PWD Superintending Engineer (SE) suspended for corruption
ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰਾਂਗੇ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 13 ਮਈ (ਕੇਸਰੀ ਨਿਊਜ਼ ਨੈੱਟਵਰਕ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੇ ਆਦੇਸ਼ਾਂ ਤੇ ਅੱਜ ਲੋਕ ਨਿਰਮਾਣ ਵਿਭਾਗ ਦੇ ਸ੍ਰੀ ਵਰਿੰਦਰ ਕੁਮਾਰ, ਨਿਗਰਾਨ ਇੰਜੀਨੀਅਰ ਉਸਾਰੀ ਹਲਕਾ, ਹੁਸਿ਼ਆਰਪੁਰ ਨੂੰ ਪ੍ਰੀਵੈਨਸ਼ਨ ਆਫ਼ ਕੁਰੱਪਸ਼ਨ ਐਕਟ ਅਧੀਨ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ4 ਤਹਿਤ ਤੁਰੰਤ ਪ੍ਰਭਾਵ ਤੋਂ ਸਰਕਾਰੀ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸਖਤ ਕਦਮ ਚੁੱਕੇਗੀ ਅਤੇ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਮੁਅੱਤਲੀ ਦੌਰਾਨ ਅਧਿਕਾਰੀ ਦਾ ਹੈੱਡਕੁਆਟਰ ਮੁੱਖ ਇੰਜੀਨੀਅਰ (ਹੈੱਡਕੁਆਟਰ) ਦਫ਼ਤਰ ਪਟਿਆਲਾ ਹੋਵੇਗਾ ਅਤੇ ਸਬੰਧਤ ਅਧਿਕਾਰੀ ਮੁੱਖ ਇੰਜੀਨੀਅਰ (ਹੈੱਡਕੁਆਟਰ) ਦੀ ਪ੍ਰਵਾਨਗੀ ਤੋਂ ਬਿਨਾਂ ਹੈੱਡਕੁਆਟਰ ਨਹੀਂ ਛੱਡੇਗਾ।
ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਦੱਸਿਆ ਕਿ ਵਿਭਾਗ ਵਿੱਚ ਭ੍ਰਿਸ਼ਟਾਚਾਰ ਕਿਸੇ ਕੀਮਤ `ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਵਿਭਾਗ ਦਾ ਜੋ ਵੀ ਪ੍ਰਾਜੈਕਟ ਪ੍ਰਗਤੀ ਅਧੀਨ ਹੈ, ਦਾ ਸਾਰਾ ਪੈਸਾ ਸਬੰਧਤ ਪ੍ਰਾਜੈਕਟ ‘ਤੇ ਹੀ ਲੱਗੇ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕਿਸੇ ਵੀ ਕਰਮਚਾਰੀ ਜਾਂ ਅਧਿਕਾਰੀ ਦੀ ਭਿਸ਼ਟਾਚਾਰ ਜਾਂ ਕਿਸੇ ਕਿਸਮ ਦੀ ਕਮਿਸ਼ਨ ਵਸੂਲੀ ਦੇ ਮਾਮਲੇ ਵਿੱਚ ਸ਼ਮੂਲੀਅਤ ਪਾਏ ਜਾਣ `ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
The PWD Minister said that the Punjab government is taking stern steps to eradicate corruption from the state and corruption will not be tolerated at all. He said that during the suspension, the headquarters of the officer would be at the office of the Chief Engineer (Headquarters) Patiala and the concerned officer would not leave the headquarters without the approval of the Chief Engineer (Headquarters).
Giving further details, the PWD Minister said that a video of the concerned officer was surfaced in which he was taking money from the contractor. He said that after the investigation, an FIR has been registered and after which it has been decided to suspend the concerned.
Mr. Anurag Verma, Principal Secretary, PWD said that corruption in the department will not be tolerated at any cost. He said that it will be ensured that whatever project of the department was in progress, all the money should be spent on the project concerned. He said that strict action will be taken against the employee or officer of the department who will be found involved in corruption or any kind of commission recovery.