Modi announces Rs 2 lakh assistance to heirs of deceased
ਕਈ ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਚਿੰਤਤ ਹਨ। ਫਾਇਰ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਅੱਗ ਦੀ ਸੂਚਨਾ ਸ਼ਾਮ ਚਾਰ ਵੱਜ ਕੇ 40 ਮਿੰਟ ਵਿੱਚ ਮਿਲੀ। ਇਸ ਮਗਰੋਂ ਫਾਇਰ ਵਿਭਾਗ ਦੀਆਂ 24 ਗੱਡੀਆਂ ਮੌਕੇ ’ਤੇ ਭੇਜੀਆਂ ਗਈਆਂ। ਅਧਿਕਾਰੀਆਂ ਨੇ ਕਿਹਾ ਕਿ ਮੁੰਡਕਾ ਮੈਟਰੋ ਸਟੇਸ਼ਨ ਦੇ ਪਿੱਲਰ ਨੰਬਰ 544 ਕੋਲ ਸਥਿਤ ਇਮਾਰਤ ਨੂੰ ਲੱਗੀ ਅੱਗ ਨੂੰ ਬੁਝਾਉਣ ਦਾ ਕੰਮ ਜਾਰੀ ਹੈ। ਜਿਸ ਇਮਾਰਤ ਵਿੱਚ ਅੱਗ ਲੱਗੀ ਹੈ ਉਸ ਵਿੱਚ ਹੋਰ ਲੋਕਾਂ ਦੇ ਫ਼ਸੇ ਹੋਣ ਦੀ ਜਾਣਕਾਰੀ ਮਿਲੀ ਹੈ। ਪੁਲਿਸ ਨੇ ਦੱਸਿਆ ਕਿ ਇਮਾਰਤ ਵਿੱਚੋਂ 60-70 ਵਿਅਕਤੀਆਂ ਨੂੰ ਕੱਢਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜੇ ਵੀ ਕੁੱਝ ਲੋਕ ਅੰਦਰ ਫਸੇ ਹੋਏ ਹਨ।