Latest news
*ਵੱਡੀ ਖ਼ਬਰ: ਪੁਲਿਸ ਦੇ ਡਿਪਟੀ ਕਮਿਸ਼ਨਰ ਖ਼ਿਲਾਫ਼ ਹੋਇਆ ਮੁਕੱਦਮਾ ਦਰਜ਼* ਕਾਂਗਰਸ ਸੇਵਾ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰਦੀਪ ਕੁਮਾਰ ਠਾਕੁਰ ਭਾਜਪਾ ਵਿੱਚ ਸ਼ਾਮਲ BMW ਮਾਮਲੇ ਤੇ ਮਾਨ ਸਰਕਾਰ ਨੇ ਇਨਵੈਸਟ ਪੰਜਾਬ ਮੁਹਿੰਮ ਨੂੰ ਵੱਡੀ ਢਾਹ ਲਗਾਈ : ਹਰਿੰਦਰ ਢੀਂਡਸਾ *निहंग सिंह डेरा तरना दल मुखी के बेटे अमनप्रीत सिंह सैकडों साथियों समेत भाजपा में शामिल*  हरियाणा की ऐतिहासिक नगरी राखीगढ़ी को मिलेगी अंतरराष्ट्रीय पहचान ਵਿਜੀਲੈਸ ਬਿਉਰੋ ਵੱਲੋਂ ਜਲ ਸਪਲਾਈ ਵਿਭਾਗ ਦੇ ਐਕਸੀਅਨ, ਐਸ.ਡੀ.ਓ. ਤੇ ਜੇ.ਈ. ਸਮੇਤ ਸਰਪੰਚ ਤੇ ਪੰਚਾਇਤ ਸਕੱਤਰ ਖਿਲਾਫ ਭ੍ਰ... ਹੋਸ਼ਿਆਰਪੁਰ ਰੋਡ ਦੀ ਦੁਰਦਸ਼ਾ ਖ਼ਿਲਾਫ਼ ਟਾਈਗਰ ਫੋਰਸ ਵਲੋਂ ਪੱਕਾ ਧਰਨਾ ਲਾਉਣ ਦੀ ਚਿਤਾਵਨੀ ਪਖੰਡੀਆਂ ਦੀਆਂ ਦੁਕਾਨਾਂ ਤੁਰੰਤ ਬੰਦ ਹੋਣੀਆਂ ਚਾਹੀਦੀਆਂ ਹਨ-ਰਣਜੀਤ ਸਿੰਘ ਖੋਜੋਵਾਲ ਕੈਥੋਲਿਕ ਚਰਚ, ਮਸੀਹੀ ਮਹਾਂ ਸੰਘ, CNI , ਸਮੇਤ ਭਾਰਤ ਦੀਆਂ 7 ਚਰਚਾਂ ਦੇ ਮੁੱਖ ਆਗੂਆਂ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਨਾ... ਪੰਜਾਬ ਦੀ ਜਵਾਨੀ ਨੂੰ ਉਕਸਾ ਕੇ ਕੁਰਾਹੇ ਪਾਉਣ ਵਾਲੇ ਪੰਨੂ ਨੇ ਕੈਨੇਡਾ ਵਿਚ ਖਰੀਦਿਆ 21 ਕਰੋੜ ਦਾ ਆਲੀਸ਼ਾਨ ਮਕਾਨ

ਕੇਸਰੀ ਵਿਰਾਸਤ

Advertisements

ਮੂੰਗੀ ਦੀ ਐਮਐਸਪੀ ਨੀਤੀ ਨੇ ਜਗਾਈ ਪੰਜਾਬ ਲਈ ਉਮੀਦ ਦੀ ਕਿਰਨ, ਪਿਛਲੇ ਸੀਜ਼ਨ ਨਾਲੋਂ 70000 ਏਕੜ ਵੱਧ ਰਕਬਾ ਕਾਸ਼ਤ ਹੇਠ ਆਇਆ

