KESARI VIRASAT

Latest news
ਪੰਜਾਬ ਦੇ ਕਿਸਾਨਾਂ ਜਾਂ ਪੰਜਾਬ ਦਾ ਧਰਨੇ,ਭੁਖ ਹੜਤਾਲ ਜਾਂ ਮਰਨ ਵਰਤ ਕਰਨ ਨਾਲ ਸੁਧਾਰ ਜਾਂ ਭਲਾ ਨਹੀਂ ਹੋ ਸਕਦਾ  ਮਹਾਕੁੰਭ ਵਿੱਚ ਸਿਹਤ ਤੋਂ ਇਲਾਵਾ ਮੁਫਤ ਭੋਜਨ ਅਤੇ ਵਾਈ-ਫਾਈ ਦੀ ਸੁਵਿਧਾ: ਸ਼ਰਧਾਲੂਆਂ ਲਈ ਕੁੰਭ ਨਾਲ ਜੁੜੀ ਵਿਸ਼ੇਸ਼ ਜਾਣਕਾਰੀ ਸੈਫ ਅਲੀ ਖਾਨ ਉੱਪਰ ਹਮਲੇ ਦੇ ਦੋਸ਼ ਵਿੱਚ ਬੰਗਲਾਦੇਸ਼ੀ ਗ੍ਰਿਫਤਾਰ ; ਅਦਾਲਤ ਨੇ 5 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਨਿਰਜਾਨ ਅਤੇ ਚਿਰਾਗ ਕਲੋਈਆ ਵਲੋਂ ਰਿਕਾਰਡ ਲੇਬਲ 'Jazzbaat Melodies' ਅਤੇ ਯੂਟਿਊਬ ਚੈਨਲ ਉੱਪਰ ਪਹਿਲਾ ਗਾਣਾ 'Feeling... ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਮੈਂਬਰ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ:  ਪਿਤਾ ਨੇ ਕਿਹਾ- ਜਲਦੀ ਸ਼ੁਰੂ ਹੋਵੇਗੀ ਮੈਂਬਰ... ਪਾਦਰੀਆਂ ਵਲੋਂ ਦਸਤਾਰਧਾਰੀਆਂ ਦਾ ਧਰਮ ਪਰਿਵਰਤਨ ਕਰਨ ਦੀ ਵੱਡੀ ਸਾਜਿਸ਼: ਪੰਜਾਬ 'ਚ 2 ਸਾਲਾਂ 'ਚ 3.5 ਲੱਖ ਲੋਕ ਬਣੇ ਇਸਾਈ... ਛਲ ਫਰੇਬ ਅਤੇ ਲਾਲਚ ਰਾਹੀਂ ਧਰਮ ਤਬਦੀਲੀ ਦੀ ਕਹਾਣੀ ਸਾਬਕਾ ਪਾਸਟਰ ਅਸ਼ੋਕ ਕੁਮਾਰ ਦੀ ਜੁਬਾਨੀ ਫਿਲਮ ਅਭਿਨੇਤਾ ਸੈਫ ਅਲੀ ਖਾਨ 'ਤੇ ਘਰ ਵੜ ਕੇ ਹਮਲਾ ਅਕਾਲੀ ਦਲ ਵਾਰਸ ਪੰਜਾਬ ਦੇ’ ਨਾਲ ਪੰਥਕ ਰਾਜਨੀਤੀ ਵਿਚ ਸ਼ੁਰੂ ਹੋਈ ਨਵੀਂ ਸਫ਼ਬੰਦੀ  ਫੋਰਟਿਸ ਮੋਹਾਲੀ ਵਿੱਚ ਰੋਬੋਟਿਕ ਏਡਿਡ ਸਰਜਰੀ ਰਾਹੀਂ 79 ਸਾਲਾ ਔਰਤ ਦਾ ਸਟੇਜ 3 ਟੌਨਸਿਲ ਕੈਂਸਰ ਦਾ ਸਫਲਤਾਪੂਰਵਕ ਇਲਾਜ 
You are currently viewing ਪਾਕਿਸਤਾਨ ਦੀ ਸਰਕਾਰ ਹਮੇਸ਼ਾ ਹੀ ਹਿੰਦੂ ਅਤੇ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਦਿਖਾਵਾ ਕਰਦੀ ਰਹੀ ਹੈ-ਖੋਜੇਵਾਲ 

