PUNJAB POLICE AVERTS POSSIBLE TARGET KILLING ATTEMPT; ONE HELD WITH 3 PISTOLS, AMMUNITION
ਪੁਲਿਸ ਨੇ ਉਕਤ ਦੋਸ਼ੀ ਕੋਲੋਂ 10 ਕਾਰਤੂਸ ਸਮੇਤ ਦੋ .30 ਕੈਲੀਬਰ ਪਿਸਤੌਲ ਅਤੇ ਇੱਕ .32 ਕੈਲੀਬਰ ਪਿਸਤੌਲ ਵੀ ਬਰਾਮਦ ਕੀਤਾ ਹੈ।
ਉਨਾਂ ਦੱਸਿਆ ਕਿ ਪੁਲਿਸ ਨੂੰ ਮਿਲੀ ਸੂਹ ‘ਤੇ ਕਾਰਵਾਈ ਕਰਦੇ ਹੋਏ ਐਸ.ਏ.ਐਸ.ਨਗਰ ਦੇ ਐਸ.ਐਸ.ਪੀ. ਵਿਵੇਕ ਸ਼ੀਲ ਸੋਨੀ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਗੁਰੀ ਸ਼ੇਰਾ ਨੂੰ ਗਿ੍ਫਤਾਰ ਕਰਕੇ ਉਸ ਕੋਲੋਂ ਤਿੰਨ ਪਿਸਤੌਲਾਂ ਅਤੇ ਗੋਲੀ ਸਿੱਕਾ ਬਰਾਮਦ ਕੀਤਾ ਹੈ।
ਡੀ.ਆਈ.ਜੀ. ਭੁੱਲਰ ਨੇ ਦੱਸਿਆ ਕਿ ਮੁਢਲੀ ਜਾਂਚ ਦੌਰਾਨ ਗੁਰੀ ਨੇ ਦੱਸਿਆ ਕਿ ਉਹ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਰਗੇ ਰਾਜਾਂ ਤੋਂ ਹਥਿਆਰ ਅਤੇ ਗੋਲੀ ਸਿੱਕਾ ਮੰਗਵਾਉਂਦਾ ਸੀ ਅਤੇ ਉਸ ਨੂੰ ਯੂਰਪੀ ਆਧਾਰਿਤ ਹੈਂਡਲਰ ਵੱਲੋਂ ਪੰਜਾਬ ਦੇ ਇੱਕ ਅਹਿਮ ਸ਼ਹਿਰ ਵਿੱਚ ਕਿਸੇ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਲਈ ਨਿਰਦੇਸ਼ ਦਿੱਤਾ ਗਿਆ ਸੀ। ਇਸ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਲਈ ਹਥਿਆਰ/ਗੋਲੀ ਸਿੱਕਾ ਅਤੇ ਲੌਜਿਸਟਿਕ ਸਹਾਇਤਾ ਖਰੀਦਣ ਲਈ 1.50 ਲੱਖ ਰੁਪਏ ਦਿੱਤੇ ਗਏ ਸਨ । ਦੋਸ਼ੀਆਂ ਨੇ ਇਹ ਵੀ ਕਬੂਲਿਆ ਕਿ ਉਹ ਇਹ ਹਥਿਆਰ ਪੰਜਾਬ ਵਿੱਚ ਆਪਣੇ ਗਿਰੋਹ ਦੇ ਮੈਂਬਰਾਂ ਨੂੰ ਵੀ ਪਹੁੰਚਾਉਂਦੇ ਸਨ।

ਡੀ.ਆਈ.ਜੀ. ਨੇ ਕਿਹਾ ਕਿ ਸਾਜਿਸ਼ ਦਾ ਪਰਦਾਫਾਸ਼ ਕਰਨ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਗੁਰੀ ਦੇ ਸਾਥੀ ਗੁਰਪ੍ਰੀਤ ਸਿੰਘ ਉਰਫ ਜੌਨੀ ਨੂੰ ਵੀ ਜਲਦੀ ਹੀ ਗਿ੍ਰਫਤਾਰ ਕਰ ਲਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਸਿਟੀ ਖਰੜ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 (7) ਅਤੇ (8) ਤਹਿਤ ਮਿਤੀ 30-04-2022 ਨੂੰ ਐਫ.ਆਈ.ਆਰ ਨੰਬਰ 87 ਦਰਜ ਕਰ ਲਈ ਗਈ ਹੈ।