Mungi MSP policy awakens a ray of hope for Punjab
ਮੌਜੂਦਾ ਸਾਲ ਕੁੱਲ 1.25 ਲੱਖ ਏਕੜ ਰਕਬੇ ਵਿੱਚ ਬੀਜੀ ਗਈ ਮੂੰਗੀ , 31072 ਏਕੜ ਵਿੱਚ ਬਿਜਾਈ ਹੋਣ ਨਾਲ ਬਠਿੰਡਾ ਜਿਲਾ ਮੋਹਰੀ
ਧਰਤੀ ਹੇਠਲੇ ਪਾਣੀ ਦੀ ਬੱਚਤ ਅਤੇ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਹਿੱਤ ਚੁੱਕਿਆ ਕਦਮ
ਚੰਡੀਗੜ (ਕੇਸਰੀ ਨਿਊਜ਼ ਨੈੱਟਵਰਕ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਬਦਲਵੀਆਂ ਫਸਲਾਂ ਦੀ ਬਿਜਾਈ ਕਰ ਕੇ ਪਾਣੀ ਦੀ ਬੱਚਤ ਕਰਨ ਦੀ ਕੀਤੀ ਅਪੀਲ ‘ਤੇ ਪੰਜਾਬ ਵਿੱਚ ਇਸ ਸਾਲ 1.25 ਲੱਖ ਏਕੜ (50,000 ਹੈਕਟੇਅਰ) ਰਕਬੇ ਵਿੱਚ ਗਰਮੀ ਰੁੱਤ ਦੀ ਮੂੰਗੀ ਦੀ ਬਿਜਾਈ ਹੋਣ ਨਾਲ ਨਵਾਂ ਰਿਕਾਰਡ ਕਾਇਮ ਹੋਇਆ ਹੈ। ਪਿਛਲੇ ਸੀਜ਼ਨ ਨਾਲੋਂ ਇਸ ਵਾਰ ਲਗਭਗ 70,000 ਏਕੜ ਵੱਧ ਰਕਬੇ ਵਿੱਚ ਮੂੰਗੀ ਬੀਜੀ ਗਈ ਹੈ।
ਸੂਬਾ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ 7275 ਰੁਪਏ ਪ੍ਰਤੀ ਕੁਇੰਟਲ ‘ਤੇ ਸਾਰੀ ਫਸਲ ਖਰੀਦਣ ਬਾਰੇ ਪਹਿਲਾਂ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਨੋਟੀਫਿਕੇਸ਼ਨ ਅਨੁਸਾਰ, ਗਰਮੀ ਰੁੱਤ ਦੀ ਮੂੰਗੀ ਦੀ ਵਾਢੀ ਦਾ ਸਮਾਂ ਜੂਨ, 2022 ਵਿੱਚ ਅਤੇ ਖਰੀਦ ਦਾ ਸਮਾਂ 1 ਜੂਨ ਤੋਂ 31 ਜੁਲਾਈ, 2022 ਤੱਕ ਹੈ।
advertise with kesari virasat
advertise with kesari virasat