ਪਾਕਿਸਤਾਨ ਦੀ ਸਰਕਾਰ ਹਮੇਸ਼ਾ ਹੀ ਹਿੰਦੂ ਅਤੇ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਦਿਖਾਵਾ ਕਰਦੀ ਰਹੀ ਹੈ-ਖੋਜੇਵਾਲ 

आयुर्वेद पांच महाभूतों चिकित्सा प्रणाली

केसरी विरासत के इस मंच आयुर्वेदिक दवाई को बेचने के लिए संपर्क करे - 9592306823


ਪਾਕਿਸਤਾਨ ਦੀ ਸਰਕਾਰ ਹਮੇਸ਼ਾ ਹੀ ਹਿੰਦੂ ਅਤੇ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਦਿਖਾਵਾ ਕਰਦੀ ਰਹੀ ਹੈ,ਖੋਜੇਵਾਲ

ਕਪੂਰਥਲਾ(ਕੇਸਰੀ ਨਿਊਜ਼ ਨੈਟਵਰਕ)-ਭਾਜਪਾ ਨੇ ਐਤਵਾਰ ਨੂੰ ਪਾਕਿਸਤਾਨ ਵਿੱਚ ਦੋ ਸਿੱਖ ਵਪਾਰੀਆਂ ਦੀ ਹੱਤਿਆ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਅਤੇ ਪਾਕਿਸਤਾਨ ਸਰਕਾਰ ਤੋਂ ਘੱਟ ਗਿਣਤੀ ਸਮੁਦਾਇਆਂ ਦੀ ਸੁਰੱਖਿਆ ਦੀ ਅਪੀਲ ਕਰਦੇ ਹੋਏ ਸੋਮਵਾਰ ਨੂੰ ਸਾਬਕਾ ਚੇਅਰਮੈਨ ਅਤੇ ਭਾਜਪਾ ਜਿਲ੍ਹਾ ਉਪਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਵਿੱਚ ਦੋ ਸਿੱਖ ਜਵਾਨਾਂ ਦੀ ਹੱਤਿਆ ਦੀ ਨਿੰਦਾ ਕਰਦੇ ਪਾਕ ਸਰਕਾਰ ਤੋਂ ਆਰੋਪੀਆਂ ਨੂੰ ਛੇਤੀ ਫੜ ਕੇ ਮੌਤ ਦੀ ਸੱਜਾ ਦੇਣ ਦੀ ਮੰਗ ਕੀਤੀ।ਖੋਜੇਵਾਲ ਨੇ ਮ੍ਰਿਕਤਾ ਦੇ ਪਰਿਵਾਰਾਂ ਦੇ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਪਾਕ ਵਿੱਚ ਸਿੱਖਾਂ ਅਤੇ ਹਿੰਦੁਆ ਤੇ ਬਹੁਤ ਜ਼ੁਲਮ ਹੋ ਰਹੇ ਹਨ।ਇੱਥੇ ਤੱਕ ਕਿ ਸਿੱਖ ਅਤੇ ਹਿੰਦੁਆ ਦੀਆਂ ਭੈਣ ਬੇਟੀਆਂ ਨੂੰ ਜਬਰਨ ਕਿਡਨੈਪ ਕਰਕੇ ਕੁਕਰਮ ਅਤੇ ਧਰਮ ਤਬਦੀਲੀ ਕਰਵਾਇਆ ਜਾ ਰਿਹਾ ਹੈ।