡੀਆ ਬੁਲਾਰੇ ਨੇ ਦੱਸਿਆ ਕਿ ਭਾਰਤ ਦੀ ਵਿਰਾਸਤ ਅਤੇ ਆਟੋਮਨਾਮਸ ਸੰਸਥਾ,ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੁਆਰਾ ਸਦਾ ਆਪਣੀਆਂ ਵਿਦਿਆਰਥਣਾਂ ਦੇ ਲਈ ਅਜਿਹੇ ਯਤਨ ਕੀਤੇ ਜਾਂਦੇ ਰਹਿੰਦੇ ਹਨ ਜਿਨ੍ਹਾਂ ਰਾਹੀਂ ਉਨ੍ਹਾਂ ਦੀ ਕਿਤਾਬੀ ਗਿਆਨ ਦੇ ਨਾਲ-ਨਾਲ ਵਿਹਾਰਕ ਸਿੱਖਿਆ ਵਿੱਚ ਵੀ ਵਾਧਾ ਕੀਤਾ ਜਾ ਸਕੇ। ਇਸ ਦੇ ਤਹਿਤ ਵਿਦਿਆਲਾ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਫੈਸ਼ਨ ਡਿਜ਼ਾਈਨਿੰਗ ਦੁਆਰਾ ਬੀ.ਐੱਸ.ਸੀ. ਫੈਸ਼ਨ ਡਿਜ਼ਾਈਨਿੰਗ ਸਮੈਸਟਰ ਦੂਸਰਾ ਦੀਆਂ ਵਿਦਿਆਰਥਣਾਂ ਲਈ ਦਰੀ ਵੀਵਿੰਗ ਸੈਂਟਰ, ਨਕੋਦਰ ਵਿਖੇ ਵਿੱਦਿਅਕ ਦੌਰੇ ਦਾ ਆਯੋਜਨ ਕਰਵਾਇਆ ਗਿਆ।

ਵਿਦਿਆਰਥਣਾਂ ਨੂੰ ਵਿਸ਼ੇ ਦੀ ਸਿਧਾਂਤਕ ਸਿੱਖਿਆ ਦੇ ਨਾਲ-ਨਾਲ ਇਸ ਦੇ ਕਾਰਜਸ਼ੀਲ ਵਿਵਹਾਰਿਕ ਮਾਹੌਲ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਆਯੋਜਿਤ ਹੋਏ ਇਸ ਦੌਰੇ ਦੌਰਾਨ ਵਿਦਿਆਰਥਣਾਂ ਨੇ ਸੈਂਟਰ ਵਿੱਚ ਹੈਂਡਲੂਮ ਦੀ ਬੁਣਾਈ ਬਾਰੇ ਵਿਸਥਾਰ ਸਹਿਤ ਜਾਣਕਾਰੀ ਹਾਸਿਲ ਕੀਤੀ।

ਇਸ ਤੋਂ ਇਲਾਵਾ ਉਨ੍ਹਾਂ ਨੇ ਸੈਂਟਰ ਦੇ ਵੱਖ-ਵੱਖ ਹਿੱਸਿਆਂ ਦੀ ਕਾਰਗੁਜ਼ਾਰੀ ਸਬੰਧੀ ਜਾਣਕਾਰੀ ਹਾਸਲ ਕਰਦੇ ਹੋਏ ਰੈਪਿੰਗ, ਸ਼ੈਡਿੰਗ, ਸਪੂਲ ਵਾਈਂਡਿੰਗ ਆਦਿ ਬਾਰੇ ਵੀ ਪੂਰੀ ਦਿਲਚਸਪੀ ਨਾਲ ਸਿੱਖਦੇ ਹੋਏ ਆਪਣੇ ਗਿਆਨ ਵਿੱਚ ਵਾਧਾ ਕੀਤਾ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਸਬੰਧੀ ਗੱਲ ਕਰਦੇ  ਹੋਈ ਕਿਹਾ ਕਿ ਅਜਿਹੇ ਮੌਕੇ ਵਿਦਿਆਰਥਣਾਂ ਨੂੰ ਆਪਣੇ ਸਬੰਧਿਤ ਖੇਤਰਾਂ ਵਿੱਚ ਉਦਯੋਗਿਕ ਅਭਿਆਸਾਂ ਅਤੇ ਕੰਮ ਕਰਨ ਬਾਰੇ ਬਿਹਤਰੀਨ ਢੰਗ ਨਾਲ ਜਾਣਕਾਰੀ ਮੁਹੱਈਆ ਕਰਵਾਉਣ ਵਿੱਚ ਸਹਾਈ ਸਾਬਿਤ ਹੁੰਦੇ ਹਨ ਜੋ ਉਨ੍ਹਾਂ ਦੀ ਵਿਹਾਰਕ ਸਿੱਖਿਆ ਵਿਚ ਲਾਜ਼ਮੀ ਤੌਰ ਤੇ ਵਾਧਾ ਕਰਦੀ ਹੈ।

advertise with kesari virasat
advertise with kesari virasat

ਇਸ ਦੇ ਨਾਲ  ਹੀ ਉਨ੍ਹਾਂ ਨੇ ਇਸ ਆਯੋਜਨ ਦੇ ਲਈ ਸ਼੍ਰੀਮਤੀ ਅਮਰਜੋਤ ਅਤੇ ਮੈਡਮ ਤਰਨਦੀਪ ਦੁਆਰਾ ਕੀਤੇ ਗਏ ਯਤਨਾਂ ਦੀ ਵੀ ਸ਼ਲਾਘਾ ਕੀਤੀ।

Leave a Reply

Your email address will not be published.