ਸੂਬੇ ਦੇ ਖੇਤੀਬਾੜੀ ਵਿਭਾਗ ਵੱਲੋਂ ਸਾਰੇ ਜ਼ਿਲਿਆਂ ਤੋਂ ਪ੍ਰਾਪਤ ਅੰਤਿਮ ਰਿਪੋਰਟਾਂ ਦੇ ਆਧਾਰ ‘ਤੇ ਜੁਟਾਏ ਅੰਕੜਿਆਂ ਅਨੁਸਾਰ ਇਸ ਵਾਰ ਲਗਭਗ 1.25 ਲੱਖ ਏਕੜ (50,000 ਹੈਕਟੇਅਰ) ਰਕਬੇ ਵਿੱਚ ਮੂੰਗੀ ਦੀ ਕਾਸ਼ਤ ਕੀਤੀ ਗਈ ਹੈ ਜਦਕਿ 2020-21 ਦੌਰਾਨ 55,000 ਏਕੜ (22,000 ਹੈਕਟੇਅਰ) ਰਕਬਾ ਇਸ ਫਸਲ ਹੇਠ ਸੀ।
ਏਸੇ ਤਰਾਂ ਸਾਲ 2019-20 ਵਿੱਚ ਲਗਭਗ 56750 ਏਕੜ (22700 ਹੈਕਟੇਅਰ) ਰਕਬਾ ਅਤੇ ਸਾਲ 2018-19 ਦੌਰਾਨ ਇਸ ਫਸਲ ਹੇਠ ਕੁੱਲ 40750 ਏਕੜ (16300 ਹੈਕਟੇਅਰ) ਰਕਬਾ ਸੀ।
ਸੂਬੇ ਦੇ ਖੇਤੀਬਾੜੀ ਵਿਭਾਗ ਦੀਆਂ ਤਾਜ਼ਾ ਰਿਪੋਰਟਾਂ ਅਨੁਸਾਰ, ਬਠਿੰਡਾ ਜਿਲਾ 31072 ਏਕੜ (12429 ਹੈਕਟੇਅਰ) ਰਕਬੇ ਵਿੱਚ ਮੂੰਗੀ ਦੀ ਬਿਜਾਈ ਕਰਕੇ ਸੂਬੇ ਭਰ ਚੋਂ ਮੋਹਰੀ ਰਿਹਾ, ਜਦੋਂ ਕਿ ਪਿਛਲੇ ਸਾਲ ਇਸ ਜ਼ਿਲੇ ਵਿੱਚ ਇਸ ਫਸਲ ਹੇਠ ਸਿਰਫ 500 ਹੈਕਟੇਅਰ ਰਕਬਾ ਹੀ ਸੀ। ਇਸ ਤੋਂ ਬਾਅਦ ਮਾਨਸਾ ਵਿਚ 25,000 ਏਕੜ (10,000 ਹੈਕਟੇਅਰ), ਮੋਗਾ 12675 ਏਕੜ (5070 ਹੈਕਟੇਅਰ), ਸ੍ਰੀ ਮੁਕਤਸਰ ਸਾਹਿਬ 11975 ਏਕੜ (4790 ਹੈਕਟੇਅਰ) ਅਤੇ ਲੁਧਿਆਣਾ ਵਿੱਚ 10,750 ਏਕੜ (4300 ਹੈਕਟੇਅਰ) ਰਕਬੇ ਵਿੱਚ ਮੂੰਗੀ ਦੀ ਕਾਸ਼ਤ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਮੂੰਗੀ ਦੇ ਕਾਸ਼ਤਕਾਰਾਂ ਨੂੰ ਮੂੰਗੀ ਵੱਢਣ ਤੋਂ ਬਾਅਦ ਉਸੇ ਖੇਤ ਵਿੱਚ ਝੋਨੇ ਦੀ 126 ਕਿਸਮ ਜਾਂ ਬਾਸਮਤੀ ਦੀ ਬਿਜਾਈ ਕਰਨੀ ਪਵੇਗੀ ਕਿਉਂਕਿ ਇਹ ਦੋਵੇਂ ਫਸਲਾਂ ਪੱਕਣ ਵਿੱਚ ਬਹੁਤ ਘੱਟ ਸਮਾਂ ਲੈਂਦੀਆਂ ਹਨ ਅਤੇ ਝੋਨੇ ਦੀਆਂ ਹੋਰ ਕਿਸਮਾਂ ਦੇ ਮੁਕਾਬਲੇ ਬਹੁਤ ਘੱਟ ਪਾਣੀ ਦੀ ਲੋੜ ਹੁੰਦੀ ਹੈ।

Leave a Reply

Your email address will not be published.