The farmers won with 12 out of 13 numbers.
ਕੇਸਰੀ ਨਿਊਜ਼ ਨੈੱਟਵਰਕ: ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੰਗਾਂ ‘ਤੇ ਸਹਿਮਤੀ ਹੋ ਗਈ ਹੈ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ-ਮੁਹਾਲੀ ਬਾਰਡਰ ‘ਤੇ ਜਾ ਕੇ ਕਿਸਾਨਾਂ ਦਾ ਧਰਨਾ ਸਮਾਪਤ ਕਰਵਾਉਣਗੇ। ਹੁਣ ਪੰਜਾਬ ਵਿਚ ਝੋਨੇ ਦੀ ਲਵਾਈ 14 ਤੇ 17 ਜੂਨ ਤੋਂ ਸ਼ੁਰੂ ਹੋਵੇਗੀ। ਕਿਸਾਨਾਂ ਦੀਆਂ 13 ‘ਚੋਂ 12 ਮੰਗਾਂ ਮੰਨੇ ਜਾਣ ਦੀ ਖਬਰ ਹੈ। ਕਣਕ ਉਤੇ ਬੋਨਸ ਵਾਲੀ ਮੰਗ ‘ਤੇ ਸਹਿਮਤੀ ਨਹੀਂ ਬਣੀ ਹੈ।
ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਾਲੇ ਮੀਟਿੰਗ ਹੋਈ ਸੀ।
ਮੁੱਖ ਮੰਤਰੀ ਨੇ ਕਿਸਾਨ ਨੇਤਾਵਾ ਨੂੰ ਮੀਟਿੰਗ ਲਈ ਸੱਦਿਆ ਸੀ। ਮੁੱਖ ਮੰਤਰੀ ਨਾਲ ਮੀਟਿੰਗ ਲਈ ਪੰਜਾਬ ਦੇ ਕਿਸਾਨ ਆਗੂ ਚੰਡੀਗੜ੍ਹ ਸਥਿਤ ਪੰਜਾਬ ਭਵਨ ਪਹੁੰਚੇ ਸਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਮੀਟਿੰਗ ਤੋਂ ਬਾਅਦ ਕਈ ਮੰਗਾਂ ਉਤੇ ਸਹਿਮਤੀ ਬਣ ਗਈ ਹੈ।
ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਕਿਸਾਨਾਂ ਦੀ ਸਭ ਤੋਂ ਵੱਡੀ ਮੰਗ ਝੋਨੇ ਦੀਆਂ ਤਰੀਕਾਂ ਨੂੰ ਲੈ ਕੇ ਸੀ, ਜਿਸ ਉਤੇ ਸਹਿਮਤੀ ਬਣ ਗਈ ਹੈ। ਹੁਣ ਪੰਜਾਬ ਵਿਚ ਝੋਨੇ ਦੀ ਲਵਾਈ 14 ਤੇ 17 ਜੂਨ ਤੋਂ ਸ਼ੁਰੂ ਹੋਵੇਗੀ।
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਥੋੜ੍ਹੇ ਸਮੇਂ ਬਾਅਦ ਹੀ ਉਹ ਮੁਹਾਲੀ ਪਹੁੰਚਣਗੇ ਤੇ ਕਿਸਾਨਾਂ ਵਲੋਂ ਲਗਾਏ ਧਰਨੇ ਨੂੰ ਖ਼ਤਮ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ ਸੰਬੰਧੀ ਸਹਿਮਤੀ ਬਣ ਚੁੱਕੀ ਹੈ।