In view of Ghallughara week, DGP High level meetings from Punjab
-ਅਧਿਕਾਰੀਆਂ ਨੂੰ ਹੋਰ ਮੁਸਤੈਦ ਹੋਣ ਲਈ ਦਿੱਤੇ ਨਿਰਦੇਸ਼
-ਸੀ.ਪੀਜ਼./ਐਸ.ਐਸ.ਪੀਜ਼. ਨੂੰ ਅੱਤਵਾਦ, ਗੈਂਗਸਟਰਾਂ ਅਤੇ ਨਸ਼ਿਆਂ ਵਿਰੁੱਧ ਹੋਰ ਸਖ਼ਤੀ ਨਾਲ ਨਜਿੱਠਣ ਲਈ ਕੀਤੀ ਹਦਾਇਤ
ਅੰਮ੍ਰਿਤਸਰ ਵਿਖੇ ਪੁਲਿਸ ਕਮਿਸ਼ਨਰ (ਸੀ.ਪੀ) ਅਰੁਣ ਪਾਲ ਸਿੰਘ, ਪੁਲਿਸ ਇੰਸਪੈਕਟਰ ਜਨਰਲ (ਆਈਜੀਪੀ) ਬਾਰਡਰ ਰੇਂਜ ਮੋਹਿਨੀਸ਼ ਚਾਵਲਾ ਅਤੇ ਬਾਰਡਰ ਰੇਂਜ ਦੇ ਐਸ.ਐਸ.ਪੀਜ਼ ਹਾਜ਼ਰ ਸਨ। ਜਲੰਧਰ ਮੀਟਿੰਗ ਵਿਚ ਸਪੈਸ਼ਲ ਡੀ.ਜੀ.ਪੀ. ਪੀ.ਏ.ਪੀ. ਇਕਬਾਲ ਪ੍ਰੀਤ ਸਿੰਘ ਸਹੋਤਾ, ਸੀ. ਪੀ. ਜਲੰਧਰ ਗੁਰਪ੍ਰੀਤ ਸਿੰਘ ਤੂਰ, ਡੀਆਈਜੀ ਜਲੰਧਰ ਰੇਂਜ ਐਸ ਬੂਪਤੀ ਅਤੇ ਜਲੰਧਰ ਰੇਂਜ ਦੇ ਐਸਐਸਪੀਜ ਮੌਜੂਦ ਸਨ।
ਸੀਪੀਜ਼/ਐਸਐਸਪੀਜ਼ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਿਰਦੇਸ਼ ਦਿੰਦੇ ਹੋਏ, ਉਨਾਂ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਵੀ ਹੁਕਮ ਦਿੱਤੇ।
ਸੀਨੀਅਰ ਅਧਿਕਾਰੀਆਂ ਨੂੰ ਸੰਬੋਧਨ ਕਰਨ ਉਪਰੰਤ , ਡੀਜੀਪੀ ਨੇ ਤਸੱਲੀ ਪ੍ਰਗਟਾਈ ਕਿ ਪੰਜਾਬ ਪੁਲਿਸ ਅੱਤਵਾਦ ਵਿਰੋਧੀ ਫਰੰਟ ‘ਤੇ ਵਧੀਆ ਕੰਮ ਕਰ ਰਹੀ ਹੈ ਅਤੇ ਇਸ ਅਪਰਾਧ ਵਿੱਚ ਸ਼ਾਮਲ ਲੋਕਾਂ ਦੀ ਗਿ੍ਰਫਤਾਰੀ ਨਾਲ ਸੂਬੇ ਵਿੱਚ ਪਹਿਲਾਂ ਹੀ ਵੱਖ-ਵੱਖ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਜਾ ਚੁੱਕਾ ਹੈ।
ਉਨਾਂ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਵੀ ਦਿੱਤੀਆਂ ਕਿ ਉਹ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਨਾ ਕਰਨ ਦੇਣ। ਉਨਾਂ ਕਿਹਾ ਜੇਕਰ ਕੋਈ ਵਿਅਕਤੀ ਕਿਸੇ ਵੀ ਹਿੰਸਕ ਗਤੀਵਿਧੀ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨਾਲ ਦੇਸ਼ ਦੇ ਕਾਨੂੰਨ ਅਨੁਸਾਰ ਸਖਤੀ ਨਾਲ ਨਿਪਟਿਆ ਜਾਵੇ।
ਡੀ.ਜੀ.ਪੀ. ਵੀ.ਕੇ. ਭਾਵਰਾ ਨੇ ਪੰਜਾਬ ਦੇ ਲੋਕਾਂ ਨੂੰ ਸੁਚੇਤ ਰਹਿਣ ਲਈ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਹਨਾਂ ਨੂੰ ਜਨਤਕ ਥਾਵਾਂ, ਰੇਲ ਗੱਡੀਆਂ, ਬੱਸਾਂ ਜਾਂ ਰੈਸਟੋਰੈਂਟ ਆਦਿ ਵਿੱਚ ਕਿਤੇ ਵੀ ਕੋਈ ਸ਼ੱਕੀ ਵਸਤੂ ਲਾਵਾਰਿਸ ਪਈ ਮਿਲਦੀ ਹੈ ਤਾਂ ਤੁਰੰਤ ਪੁਲਿਸ ਨੂੰ ਹੈਲਪਲਾਈਨ ਨੰਬਰ 112 ਜਾਂ 181 ’ਤੇ ਸੂਚਿਤ ਕਰਨ।