ਪਾਕਿਸਤਾਨ ਸਰਕਾਰ ਅਤੇ ਉਨ੍ਹਾਂ ਦਾ ਪ੍ਰਸ਼ਾਸਨ ਇਨ੍ਹਾਂ ਘਟਨਾਵਾਂ ਤੇ ਰੋਕ ਲਗਾਉਣ ਵਿੱਚ ਨਾਕਾਮ ਸਾਬਤ ਹੋਇਆ ਹੈ।ਖੋਜੇਵਾਲ ਨੇ ਪਾਕਿਸਤਾਨ ਸਰਕਾਰ ਅਤੇ ਉੱਥੇ ਦੇ ਪ੍ਰਸ਼ਾਸਨ ਨੂੰ ਆਰੋਪੀਆਂ ਨੂੰ ਛੇਤੀ ਤੋਂ ਛੇਤੀ ਲੱਭਕੇ ਇਸਲਾਮੀਕ ਕਨੂੰਨ ਦੇ ਮੁਤਾਬਕ ਮੌਤ ਦੀ ਸੱਜਾ ਦੇਣ ਦੀ ਮੰਗ ਕੀਤੀ।ਉਨ੍ਹਾਂਨੇ ਕਿਹਾ ਕਿ ਪਾਕਿਸਤਾਨ ਦੀ ਸਰਕਾਰ ਹਮੇਸ਼ਾ ਹੀ ਹਿੰਦੂ ਅਤੇ ਸਿੱਖਾਂ ਦੀ ਸੁਰੱਖਿਆ ਨੂੰ ਲੈ ਕੇ ਦਿਖਾਵਾ ਕਰਦੀ ਰਹੀ ਹੈ।ਪੇਸ਼ਾਵਰ ਵਿੱਚ ਹੋਈ ਘਟਨਾ ਉਸੀ ਦਾ ਨਤੀਜਾ ਹੈ।ਖੋਜੇਵਾਲ ਨੇ ਕਿਹਾ ਕਿ ਇਸ ਚੌਂਕਾਣ ਵਾਲੀ ਘਟਨਾ ਤੇ ਭਾਰਤੀ ਸਮਾਜ ਅਤੇ ਸਿੱਖ ਸਮੁਦਾਏ ਦੇ ਵੱਖ ਵੱਖ ਵਰਗਾਂ ਨੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ।ਕੇਂਦਰ ਸਰਕਾਰ ਨੇ ਪਾਕਿਸਤਾਨ ਵਿੱਚ ਘੱਟ ਗਿਣਤੀ ਸਮੁਦਾਏ ਦੇ ਮੈਬਰਾਂ ਨੂੰ ਲਗਾਤਾਰ ਨਿਸ਼ਾਨਾ ਬਣਾਏ ਜਾਣ ਤੇ ਪਾਕਿਸਤਾਨ ਸਰਕਾਰ ਦੇ ਸਾਹਮਣੇ ਆਪਣਾ ਸਖਤ ਵਿਰੋਧ ਦਰਜ ਕਰਾਇਆ ਹੈ।ਕੇਂਦਰ ਸਰਕਾਰ ਸਬੰਧਤ ਅਧਿਕਾਰੀਆਂ ਤੋਂ ਮਾਮਲੇ ਦੀ ਈਮਾਨਦਾਰੀ ਨਾਲ ਜਾਂਚ ਕਰਨ ਅਤੇ ਇਸ ਨਿੰਦਣਯੋਗ ਘਟਨਾ ਲਈ ਜ਼ਿੰਮੇਦਾਰ ਲੋਕਾਂ ਦੇ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।ਖੋਜੇਵਾਲ ਨੇ ਕਿਹਾ ਕਿ ਭਾਜਪਾ ਉਂਮੀਦ ਕਰਦੀ ਹੈ ਕਿ ਪਾਕਿਸਤਾਨ ਸਰਕਾਰ ਆਪਣੀ ਜਿੰਮੇਦਾਰੀ ਨਿਭਾਉਂਦੇ ਹੋਏ ਆਪਣੇ ਘੱਟ ਗਿਣਤੀ ਸਮੁਦਾਇਆਂ ਦੀ ਸੁਰੱਖਿਆ ਅਤੇ ਭਲਾਈ ਦਾ ਖਿਆਲ ਰੱਖੇਗੀ।

Leave a Reply