The High Court, which became the referee in the Kejri-Bagga legal battle, came to this decision
ਦਰਅਸਲ ਭਾਰਤੀ ਜਨਤਾ ਯੁਵਾ ਮੋਰਚਾ ਦੇ ਆਗੂ ਤਜਿੰਦਰ ਪਾਲ ਸਿੰਘ ਬੱਗਾ ਨੇ ਸ਼ਨੀਵਾਰ ਰਾਤ ਨੂੰ ਮੋਹਾਲੀ ਦੀ ਇਕ ਅਦਾਲਤ ਵਲੋਂ ਆਪਣੇ ਖ਼ਿਲਾਫ਼ ਜਾਰੀ ਗੈਰ-ਜ਼ਮਾਨਤੀ ਵਾਰੰਟ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਬੱਗਾ ਨੂੰ ਵੱਡੀ ਰਾਹਤ ਦਿੰਦਿਆਂ ਹਾਈਕੋਰਟ ਨੇ ਸ਼ਨੀਵਾਰ ਨੂੰ ਮੋਹਾਲੀ ਕੋਰਟ ਵਲੋਂ ਉਸਦੇ ਖਿਲਾਫ ਜਾਰੀ ਵਾਰੰਟ ‘ਤੇ ਹਾਈਕੋਰਟ ‘ਚ ਅਗਲੀ ਸੁਣਵਾਈ 10 ਮਈ ਤੱਕ ਟਾਲ ਦਿੱਤੀ ਹੈ।
ਬੱਗਾ ਨੇ ਸ਼ਨੀਵਾਰ ਨੂੰ ਮੋਹਾਲੀ ਅਦਾਲਤ ਵਲੋਂ ਆਪਣੇ ਖਿਲਾਫ ਜਾਰੀ ਗੈਰ-ਜ਼ਮਾਨਤੀ ਵਾਰੰਟ ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ। ਹਾਈ ਕੋਰਟ ਦੇ ਜਸਟਿਸ ਅਨੂਪ ਚਿਤਕਾਰਾ ਨੇ ਮੁਹਾਲੀ ਅਦਾਲਤ ਵੱਲੋਂ ਜਾਰੀ ਹੁਕਮਾਂ ’ਤੇ ਰੋਕ ਲਗਾਉਂਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।